< Job 28 >
1 Il y a pour l’argent une mine d’où on le fait sortir, Et pour l’or un lieu d’où on l’extrait pour l’affiner;
੧ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।
2 Le fer se tire de la poussière, Et la pierre se fond pour produire l’airain.
੨ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।
3 L’homme fait cesser les ténèbres; Il explore, jusque dans les endroits les plus profonds, Les pierres cachées dans l’obscurité et dans l’ombre de la mort.
੩ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।
4 Il creuse un puits loin des lieux habités; Ses pieds ne lui sont plus en aide, Et il est suspendu, balancé, loin des humains.
੪ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ।
5 La terre, d’où sort le pain, Est bouleversée dans ses entrailles comme par le feu.
੫ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।
6 Ses pierres contiennent du saphir, Et l’on y trouve de la poudre d’or.
੬ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।
7 L’oiseau de proie n’en connaît pas le sentier, L’œil du vautour ne l’a point aperçu;
੭ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।
8 Les plus fiers animaux ne l’ont point foulé, Le lion n’y a jamais passé.
੮ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।
9 L’homme porte sa main sur le roc, Il renverse les montagnes depuis la racine;
੯ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
10 Il ouvre des tranchées dans les rochers, Et son œil contemple tout ce qu’il y a de précieux;
੧੦ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।
11 Il arrête l’écoulement des eaux, Et il produit à la lumière ce qui est caché.
੧੧ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।
12 Mais la sagesse, où se trouve-t-elle? Où est la demeure de l’intelligence?
੧੨ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?
13 L’homme n’en connaît point le prix; Elle ne se trouve pas dans la terre des vivants.
੧੩ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
14 L’abîme dit: Elle n’est point en moi; Et la mer dit: Elle n’est point avec moi.
੧੪ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।”
15 Elle ne se donne pas contre de l’or pur, Elle ne s’achète pas au poids de l’argent;
੧੫ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
16 Elle ne se pèse pas contre l’or d’Ophir, Ni contre le précieux onyx, ni contre le saphir;
੧੬ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
17 Elle ne peut se comparer à l’or ni au verre, Elle ne peut s’échanger pour un vase d’or fin.
੧੭ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
18 Le corail et le cristal ne sont rien auprès d’elle: La sagesse vaut plus que les perles.
੧੮ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
19 La topaze d’Éthiopie n’est point son égale, Et l’or pur n’entre pas en balance avec elle.
੧੯ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
20 D’où vient donc la sagesse? Où est la demeure de l’intelligence?
੨੦ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?
21 Elle est cachée aux yeux de tout vivant, Elle est cachée aux oiseaux du ciel.
੨੧ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
22 Le gouffre et la mort disent: Nous en avons entendu parler.
੨੨ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”
23 C’est Dieu qui en sait le chemin, C’est lui qui en connaît la demeure;
੨੩ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,
24 Car il voit jusqu’aux extrémités de la terre, Il aperçoit tout sous les cieux.
੨੪ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।
25 Quand il régla le poids du vent, Et qu’il fixa la mesure des eaux,
੨੫ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,
26 Quand il donna des lois à la pluie, Et qu’il traça la route de l’éclair et du tonnerre,
੨੬ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
27 Alors il vit la sagesse et la manifesta, Il en posa les fondements et la mit à l’épreuve.
੨੭ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,
28 Puis il dit à l’homme: Voici, la crainte du Seigneur, c’est la sagesse; S’éloigner du mal, c’est l’intelligence.
੨੮ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”