< Deutéronome 28 >
1 Or il arrivera que si tu obéis exactement à la voix de l'Eternel ton Dieu, et que tu prennes garde de faire tous ses commandements que je te prescris aujourd'hui, l'Eternel ton Dieu te rendra haut élevé par dessus toutes les nations de la terre.
੧ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।
2 Et toutes ces bénédictions ici viendront sur toi, et t'atteindront, quand tu obéiras à la voix de l'Eternel ton Dieu.
੨ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।
3 Tu seras béni dans la ville, tu seras aussi béni aux champs.
੩ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ,
4 Le fruit de ton ventre sera béni, et le fruit de ta terre, et le fruit de ton bétail; les portées de tes vaches, et les brebis de ton troupeau.
੪ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।
5 Ta corbeille sera bénie; et ta maie aussi.
੫ਮੁਬਾਰਕ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
6 Tu seras béni en ton entrée, et tu seras aussi béni en ta sortie.
੬ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
7 L'Eternel fera que tes ennemis qui s'élèveront contre toi, seront battus devant toi; ils sortiront contre toi par un chemin, et ils s'enfuiront devant toi par sept chemins.
੭ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।
8 L'Eternel commandera à la bénédiction qu'elle soit avec toi, dans tes greniers, et dans tout ce à quoi tu mettras ta main; et il te bénira au pays que l'Eternel ton Dieu te donne.
੮ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।
9 L'Eternel ton Dieu t'établira pour lui être un peuple saint, selon qu'il te l'a juré, quand tu garderas les commandements de l'Eternel ton Dieu, et que tu marcheras dans ses voies.
੯ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ, ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ, ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤਰ ਪਰਜਾ ਕਰਕੇ ਕਾਇਮ ਕਰੇਗਾ।
10 Et tous les peuples de la terre verront que le Nom de l'Eternel est réclamé sur toi, et ils auront peur de toi.
੧੦ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ।
11 Et l'Eternel ton Dieu te fera abonder en biens, [multipliant] le fruit de ton ventre, et le fruit de tes bêtes, et le fruit de ta terre, sur la terre que l'Eternel a juré à tes pères de te donner.
੧੧ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।
12 L'Eternel t'ouvrira son bon trésor, [savoir] les cieux, pour donner la pluie, telle qu'il faut à ta terre en sa saison, et pour bénir tout le travail de tes mains; et tu prêteras à beaucoup de nations, et tu n'emprunteras point.
੧੨ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।
13 L'Eternel te mettra à la tête, et non à la queue, et tu seras seulement au dessus, et non point au dessous; quand tu obéiras aux commandements de l'Eternel ton Dieu que je te prescris aujourd'hui, afin que tu prennes garde de les faire;
੧੩ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
14 Et que tu ne te détournes ni à droite ni à gauche d'aucune des paroles que je te commande aujourd'hui, pour marcher après d'autres dieux, [et] pour les servir.
੧੪ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।
15 Mais si tu n'obéis point à la voix de l'Eternel ton Dieu, pour prendre garde de faire tous ses commandements et ses statuts que je te prescris aujourd'hui, il arrivera que toutes ces malédictions-ci viendront sur toi, et t'atteindront.
੧੫ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
16 Tu seras maudit dans la ville, et tu seras aussi maudit aux champs.
੧੬ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
17 Ta corbeille sera maudite, et ta maie aussi.
੧੭ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
18 Le fruit de ton ventre sera maudit, et le fruit de ta terre; les portées de tes vaches, et les brebis de ton troupeau.
੧੮ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ,
19 Tu seras maudit en ton entrée, tu seras aussi maudit en ta sortie.
੧੯ਸਰਾਪੀ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਸਰਾਪੀ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
20 L'Eternel enverra sur toi la malédiction, l'effroi, et la dissipation dans tout ce à quoi tu mettras la main [et] que tu feras, jusqu'à ce que tu sois détruit, et que tu périsses [promptement], à cause de la méchanceté des actions par lesquelles tu m'auras abandonné.
੨੦ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।
21 L'Eternel fera que la mortalité s'attachera à toi, jusqu'à ce qu'il t'aura consumé de dessus la terre en laquelle tu vas pour la posséder.
੨੧ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
22 L'Eternel te frappera de langueur, d'ardeur, de fièvre, de chaleur brûlante, d'épée, de sécheresse et de nielle, qui te poursuivront jusqu'à ce que tu périsses.
੨੨ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।
23 Et tes cieux, qui [seront] sur ta tête, seront d'airain; et la terre qui [sera] sous toi, sera de fer.
੨੩ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ।
24 L'Eternel te donnera au lieu de la pluie telle qu'il faut à ta terre, une poussière menue, et une poudre [qui] descendra sur toi des cieux, jusqu'à ce que tu sois exterminé.
੨੪ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
25 Et l'Eternel fera que tu seras battu devant tes ennemis. Tu sortiras par un chemin contr'eux, et tu t'enfuiras devant eux par sept chemins; et tu seras vagabond par tous les Royaumes de la terre.
੨੫ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।
26 Et tes corps morts seront en viande à tous les oiseaux des cieux, et aux bêtes de la terre, et il n'y aura personne qui les effarouche.
੨੬ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ।
27 L'Eternel te frappera de l'ulcère d'Egypte, d'hémorroïdes, de gale, et de grattelle, dont tu ne pourras guérir.
੨੭ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ ਅਤੇ ਖਾਰਸ਼ ਨਾਲ ਅਜਿਹਾ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸਕੋਗੇ।
28 L'Eternel te frappera de frénésie, et d'aveuglement, et de stupidité.
੨੮ਯਹੋਵਾਹ ਤੁਹਾਨੂੰ ਪਾਗਲਪਣ, ਅੰਨ੍ਹਪੁਣੇ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ,
29 Tu iras tâtonnant en plein midi, comme un aveugle tâtonne dans les ténèbres; tu n'amèneras point tes entreprises à un heureux succès, tu ne feras autre chose que souffrir des injustices et le pillage; et il n'y aura personne qui te garantisse.
੨੯ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
30 Tu fianceras une femme, mais un autre couchera avec elle; tu bâtiras des maisons, mais tu n'y demeureras point; tu planteras des vignes, mais tu n'en cueilleras point le fruit pour toi.
੩੦ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।
31 Ton bœuf sera tué devant tes yeux, mais tu n'en mangeras point; ton âne sera ravi de devant toi, et ne te sera point rendu; tes brebis seront livrées à tes ennemis, et tu n'auras personne qui [les] en retire.
੩੧ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।
32 Tes fils et tes filles seront livrés à un autre peuple, et tes yeux le verront, et se consumeront tout le jour en [regardant] vers eux; et tu n'auras aucun pouvoir en ta main.
੩੨ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।
33 Et le peuple que tu n'auras point connu, mangera le fruit de ta terre, et tout ton travail; et tu ne feras autre chose que souffrir des injustices et des concussions tous les jours.
੩੩ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।
34 Et tu seras hors du sens à cause des choses que tu verras de tes yeux.
੩੪ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ।
35 L'Eternel te frappera d'un ulcère malin sur les genoux, et sur les cuisses, dont tu ne pourras être guéri; [il t'en frappera] depuis la plante de ton pied jusqu'au sommet de ta tête.
੩੫ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।
36 L'Eternel te fera marcher, toi et ton Roi que tu auras établi sur toi, vers une nation que tu n'auras point connue, ni toi, ni tes pères, et tu serviras là d'autres dieux, le bois, et la pierre.
੩੬ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ।
37 Et tu seras là un sujet d'étonnement, de railleries, et d'invectives parmi tous les peuples vers lesquels l'Eternel t'aura emmené.
੩੭ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖ਼ੌਲ ਦਾ ਕਾਰਨ ਬਣ ਜਾਓਗੇ।
38 Tu jetteras beaucoup de semence dans ton champ, et tu en recueilleras peu; car les sauterelles la consumeront.
੩੮ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ।
39 Tu planteras des vignes, tu les cultiveras, mais tu n'en boiras point le vin, et tu n'[en] recueilleras rien; car les vers en mangeront le fruit.
੩੯ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।
40 Tu auras des oliviers en tous tes quartiers, mais tu ne t'oindras point d'huile; car tes oliviers perdront leur fruit.
੪੦ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਰੁੱਖ ਤਾਂ ਹੋਣਗੇ, ਪਰ ਉਨ੍ਹਾਂ ਦਾ ਤੇਲ ਤੁਸੀਂ ਆਪਣੇ ਸਰੀਰ ਤੇ ਨਾ ਮਲ ਸਕੋਗੇ, ਕਿਉਂ ਜੋ ਉਨ੍ਹਾਂ ਦਾ ਫਲ ਝੜ ਜਾਵੇਗਾ।
41 Tu engendreras des fils et des filles, mais ils ne seront pas à toi, car ils iront en captivité.
੪੧ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।
42 Les hannetons gâteront tous tes arbres, et le fruit de ta terre.
੪੨ਤੁਹਾਡੇ ਸਾਰੇ ਰੁੱਖਾਂ ਅਤੇ ਤੁਹਾਡੀ ਜ਼ਮੀਨ ਦੇ ਸਾਰੇ ਫਲਾਂ ਨੂੰ ਟਿੱਡੀਆਂ ਖਾ ਜਾਣਗੀਆਂ।
43 L'étranger qui est au milieu de toi, montera au dessus de toi bien haut, et tu descendras bien bas.
੪੩ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ।
44 Il te prêtera, et tu ne lui prêteras point; il sera à la tête, et tu seras à la queue.
੪੪ਉਹ ਤੁਹਾਨੂੰ ਕਰਜ਼ ਦੇਵੇਗਾ ਪਰ ਤੁਸੀਂ ਉਹ ਨੂੰ ਕਰਜ਼ ਨਾ ਦੇਓਗੇ। ਉਹ ਸਿਰ ਹੋਵੇਗਾ ਅਤੇ ਤੁਸੀਂ ਪੂਛ ਹੋਵੋਗੇ।
45 Et toutes ces malédictions viendront sur toi, et te poursuivront, et t'atteindront, jusqu'à ce que tu sois exterminé; parce que tu n'auras pas obéi à la voix de l'Eternel ton Dieu, pour garder ses commandements et ses statuts qu'il t'a prescrits.
੪੫ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।
46 Et ces choses seront en toi et en ta postérité, pour signes et pour prodiges à jamais.
੪੬ਅਤੇ ਉਹ ਤੁਹਾਡੇ ਉੱਤੇ ਨਾਲੇ ਤੁਹਾਡੇ ਵੰਸ਼ ਉੱਤੇ ਸਦਾ ਤੱਕ ਨਿਸ਼ਾਨ ਅਤੇ ਅਚਰਜ਼ ਲਈ ਹੋਣਗੇ।
47 Et parce que tu n'auras pas servi l'Eternel ton Dieu avec joie, et de bon cœur, malgré l'abondance de toutes choses;
੪੭ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,
48 Tu serviras, dans la faim, dans la soif, dans la nudité, et dans la disette de toutes choses, ton ennemi, que l'Eternel enverra contre toi; et il mettra un joug de fer sur ton cou, jusqu'à ce qu'il t'ait exterminé.
੪੮ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।
49 L'Eternel fera lever contre toi de loin, du bout de la terre, une nation qui volera comme vole l'aigle; une nation dont tu n'entendras pas la langue.
੪੯ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।
50 Une nation impudente, qui n'aura point d'égard à la personne du vieillard, et qui n'aura point pitié de l'enfant.
੫੦ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,
51 Elle mangera le fruit de tes bêtes, et les fruits de ta terre, jusqu'à ce que tu sois exterminé. Elle ne te laissera rien de reste, soit froment, soit vin, soit huile, ou portée de tes vaches, ou brebis de ton troupeau, jusqu'à ce qu'elle t'ait ruiné.
੫੧ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।
52 Et elle t'assiégera dans toutes tes villes, jusqu'à ce que tes murailles les plus hautes et les plus fortes, sur lesquelles tu te seras assuré en tout ton pays, tombent par terre. Elle assiégera, dis-je, toutes tes villes dans tout le pays que l'Eternel ton Dieu t'aura donné.
੫੨ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।
53 Tu mangeras le fruit de ton ventre, la chair de tes fils et de tes filles que l'Eternel ton Dieu t'aura donnés, dans le siège et dans la détresse dont ton ennemi te serrera.
੫੩ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।
54 L'homme le plus tendre et le plus délicat d'entre vous regardera d'un œil malin son frère et sa femme bien-aimée, et le reste de ses enfants qu'il aura réservés;
੫੪ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
55 Pour ne donner à aucun d'eux de la chair de ses enfants, laquelle il mangera; parce qu'il ne lui sera rien demeuré du tout, à cause du siège et de la détresse dont ton ennemi te serrera dans toutes tes villes.
੫੫ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।
56 La femme la plus tendre et la plus délicate d'entre vous, qui n'eût point osé mettre la plante de son pied sur la terre, par délicatesse et par mollesse, regardera d'un œil malin son mari bien-aimé, son fils, et sa fille;
੫੬ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
57 Et la taie de son petit enfant qui sortira d'entre ses pieds, et les enfants qu'elle enfantera; car elle les mangera secrètement dans la disette de toutes choses, à cause du siège et de la détresse, dont ton ennemi te serrera dans toutes les villes.
੫੭ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
58 Si tu ne prends garde de faire toutes les paroles de cette Loi, qui sont écrites dans ce livre, en craignant le Nom glorieux et terrible de l'Eternel ton Dieu;
੫੮ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
59 Alors l'Eternel rendra tes plaies et les plaies de ta postérité des plaies étranges, des plaies grandes et de durée, des maladies malignes et longues.
੫੯ਤਾਂ ਯਹੋਵਾਹ ਤੁਹਾਡੀਆਂ ਅਤੇ ਤੁਹਾਡੇ ਵੰਸ਼ ਦੀਆਂ ਬਵਾਂ ਨੂੰ ਭਿਆਨਕ ਬਣਾਵੇਗਾ, ਉਹ ਬਵਾਂ ਵੱਡੀਆਂ ਅਤੇ ਬਹੁਤ ਸਮੇਂ ਤੱਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤ ਸਮੇਂ ਤੱਕ ਰਹਿਣ ਵਾਲੇ ਹੋਣਗੇ।
60 Et il fera retourner sur toi toutes les langueurs d'Egypte, desquelles tu as eu peur, et elles s'attacheront à toi.
੬੦ਉਹ ਤੁਹਾਡੇ ਉੱਤੇ ਉਨ੍ਹਾਂ ਸਾਰੇ ਮਿਸਰੀ ਰੋਗਾਂ ਨੂੰ ਮੁੜ ਲੈ ਆਵੇਗਾ, ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਉਹ ਤੁਹਾਨੂੰ ਲੱਗੇ ਰਹਿਣਗੇ,
61 Même l'Eternel fera venir sur toi toute [autre] maladie, et toute [autre] plaie, qui n'est point écrite au livre de cette Loi, jusqu'à ce que tu sois exterminé.
੬੧ਸਗੋਂ ਹਰ ਇੱਕ ਬਿਮਾਰੀ ਅਤੇ ਹਰ ਇੱਕ ਬਿਪਤਾ ਜਿਹੜੀ ਇਸ ਬਿਵਸਥਾ ਦੀ ਪੋਥੀ ਵਿੱਚ ਲਿਖੀ ਨਹੀਂ ਗਈ, ਯਹੋਵਾਹ ਤੁਹਾਡੇ ਉੱਤੇ ਲੈ ਆਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
62 Et vous resterez en petit nombre, après avoir été comme les étoiles des cieux, tant vous étiez en grand nombre; parce que tu n'auras point obéi à la voix de l'Eternel ton Dieu.
੬੨ਭਾਵੇਂ ਤੁਸੀਂ ਆਕਾਸ਼ ਦੇ ਤਾਰਿਆਂ ਜਿੰਨ੍ਹੇ ਸੀ, ਪਰ ਤੁਸੀਂ ਗਿਣਤੀ ਵਿੱਚ ਥੋੜ੍ਹੇ ਜਿਹੇ ਬਾਕੀ ਰਹਿ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
63 Et il arrivera que comme l'Eternel s'est réjoui sur vous, en vous faisant du bien, et en vous multipliant; de même l'Eternel se réjouira sur vous en vous faisant périr, et en vous exterminant; et vous serez arrachés de dessus la terre dans laquelle vous allez pour la posséder.
੬੩ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
64 Et l'Eternel te dispersera parmi tous les peuples, depuis un bout de la terre jusqu'à l'autre; et tu serviras là d'autres dieux, que ni toi ni tes pères n'avez point connus, le bois et la pierre.
੬੪ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।
65 Encore n'auras-tu aucun repos parmi ces nations-là; même la plante de ton pied n'aura aucun repos; car l'Eternel te donnera là un cœur tremblant, et défaillance d'yeux, et détresse d'âme.
੬੫ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।
66 Et ta vie sera pendante devant toi; et tu seras dans l'effroi nuit et jour, et ne seras point assuré de ta vie.
੬੬ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ।
67 Tu diras le matin: Qui me fera voir le soir? et le soir tu diras: Qui me fera voir le matin? à cause de l'effroi dont ton cœur sera effrayé, et à cause des choses que tu verras de tes yeux.
੬੭ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”
68 Et l'Eternel te fera retourner en Egypte sur des navires, pour faire le chemin duquel je t'ai dit: Il ne t'arrivera plus de le voir; et vous vous vendrez là à vos ennemis pour [être] esclaves et servantes, et il n'y aura personne qui vous achète.
੬੮ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ।