< Apocalypse 2 >

1 Écris à l’ange de l’Église d’Éphèse: Voici ce que dit celui qui tient les sept étoiles dans sa main droite, celui qui marche au milieu des sept chandeliers d’or:
ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
2 Je connais tes œuvres, ton travail, et ta persévérance. Je sais que tu ne peux supporter les méchants; que tu as éprouvé ceux qui se disent apôtres et qui ne le sont pas, et que tu les as trouvés menteurs;
ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।
3 que tu as de la persévérance, que tu as souffert à cause de mon nom, et que tu ne t’es point lassé.
ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।
4 Mais ce que j’ai contre toi, c’est que tu as abandonné ton premier amour.
ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।
5 Souviens-toi donc d’où tu es tombé, repens-toi, et pratique tes premières œuvres; sinon, je viendrai à toi, et j’ôterai ton chandelier de sa place, à moins que tu ne te repentes.
ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।
6 Tu as pourtant ceci, c’est que tu hais les œuvresdes Nicolaïtes, œuvres que je hais aussi.
ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।
7 Que celui qui a des oreilles entende ce que l’Esprit dit aux Églises: A celui qui vaincra je donnerai à manger del’arbre de vie, qui est dans le paradis de Dieu.
ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
8 Écris à l’ange de l’Église de Smyrne: Voici ce que ditle premier et le dernier, celui qui était mort, et qui est revenu à la vie:
ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
9 Je connais ta tribulation et ta pauvreté (bien que tu sois riche), et les calomnies de la part de ceux qui se disent Juifs et ne le sont pas, mais qui sont une synagogue de Satan.
ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।
10 Ne crains pas ce que tu vas souffrir. Voici, le diable jettera quelques-uns de vous en prison, afin que vous soyez éprouvés, et vous aurez une tribulation de dix jours. Sois fidèle jusqu’à la mort, et je te donnerai la couronne de vie.
੧੦ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
11 Que celui qui a des oreilles entende ce que l’Esprit dit aux Églises: Celui qui vaincra n’aura pas à souffrir la seconde mort.
੧੧ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
12 Écris à l’ange de l’Église de Pergame: Voici ce que dit celui qui al’épée aiguë, à deux tranchants:
੧੨ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
13 Je sais où tu demeures, je sais que là est le trône de Satan. Tu retiens mon nom, et tu n’as pas renié ma foi, même aux jours d’Antipas, mon témoin fidèle, qui a été mis à mort chez vous, là où Satan a sa demeure.
੧੩ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
14 Mais j’ai quelque chose contre toi, c’est que tu as là des gens attachés à la doctrine deBalaam, qui enseignait à Balak à mettre une pierre d’achoppement devant les fils d’Israël, pour qu’ils mangeassent des viandes sacrifiées aux idoles et qu’ils se livrassent à l’impudicité.
੧੪ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।
15 De même, toi aussi, tu as des gens attachés pareillement à la doctrine des Nicolaïtes.
੧੫ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।
16 Repens-toi donc; sinon, je viendrai à toi bientôt, et je les combattraiavec l’épée de ma bouche.
੧੬ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।
17 Que celui qui a des oreilles entende ce que l’Esprit dit aux Églises: A celui qui vaincra je donnerai de la manne cachée, et je lui donnerai un caillou blanc; et sur ce caillou est écrit un nom nouveau, que personne ne connaît, si ce n’est celui qui le reçoit.
੧੭ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
18 Écris à l’ange de l’Église de Thyatire: Voici ce que dit le Fils de Dieu, celuiqui a les yeux comme une flamme de feu, et dont les pieds sont semblables à de l’airain ardent:
੧੮ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
19 Je connais tes œuvres, ton amour, ta foi, ton fidèle service, ta constance, et tes dernières œuvres plus nombreuses que les premières.
੧੯ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।
20 Mais ce que j’ai contre toi, c’est que tu laisses la femmeJézabel, qui se dit prophétesse, enseigner et séduire mes serviteurs, pour qu’ils se livrent à l’impudicité et qu’ils mangent des viandes sacrifiées aux idoles.
੨੦ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।
21 Je lui ai donné du temps, afin qu’elle se repentît, et elle ne veut pas se repentir de son impudicité.
੨੧ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।
22 Voici je vais la jeter sur un lit, et envoyer une grande tribulation à ceux qui commettent adultère avec elle, à moins qu’ils ne se repentent de leurs œuvres.
੨੨ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।
23 Je ferai mourir de mort ses enfants; et toutes les Églises connaîtrontque je suis celui qui sonde les reins et les cœurs, etje vous rendrai à chacun selon vos œuvres.
੨੩ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
24 A vous, à tous les autres de Thyatire, qui ne reçoivent pas cette doctrine, et qui n’ont pas connu les profondeurs de Satan, comme ils les appellent, je vous dis: Je ne mets pas sur vous d’autre fardeau;
੨੪ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।
25 seulement, ce que vous avez, retenez-le jusqu’à ce que je vienne.
੨੫ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
26 A celui qui vaincra, et qui gardera jusqu’à la fin mes œuvres, je donnerai autorité sur les nations.
੨੬ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ।
27 Il les paîtra avec une verge de fer, comme on brise les vases d’argile, ainsi que moi-même j’en ai reçu le pouvoir de mon Père.
੨੭ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।
28 Et je lui donnerai l’étoile du matin.
੨੮ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।
29 Que celui qui a des oreilles entende ce que l’Esprit dit aux Églises!
੨੯ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

< Apocalypse 2 >