< Deutéronome 6 >
1 Ce sont donc ici les commandements, les statuts et les droits que l'Eternel votre Dieu m'a commandé de vous enseigner, afin que vous les fassiez au pays dans lequel vous allez passer pour le posséder.
੧ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
2 Afin que tu craignes l'Eternel ton Dieu, en gardant durant tous les jours de ta vie, toi, et ton fils, et le fils de ton fils, tous ces statuts et ces commandements que je te prescris, et afin que tes jours soient prolongés.
੨ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।
3 Tu les écouteras donc, ô Israël! et tu prendras garde de les faire, afin que tu prospères, et que vous soyez fort multipliés [au] pays découlant de lait et de miel, ainsi que l'Eternel, le Dieu de tes pères, l'a dit.
੩ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ।
4 Ecoute, Israël, l'Eternel notre Dieu est le seul Eternel.
੪ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
5 Tu aimeras donc l'Eternel ton Dieu de tout ton cœur, de toute ton âme, et de toutes tes forces.
੫ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
6 Et ces paroles que je te commande aujourd'hui seront en ton cœur.
੬ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ।
7 Tu les enseigneras soigneusement à tes enfants, et tu t'en entretiendras quand tu demeureras en ta maison, quand tu voyageras, quand tu te coucheras, et quand tu te lèveras.
੭ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
8 Et tu les lieras pour être un signe sur tes mains, et elles seront comme des fronteaux entre tes yeux.
੮ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
9 Tu les écriras aussi sur les poteaux de ta maison, et sur tes portes.
੯ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।
10 Et il arrivera que quand l'Eternel ton Dieu t'aura fait entrer au pays qu'il a juré à tes pères, Abraham, Isaac, et Jacob, de te donner; dans les grandes et bonnes villes que tu n'as point bâties;
੧੦ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
11 Dans les maisons pleines de tous biens que tu n'as point remplies; vers les puits creusés, que tu n'as point creusés; près des vignes et des oliviers que tu n'as point plantés; tu mangeras, et tu seras rassasié.
੧੧ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
12 [Mais] prends garde à toi, de peur que tu n'oublies l'Eternel qui t'a tiré du pays d'Egypte, de la maison de servitude.
੧੨ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।
13 Tu craindras l'Eternel ton Dieu, tu le serviras, et tu jureras par son Nom.
੧੩ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ।
14 Vous ne marcherez point après les autres dieux, d'entre les dieux des peuples qui seront autour de vous.
੧੪ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,
15 Car le [Dieu] Fort [et] jaloux, qui est l'Eternel ton Dieu, est au milieu de toi; de peur que la colère de l'Eternel ton Dieu ne s'enflamme contre toi, et qu'il ne t'extermine de dessus la terre.
੧੫ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ।
16 Vous ne tenterez point l'Eternel votre Dieu, comme vous l'avez tenté en Massa.
੧੬ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।
17 Vous garderez soigneusement les commandements de l'Eternel votre Dieu, et ses témoignages, et ses statuts qu'il vous a commandés.
੧੭ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ।
18 Tu feras donc ce que l'Eternel approuve et trouve droit et bon, afin que tu prospères, et que tu entres au bon pays duquel l'Eternel a juré à tes pères, et que tu le possèdes.
੧੮ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ
19 En chassant tous tes ennemis de devant toi, comme l'Eternel en a parlé.
੧੯ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
20 Quand ton enfant t'interrogera à l'avenir, en disant: Que veulent dire ces témoignages, et ces statuts, et ces droits que l'Eternel notre Dieu vous a commandés?
੨੦ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ?
21 Alors tu diras à ton enfant: Nous avons été esclaves de Pharaon en Egypte, et l'Eternel nous a retirés d'Egypte à main forte;
੨੧ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।
22 Et l'Eternel a fait des signes et des miracles, grands et nuisibles en Egypte, sur Pharaon, et sur toute sa maison, comme nous l'avons vu.
੨੨ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ
23 Et il nous a fait sortir de là, pour nous faire entrer au pays duquel il avait juré à nos pères, de nous le donner;
੨੩ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪੁਰਖਿਆਂ ਨਾਲ ਖਾਧੀ ਸੀ।
24 Ainsi l'Eternel nous a commandé d'observer tous ces statuts, en craignant l'Eternel notre Dieu, afin que nous prospérions toujours, et que notre vie soit préservée, comme [il paraît] aujourd'hui.
੨੪ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ।
25 Et ceci sera notre justice, [savoir] quand nous aurons pris garde de faire tous ces commandements devant l'Eternel notre Dieu, selon qu'il nous l'a commandé.
੨੫ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ।