< Luc 7 >
1 Après avoir achevé tous ces discours devant le peuple qui l’écoutait, Jésus entra dans Capernaüm.
੧ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
2 Un centenier avait un serviteur auquel il était très attaché, et qui se trouvait malade, sur le point de mourir.
੨ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
3 Ayant entendu parler de Jésus, il lui envoya quelques anciens des Juifs, pour le prier de venir guérir son serviteur.
੩ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
4 Ils arrivèrent auprès de Jésus, et lui adressèrent d’instantes supplications, disant: Il mérite que tu lui accordes cela;
੪ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।
5 car il aime notre nation, et c’est lui qui a bâti notre synagogue.
੫ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
6 Jésus, étant allé avec eux, n’était guère éloigné de la maison, quand le centenier envoya des amis pour lui dire: Seigneur, ne prends pas tant de peine; car je ne suis pas digne que tu entres sous mon toit.
੬ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
7 C’est aussi pour cela que je ne me suis pas cru digne d’aller en personne vers toi. Mais dis un mot, et mon serviteur sera guéri.
੭ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
8 Car, moi qui suis soumis à des supérieurs, j’ai des soldats sous mes ordres; et je dis à l’un: Va! Et il va; à l’autre: Viens! Et il vient; et à mon serviteur: Fais cela! Et il le fait.
੮ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
9 Lorsque Jésus entendit ces paroles, il admira le centenier, et, se tournant vers la foule qui le suivait, il dit: Je vous le dis, même en Israël je n’ai pas trouvé une aussi grande foi.
੯ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
10 De retour à la maison, les gens envoyés par le centenier trouvèrent guéri le serviteur qui avait été malade.
੧੦ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
11 Le jour suivant, Jésus alla dans une ville appelée Naïn; ses disciples et une grande foule faisaient route avec lui.
੧੧ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
12 Lorsqu’il fut près de la porte de la ville, voici, on portait en terre un mort, fils unique de sa mère, qui était veuve; et il y avait avec elle beaucoup de gens de la ville.
੧੨ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
13 Le Seigneur, l’ayant vue, fut ému de compassion pour elle, et lui dit: Ne pleure pas!
੧੩ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
14 Il s’approcha, et toucha le cercueil. Ceux qui le portaient s’arrêtèrent. Il dit: Jeune homme, je te le dis, lève-toi!
੧੪ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
15 Et le mort s’assit, et se mit à parler. Jésus le rendit à sa mère.
੧੫ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
16 Tous furent saisis de crainte, et ils glorifiaient Dieu, disant: Un grand prophète a paru parmi nous, et Dieu a visité son peuple.
੧੬ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
17 Cette parole sur Jésus se répandit dans toute la Judée et dans tout le pays d’alentour.
੧੭ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
18 Jean fut informé de toutes ces choses par ses disciples.
੧੮ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
19 Il en appela deux, et les envoya vers Jésus, pour lui dire: Es-tu celui qui doit venir, ou devons-nous en attendre un autre?
੧੯ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
20 Arrivés auprès de Jésus, ils dirent: Jean-Baptiste nous a envoyés vers toi, pour dire: Es-tu celui qui doit venir, ou devons-nous en attendre un autre?
੨੦ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
21 A l’heure même, Jésus guérit plusieurs personnes de maladies, d’infirmités, et d’esprits malins, et il rendit la vue à plusieurs aveugles.
੨੧ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
22 Et il leur répondit: Allez rapporter à Jean ce que vous avez vu et entendu: les aveugles voient, les boiteux marchent, les lépreux sont purifiés, les sourds entendent, les morts ressuscitent, la bonne nouvelle est annoncée aux pauvres.
੨੨ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
23 Heureux celui pour qui je ne serai pas une occasion de chute!
੨੩ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
24 Lorsque les envoyés de Jean furent partis, Jésus se mit à dire à la foule, au sujet de Jean: Qu’êtes-vous allés voir au désert? Un roseau agité par le vent?
੨੪ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
25 Mais, qu’êtes-vous allés voir? Un homme vêtu d’habits précieux? Voici, ceux qui portent des habits magnifiques, et qui vivent dans les délices, sont dans les maisons des rois.
੨੫ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
26 Qu’êtes-vous donc allés voir? Un prophète? Oui, vous dis-je, et plus qu’un prophète.
੨੬ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
27 C’est celui dont il est écrit: Voici, j’envoie mon messager devant ta face, Pour préparer ton chemin devant toi.
੨੭ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
28 Je vous le dis, parmi ceux qui sont nés de femmes, il n’y en a point de plus grand que Jean. Cependant, le plus petit dans le royaume de Dieu est plus grand que lui.
੨੮ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
29 Et tout le peuple qui l’a entendu et même les publicains ont justifié Dieu, en se faisant baptiser du baptême de Jean;
੨੯ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।
30 mais les pharisiens et les docteurs de la loi, en ne se faisant pas baptiser par lui, ont rendu nul à leur égard le dessein de Dieu.
੩੦ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
31 A qui donc comparerai-je les hommes de cette génération, et à qui ressemblent-ils?
੩੧ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
32 Ils ressemblent aux enfants assis dans la place publique, et qui, se parlant les uns aux autres, disent: Nous vous avons joué de la flûte, et vous n’avez pas dansé; nous vous avons chanté des complaintes, et vous n’avez pas pleuré.
੩੨ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
33 Car Jean-Baptiste est venu, ne mangeant pas de pain et ne buvant pas de vin, et vous dites: Il a un démon.
੩੩ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
34 Le Fils de l’homme est venu, mangeant et buvant, et vous dites: C’est un mangeur et un buveur, un ami des publicains et des gens de mauvaise vie.
੩੪ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
35 Mais la sagesse a été justifiée par tous ses enfants.
੩੫ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
36 Un pharisien pria Jésus de manger avec lui. Jésus entra dans la maison du pharisien, et se mit à table.
੩੬ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
37 Et voici, une femme pécheresse qui se trouvait dans la ville, ayant su qu’il était à table dans la maison du pharisien, apporta un vase d’albâtre plein de parfum,
੩੭ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
38 et se tint derrière, aux pieds de Jésus. Elle pleurait; et bientôt elle lui mouilla les pieds de ses larmes, puis les essuya avec ses cheveux, les baisa, et les oignit de parfum.
੩੮ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
39 Le pharisien qui l’avait invité, voyant cela, dit en lui-même: Si cet homme était prophète, il connaîtrait qui et de quelle espèce est la femme qui le touche, il connaîtrait que c’est une pécheresse.
੩੯ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
40 Jésus prit la parole, et lui dit: Simon, j’ai quelque chose à te dire. Maître, parle, répondit-il.
੪੦ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
41 Un créancier avait deux débiteurs: l’un devait cinq cents deniers, et l’autre cinquante.
੪੧ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
42 Comme ils n’avaient pas de quoi payer, il leur remit à tous deux leur dette. Lequel l’aimera le plus?
੪੨ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
43 Simon répondit: Celui, je pense, auquel il a le plus remis. Jésus lui dit: Tu as bien jugé.
੪੩ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
44 Puis, se tournant vers la femme, il dit à Simon: Vois-tu cette femme? Je suis entré dans ta maison, et tu ne m’as point donné d’eau pour laver mes pieds; mais elle, elle les a mouillés de ses larmes, et les a essuyés avec ses cheveux.
੪੪ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
45 Tu ne m’as point donné de baiser; mais elle, depuis que je suis entré, elle n’a point cessé de me baiser les pieds.
੪੫ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
46 Tu n’as point versé d’huile sur ma tête; mais elle, elle a versé du parfum sur mes pieds.
੪੬ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
47 C’est pourquoi, je te le dis, ses nombreux péchés ont été pardonnés: car elle a beaucoup aimé. Mais celui à qui on pardonne peu aime peu.
੪੭ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
48 Et il dit à la femme: Tes péchés sont pardonnés.
੪੮ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
49 Ceux qui étaient à table avec lui se mirent à dire en eux-mêmes: Qui est celui-ci, qui pardonne même les péchés?
੪੯ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
50 Mais Jésus dit à la femme: Ta foi t’a sauvée, va en paix.
੫੦ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।