< Jérémie 12 >
1 Tu es trop juste, Éternel, pour que je conteste avec toi; Je veux néanmoins t’adresser la parole sur tes jugements: Pourquoi la voie des méchants est-elle prospère? Pourquoi tous les perfides vivent-ils en paix?
੧ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?
2 Tu les as plantés, ils ont pris racine, Ils croissent, ils portent du fruit; Tu es près de leur bouche, Mais loin de leur cœur.
੨ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।
3 Et toi, Éternel, tu me connais, Tu me vois, tu sondes mon cœur qui est avec toi. Enlève-les comme des brebis qu’on doit égorger, Et prépare-les pour le jour du carnage!
੩ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
4 Jusques à quand le pays sera-t-il dans le deuil, Et l’herbe de tous les champs sera-t-elle desséchée? A cause de la méchanceté des habitants, Les bêtes et les oiseaux périssent. Car ils disent: Il ne verra pas notre fin.
੪ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
5 Si tu cours avec des piétons et qu’ils te fatiguent, Comment pourras-tu lutter avec des chevaux? Et si tu ne te crois en sûreté que dans une contrée paisible, Que feras-tu sur les rives orgueilleuses du Jourdain?
੫ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
6 Car tes frères eux-mêmes et la maison de ton père te trahissent, Ils crient eux-mêmes à pleine voix derrière toi. Ne les crois pas, quand ils te diront des paroles amicales.
੬ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।
7 J’ai abandonné ma maison, J’ai délaissé mon héritage, J’ai livré l’objet de mon amour aux mains de ses ennemis.
੭ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।
8 Mon héritage a été pour moi comme un lion dans la forêt, Il a poussé contre moi ses rugissements; C’est pourquoi je l’ai pris en haine.
੮ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।
9 Mon héritage a été pour moi un oiseau de proie, une hyène; Aussi les oiseaux de proie viendront de tous côtés contre lui. Allez, rassemblez tous les animaux des champs, Faites-les venir pour qu’ils le dévorent!
੯ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!
10 Des bergers nombreux ravagent ma vigne, Ils foulent mon champ; Ils réduisent le champ de mes délices En un désert, en une solitude.
੧੦ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
11 Ils le réduisent en un désert; Il est en deuil, il est désolé devant moi. Tout le pays est ravagé, Car nul n’y prend garde.
੧੧ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
12 Sur tous les lieux élevés du désert arrivent les dévastateurs, Car le glaive de l’Éternel dévore le pays d’un bout à l’autre; Il n’y a de paix pour aucun homme.
੧੨ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।
13 Ils ont semé du froment, et ils moissonnent des épines, Ils se sont fatigués sans profit. Ayez honte de ce que vous récoltez, Par suite de la colère ardente de l’Éternel.
੧੩ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।
14 Ainsi parle l’Éternel sur tous mes méchants voisins, Qui attaquent l’héritage que j’ai donné à mon peuple d’Israël: Voici, je les arracherai de leur pays, Et j’arracherai la maison de Juda du milieu d’eux.
੧੪ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
15 Mais après que je les aurai arrachés, J’aurai de nouveau compassion d’eux, Et je les ramènerai chacun dans son héritage, Chacun dans son pays.
੧੫ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
16 Et s’ils apprennent les voies de mon peuple, S’ils jurent par mon nom, en disant: L’Éternel est vivant! Comme ils ont enseigné à mon peuple à jurer par Baal, Alors ils jouiront du bonheur au milieu de mon peuple.
੧੬ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
17 Mais s’ils n’écoutent rien, Je détruirai une telle nation, Je la détruirai, je la ferai périr, dit l’Éternel.
੧੭ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।