< 3 Jean 1 >
1 L'Ancien à Gaïus le bien-aimé, leque j'aime en vérité.
੧ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
2 Bien-aimé, je souhaite que tu prospères en toutes choses, et que tu sois en santé, comme ton âme est en prospérité.
੨ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
3 Car je me suis fort réjoui quand les frères sont venus, et ont rendu témoignage de ta sincérité, et comment tu marches dans la vérité.
੩ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।
4 Je n'ai point de plus grande joie que celle-ci, [qui est] d'entendre que mes enfants marchent dans la vérité.
੪ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।
5 Bien-aimé, tu agis fidèlement en tout ce que tu fais envers les frères, et envers les étrangers;
੫ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।
6 Qui en la présence de l'Eglise ont rendu témoignage de ta charité, et tu feras bien de les accompagner dignement, comme il est séant selon Dieu.
੬ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
7 Car ils sont partis pour son Nom, ne prenant rien des Gentils.
੭ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
8 Nous devons donc recevoir ceux qui leur ressemblent, afin que nous aidions à la vérité.
੮ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
9 J'ai écrit à l'Eglise; mais Diotrèphes, qui aime d'être le premier entre eux, ne nous reçoit point.
੯ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।
10 C'est pourquoi, si je viens, je représenterai les actions qu'il commet, s'évaporant en mauvais discours contre nous, et n'étant pas content de cela, non seulement il ne reçoit pas les frères, mais il empêche même ceux qui les veulent recevoir, et les chasse de l'Eglise.
੧੦ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
11 Bien-aimé, n'imite point le mal, mais le bien; celui qui fait bien, est de Dieu; mais celui qui fait mal, n'a point vu Dieu.
੧੧ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
12 Tous rendent témoignage à Démétrius, et la vérité même le [lui rend], et nous aussi lui rendons témoignage, et vous savez que notre témoignage est véritable.
੧੨ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
13 J'avais plusieurs choses à écrire, mais je ne veux point t'écrire avec de l'encre et avec la plume;
੧੩ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।
14 Mais j'espère de te voir bientôt, et nous parlerons bouche à bouche. Que la paix soit avec toi! les amis te saluent; salue les amis nom par nom.
੧੪ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।