< Isaïe 51 >

1 Écoutez-moi, vous qui poursuivez la justice, Qui cherchez l’Éternel! Portez les regards sur le rocher d’où vous avez été taillés, Sur le creux de la fosse d’où vous avez été tirés.
ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!
2 Portez les regards sur Abraham votre père, Et sur Sara qui vous a enfantés; Car lui seul je l’ai appelé, Je l’ai béni et multiplié.
ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।
3 Ainsi l’Éternel a pitié de Sion, Il a pitié de toutes ses ruines; Il rendra son désert semblable à un Éden, Et sa terre aride à un jardin de l’Éternel. La joie et l’allégresse se trouveront au milieu d’elle, Les actions de grâces et le chant des cantiques.
ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।
4 Mon peuple, sois attentif! Ma nation, prête-moi l’oreille! Car la loi sortira de moi, Et j’établirai ma loi pour être la lumière des peuples.
ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।
5 Ma justice est proche, mon salut va paraître, Et mes bras jugeront les peuples; Les îles espéreront en moi, Elles se confieront en mon bras.
ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।
6 Levez les yeux vers le ciel, et regardez en bas sur la terre! Car les cieux s’évanouiront comme une fumée, La terre tombera en lambeaux comme un vêtement, Et ses habitants périront comme des mouches; Mais mon salut durera éternellement, Et ma justice n’aura point de fin.
ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।
7 Écoutez-moi, vous qui connaissez la justice, Peuple, qui as ma loi dans ton cœur! Ne craignez pas l’opprobre des hommes, Et ne tremblez pas devant leurs outrages.
ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
8 Car la teigne les dévorera comme un vêtement, Et la gerce les rongera comme de la laine; Mais ma justice durera éternellement, Et mon salut s’étendra d’âge en âge.
ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
9 Réveille-toi, réveille-toi! Revêts-toi de force, bras de l’Éternel! Réveille-toi, comme aux jours d’autrefois, Dans les anciens âges! N’est-ce pas toi qui abattis l’Égypte, Qui transperças le monstre?
ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?
10 N’est-ce pas toi qui mis à sec la mer, Les eaux du grand abîme, Qui frayas dans les profondeurs de la mer Un chemin pour le passage des rachetés?
੧੦ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?
11 Ainsi les rachetés de l’Éternel retourneront, Ils iront à Sion avec chants de triomphe, Et une joie éternelle couronnera leur tête; L’allégresse et la joie s’approcheront, La douleur et les gémissements s’enfuiront.
੧੧ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
12 C’est moi, c’est moi qui vous console. Qui es-tu, pour avoir peur de l’homme mortel, Et du fils de l’homme, pareil à l’herbe?
੧੨ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
13 Et tu oublierais l’Éternel, qui t’a fait, Qui a étendu les cieux et fondé la terre! Et tu tremblerais incessamment tout le jour Devant la colère de l’oppresseur, Parce qu’il cherche à détruire! Où donc est la colère de l’oppresseur?
੧੩ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?
14 Bientôt celui qui est courbé sous les fers sera délivré; Il ne mourra pas dans la fosse, Et son pain ne lui manquera pas.
੧੪ਝੁੱਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।
15 Je suis l’Éternel, ton Dieu, Qui soulève la mer et fais mugir ses flots. L’Éternel des armées est son nom.
੧੫ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!
16 Je mets mes paroles dans ta bouche, Et je te couvre de l’ombre de ma main, Pour étendre de nouveaux cieux et fonder une nouvelle terre, Et pour dire à Sion: Tu es mon peuple!
੧੬ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।
17 Réveille-toi, réveille-toi! Lève-toi, Jérusalem, Qui as bu de la main de l’Éternel la coupe de sa colère, Qui as bu, sucé jusqu’à la lie la coupe d’étourdissement!
੧੭ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।
18 Il n’y en a aucun pour la conduire De tous les fils qu’elle a enfantés, Il n’y en a aucun pour la prendre par la main De tous les fils qu’elle a élevés.
੧੮ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।
19 Ces deux choses te sont arrivées: Qui te plaindra? Le ravage et la ruine, la famine et l’épée. Qui suis-je pour te consoler?
੧੯ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?
20 Tes fils en défaillance gisaient à tous les coins de rues, Comme le cerf dans un filet, Chargés de la colère de l’Éternel, Des menaces de ton Dieu.
੨੦ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।
21 C’est pourquoi, écoute ceci, malheureuse, Ivre, mais non de vin!
੨੧ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।
22 Ainsi parle ton Seigneur, l’Éternel, Ton Dieu, qui défend son peuple: Voici, je prends de ta main la coupe d’étourdissement, La coupe de ma colère; Tu ne la boiras plus!
੨੨ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।
23 Je la mettrai dans la main de tes oppresseurs, Qui te disaient: Courbe-toi, et nous passerons! Tu faisais alors de ton dos comme une terre, Comme une rue pour les passants.
੨੩ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।

< Isaïe 51 >