< 1 Samuel 10 >

1 Or Samuel avait pris une fiole d'huile, laquelle il répandit sur la tête de Saül, puis il le baisa, et lui dit: L'Eternel ne t'a-t-il pas oint sur son héritage, pour en être le conducteur?
ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?
2 Quand tu seras aujourd'hui parti d'avec moi, tu trouveras deux hommes près du sépulcre de Rachel, sur la frontière de Benjamin à Tseltsah, qui te diront: Les ânesses que tu étais allé chercher ont été trouvées; et voici, ton père ne pense plus aux ânesses, et il est en peine de vous, disant: Que ferai-je au sujet de mon fils?
ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?
3 Et lorsque étant parti de là tu auras passé outre, et que tu seras venu jusqu'au bois de chênes de Tabor; tu seras rencontré par trois hommes qui montent vers Dieu, en la maison du [Dieu] Fort; l'un desquels porte trois chevreaux, l'autre trois pains, et l'autre un baril de vin.
ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
4 Et ils te demanderont comment tu te portes, et ils te donneront deux pains, que tu recevras de leurs mains.
ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,
5 Après cela tu viendras au coteau de Dieu, où est la garnison des Philistins; et il arrivera que sitôt que tu seras entré dans la ville, tu rencontreras une compagnie de Prophètes descendant du haut lieu, ayant devant eux une musette, un tambour, une flûte, et un violon, et qui prophétisent.
ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।
6 Alors l'Esprit de l'Eternel te saisira, et tu prophétiseras avec eux, et tu seras changé en un autre homme.
ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਂਗਾ
7 Et quand ces signes-là te seront arrivés, fais [tout] ce qui se présentera à faire; car Dieu est avec toi.
ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
8 Puis tu descendras devant moi à Guilgal, et voici, je descendrai vers toi pour offrir des holocaustes, [et] sacrifier des sacrifices de prospérités, tu m'attendras là sept jours, jusqu'à ce que je sois arrivé vers toi, et je te déclarerai ce que tu devras faire.
ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।
9 Il arriva donc qu'aussitôt que [Saül] eut tourné le dos pour s'en aller d'avec Samuel, Dieu changea son cœur en un autre, et tous ces signes-là lui arrivèrent en ce même jour.
ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।
10 Car quand ils furent venus au coteau, voici une troupe de Prophètes [vint] au devant de lui; et l'Esprit de Dieu le saisit, et il prophétisa au milieu d'eux.
੧੦ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
11 Et il arriva que quand tous ceux qui l'avaient connu auparavant, eurent vu qu'il était avec les Prophètes, [et] qu'il prophétisait, ceux du peuple se dirent l'un à l'autre: Qu'est-il arrivé au fils de Kis? Saül aussi est-il entre les Prophètes?
੧੧ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
12 Et quelqu'un répondit, et dit: Et qui est leur père? C'est pourquoi cela passa en proverbe: Saül aussi est-il entre les Prophètes?
੧੨ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
13 Or [Saül] ayant cessé de prophétiser, vint au haut lieu.
੧੩ਜਦ ਉਹ ਅਗੰਮ ਵਾਕ ਬੋਲ ਚੁੱਕਿਆ ਤਾਂ ਉੱਚੇ ਥਾਂ ਨੂੰ ਗਿਆ।
14 Et l'oncle de Saül dit à Saül et à son garçon: Où êtes-vous allés? Et il répondit: [Nous sommes allés] chercher les ânesses, mais voyant qu'elles ne [se trouvaient] point, nous sommes venus vers Samuel.
੧੪ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ।
15 Et son oncle lui dit: Déclare-moi, je te prie, ce que vous a dit Samuel.
੧੫ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?
16 Et Saül dit à son oncle: Il nous a assuré que les ânesses étaient trouvées; mais il ne lui déclara point le discours que Samuel lui avait tenu touchant la Royauté.
੧੬ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।
17 Or Samuel assembla le peuple devant l'Eternel à Mitspa.
੧੭ਇਹ ਦੇ ਪਿੱਛੋਂ ਸਮੂਏਲ ਨੇ ਮਿਸਪਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
18 Et il dit aux enfants d'Israël: Ainsi a dit l'Eternel le Dieu d'Israël: J'ai fait monter Israël hors d'Egypte, et je vous ai délivrés de la main des Egyptiens, et de la main de tous les Royaumes qui vous opprimaient.
੧੮ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ।
19 Mais aujourd'hui vous avez rejeté votre Dieu, lequel est celui qui vous a délivrés de tous vos maux, et de vos afflictions, et vous avez dit: Non; mais établis-nous un Roi. Présentez-vous donc maintenant devant l'Eternel, selon vos Tribus, et selon vos milliers.
੧੯ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।
20 Ainsi Samuel fit approcher toutes les Tribus d'Israël; et la Tribu de Benjamin fut saisie.
੨੦ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿੱਕਲੀ
21 Après il fit approcher la Tribu de Benjamin selon ses familles; et la famille de Matri fut saisie; puis Saül fils de Kis fut saisi, lequel ils cherchèrent, mais il ne se trouva point.
੨੧ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।
22 Et ils consultèrent encore l'Eternel, [en disant]: L'homme n'est-il pas encore venu ici? Et l'Eternel dit: Le voilà caché parmi le bagage.
੨੨ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।
23 Ils coururent donc, et le tirèrent de là, et il se présenta au milieu du peuple, et il était plus haut que tout le peuple depuis les épaules en haut.
੨੩ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ।
24 Et Samuel dit à tout le peuple: Ne voyez-vous pas qu'il n'y en a point en tout le peuple qui soit semblable à celui que l'Eternel a choisi? Et le peuple jeta des cris de joie, et dit: Vive le Roi.
੨੪ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!
25 Alors Samuel prononça au peuple le droit du Royaume, et l'écrivit dans un livre, lequel il mit devant l'Eternel. Puis Samuel renvoya le peuple, chacun en sa maison.
੨੫ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।
26 Saül aussi s'en alla en sa maison à Guébah, et les gens de guerre dont Dieu avait touché le cœur, s'en allèrent avec lui.
੨੬ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ।
27 Mais il y eut de méchants hommes qui dirent: Comment celui-ci nous délivrerait-il? et ils le méprisèrent, et ne lui apportèrent point de présent; mais il fit le sourd.
੨੭ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।

< 1 Samuel 10 >