< Zacharie 3 >
1 Il me fit voir Josué, le souverain sacrificateur, debout devant l’ange de l’Éternel, et Satan qui se tenait à sa droite pour l’accuser.
੧ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।
2 L’Éternel dit à Satan: Que l’Éternel te réprime, Satan! Que l’Éternel te réprime, lui qui a choisi Jérusalem! N’est-ce pas là un tison arraché du feu?
੨ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ?
3 Or Josué était couvert de vêtements sales, et il se tenait debout devant l’ange.
੩ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ।
4 L’ange, prenant la parole, dit à ceux qui étaient devant lui: Otez-lui les vêtements sales! Puis il dit à Josué: Vois, je t’enlève ton iniquité, et je te revêts d’habits de fête.
੪ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।
5 Je dis: Qu’on mette sur sa tête un turban pur! Et ils mirent un turban pur sur sa tête, et ils lui mirent des vêtements. L’ange de l’Éternel était là.
੫ਉਸ ਨੇ ਆਖਿਆ, ਇਸ ਦੇ ਸਿਰ ਉੱਤੇ ਉਹ ਸਾਫ਼ ਪੱਗੜੀ ਰੱਖਣ! ਤਾਂ ਉਹਨਾਂ ਨੇ ਉਸ ਦੇ ਸਿਰ ਉੱਤੇ ਸਾਫ਼ ਪੱਗੜੀ ਰੱਖੀ ਅਤੇ ਕੱਪੜੇ ਪੁਆਏ, ਯਹੋਵਾਹ ਦਾ ਦੂਤ ਕੋਲ ਖੜ੍ਹਾ ਰਿਹਾ।
6 L’ange de l’Éternel fit à Josué cette déclaration:
੬ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਕਿ
7 Ainsi parle l’Éternel des armées: Si tu marches dans mes voies et si tu observes mes ordres, tu jugeras ma maison et tu garderas mes parvis, et je te donnerai libre accès parmi ceux qui sont ici.
੭ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ।
8 Écoute donc, Josué, souverain sacrificateur, toi et tes compagnons qui sont assis devant toi! Car ce sont des hommes qui serviront de signes. Voici, je ferai venir mon serviteur, le germe.
੮ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।
9 Car voici, pour ce qui est de la pierre que j’ai placée devant Josué, il y a sept yeux sur cette seule pierre; voici, je graverai moi-même ce qui doit y être gravé, dit l’Éternel des armées; et j’enlèverai l’iniquité de ce pays, en un jour.
੯ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ।
10 En ce jour-là, dit l’Éternel des armées, vous vous inviterez les uns les autres sous la vigne et sous le figuier.
੧੦ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।