< Amos 6 >
1 Hola! vous qui êtes à votre aise en Sion, et vous qui vous confiez en la montagne de Samarie, [lieux] les plus renommés d'entre les principaux des nations, auxquels va la maison d'Israël.
੧“ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
2 Passez jusqu'à Calne, et regardez; et vous en allez de là à Hamath la grande; puis descendez à Gath des Philistins; n'étaient-ils pas plus excellents que ces Royaumes-ci? Leur pays n'était-il pas plus étendu que votre pays?
੨ਕਲਨੇਹ ਸ਼ਹਿਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਸ਼ਹਿਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਸ਼ਹਿਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ?
3 Vous qui éloignez les jours de la calamité, et qui approchez de vous le siège de violence;
੩ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!
4 Qui vous couchez sur des lits d'ivoire, et vous étendez sur vos couches; qui mangez les agneaux [choisis] du troupeau, et les veaux pris du lieu où on les engraisse;
੪“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
5 Qui fredonnez au son de la musette; qui inventez des instruments de musique, comme David;
੫ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,
6 Qui buvez le vin dans des bassins, et vous parfumez des parfums les plus exquis, et qui n'êtes point malades pour la plaie de Joseph.
੬ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
7 A cause de cela ils s'en iront incessamment en captivité, entre les premiers qui s'en iront en captivité, et le luxe de ces personnes voluptueuses prendra fin.
੭ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੌਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ।”
8 Le Seigneur l'Eternel a juré par soi-même, l'Eternel Dieu des armées dit ainsi: J'ai en détestation l'orgueil de Jacob, et j'ai en haine ses palais, c'est pourquoi je livrerai la ville, et tout ce qui est en elle.
੮ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”
9 Et s'il arrive qu'il y ait dix hommes de reste dans une maison, ils mourront.
੯ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ,
10 Et l'oncle de chacun d'eux les prendra, et les brûlera pour en mettre les os hors de la maison; et il dira à celui qui sera au fond de la maison: y a-t-il encore quelqu'un avec toi? Et il répondra: C'en est la fin. Puis [son oncle lui] dira: Tais-toi; car [aussi] ils n'eussent point fait commémoration du nom de l'Eternel.
੧੦ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!”
11 Car voici l'Eternel commande, et il frappera les grandes maisons par des débordements d'eau, et les petites maisons par des fentes.
੧੧ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ।
12 Les chevaux courront-ils par les rochers? ou y labourera-t-on avec des bœufs? mais vous avez changé le jugement en fiel, et le fruit de la justice en absinthe.
੧੨ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!
13 Vous vous réjouissez en des choses de néant, [et] vous dites: Ne nous sommes-nous pas acquis de l'élévation par notre force?
੧੩ਤੁਸੀਂ ਜੋ ਖ਼ਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ ਅਤੇ ਕਹਿੰਦੇ ਹੋ, “ਕੀ ਅਸੀਂ ਆਪਣੇ ਹੀ ਬਲ ਨਾਲ ਸ਼ਕਤੀਸ਼ਾਲੀ ਨਹੀਂ ਹੋ ਗਏ?”
14 Mais, ô maison d'Israël! voici, j'élèverai contre vous une nation, dit l'Eternel le Dieu des armées, laquelle vous opprimera depuis l'entrée de Hamath jusqu'au torrent du désert.
੧੪ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”