< Matthieu 20 >
1 Car le royaume des cieux est semblable à un maître de maison qui sortit dès le matin, afin de louer des ouvriers pour sa vigne.
੧ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
2 Il convint avec eux d’un denier par jour, et il les envoya à sa vigne.
੨ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
3 Il sortit vers la troisième heure, et il en vit d’autres qui étaient sur la place sans rien faire.
੩ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।
4 Il leur dit: Allez aussi à ma vigne, et je vous donnerai ce qui sera raisonnable.
੪ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।
5 Et ils y allèrent. Il sortit de nouveau vers la sixième heure et vers la neuvième, et il fit de même.
੫ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।
6 Étant sorti vers la onzième heure, il en trouva d’autres qui étaient sur la place, et il leur dit: Pourquoi vous tenez-vous ici toute la journée sans rien faire?
੬ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?
7 Ils lui répondirent: C’est que personne ne nous a loués. Allez aussi à ma vigne, leur dit-il.
੭ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।
8 Quand le soir fut venu, le maître de la vigne dit à son intendant: Appelle les ouvriers, et paie-leur le salaire, en allant des derniers aux premiers.
੮ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।
9 Ceux de la onzième heure vinrent, et reçurent chacun un denier.
੯ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।
10 Les premiers vinrent ensuite, croyant recevoir davantage; mais ils reçurent aussi chacun un denier.
੧੦ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
11 En le recevant, ils murmurèrent contre le maître de la maison,
੧੧ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ।
12 et dirent: Ces derniers n’ont travaillé qu’une heure, et tu les traites à l’égal de nous, qui avons supporté la fatigue du jour et la chaleur.
੧੨ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।
13 Il répondit à l’un d’eux: Mon ami, je ne te fais pas tort; n’es-tu pas convenu avec moi d’un denier?
੧੩ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?
14 Prends ce qui te revient, et va-t’en. Je veux donner à ce dernier autant qu’à toi.
੧੪ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।
15 Ne m’est-il pas permis de faire de mon bien ce que je veux? Ou vois-tu de mauvais œil que je sois bon?
੧੫ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
16 Ainsi les derniers seront les premiers, et les premiers seront les derniers.
੧੬ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
17 Pendant que Jésus montait à Jérusalem, il prit à part les douze disciples, et il leur dit en chemin:
੧੭ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
18 Voici, nous montons à Jérusalem, et le Fils de l’homme sera livré aux principaux sacrificateurs et aux scribes. Ils le condamneront à mort,
੧੮ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।
19 et ils le livreront aux païens, pour qu’ils se moquent de lui, le battent de verges, et le crucifient; et le troisième jour il ressuscitera.
੧੯ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
20 Alors la mère des fils de Zébédée s’approcha de Jésus avec ses fils, et se prosterna, pour lui faire une demande.
੨੦ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।
21 Il lui dit: Que veux-tu? Ordonne, lui dit-elle, que mes deux fils, que voici, soient assis, dans ton royaume, l’un à ta droite et l’autre à ta gauche.
੨੧ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
22 Jésus répondit: Vous ne savez ce que vous demandez. Pouvez-vous boire la coupe que je dois boire? Nous le pouvons, dirent-ils.
੨੨ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।
23 Et il leur répondit: Il est vrai que vous boirez ma coupe; mais pour ce qui est d’être assis à ma droite et à ma gauche, cela ne dépend pas de moi, et ne sera donné qu’à ceux à quimon Père l’a réservé.
੨੩ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।
24 Les dix, ayant entendu cela, furent indignés contre les deux frères.
੨੪ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ।
25 Jésus les appela, et dit: Vous savez que les chefs des nations les tyrannisent, et que les grands les asservissent.
੨੫ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।
26 Il n’en sera pas de même au milieu de vous. Mais quiconque veut être grand parmi vous, qu’il soit votre serviteur;
੨੬ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।
27 et quiconque veut être le premier parmi vous, qu’il soit votre esclave.
੨੭ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।
28 C’est ainsi que le Fils de l’homme est venu, non pour être servi, mais pour servir etdonner sa vie comme la rançon de plusieurs.
੨੮ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
29 Lorsqu’ils sortirent de Jéricho, une grande foule suivit Jésus.
੨੯ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।
30 Et voici, deux aveugles, assis au bord du chemin, entendirent que Jésus passait, et crièrent: Aie pitié de nous, Seigneur, Fils de David!
੩੦ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
31 La foule les reprenait, pour les faire taire; mais ils crièrent plus fort: Aie pitié de nous, Seigneur, Fils de David!
੩੧ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
32 Jésus s’arrêta, les appela, et dit: Que voulez-vous que je vous fasse?
੩੨ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
33 Ils lui dirent: Seigneur, que nos yeux s’ouvrent.
੩੩ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!
34 Ému de compassion, Jésus toucha leurs yeux; et aussitôt ils recouvrèrent la vue, et le suivirent.
੩੪ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।