< Deutéronome 7 >
1 Quand l'Eternel ton Dieu t'aura fait entrer au pays où tu vas entrer pour le posséder, et qu'il aura arraché de devant toi beaucoup de nations, [savoir], les Héthiens, les Guirgasiens, les Amorrhéens, les Cananéens, les Phérésiens, les Héviens, et les Jébusiens, sept nations plus grandes et plus puissantes que toi;
੧ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
2 Et que l'Eternel ton Dieu te les aura livrées: alors tu les frapperas, et tu ne manqueras point de les détruire à la façon de l'interdit; tu ne traiteras point alliance avec eux, et tu ne leur feras point de grâce.
੨ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
3 Tu ne t'allieras point par mariage avec eux; tu ne donneras point tes filles à leurs fils, et tu ne prendras point leurs filles pour tes fils.
੩ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,
4 Car elles détourneraient de moi tes fils, et ils serviraient d'autres dieux; ainsi la colère de l'Eternel s'enflammerait contre vous, et t'exterminerait tout aussitôt.
੪ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ।
5 Mais vous les traiterez en cette manière; vous démolirez leurs autels, vous briserez leurs statues, vous couperez leurs bocages, et vous brûlerez au feu leurs images taillées.
੫ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।
6 Car tu es un peuple saint à l'Eternel ton Dieu; l'Eternel ton Dieu t'a choisi, afin que tu lui sois un peuple précieux d'entre tous les peuples qui sont sur l'étendue de la terre;
੬ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।
7 Ce n'est pas que vous fussiez en plus grand nombre qu'aucun de tous les [autres] peuples, et qu'à cause de cela l'Eternel vous ait aimés, et vous ait choisis; car vous étiez en plus petit nombre qu'aucun de tous les [autres] peuples.
੭ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿੱਚੋਂ ਥੋੜ੍ਹੇ ਜਿਹੇ ਸੀ,
8 Mais c'est parce que l'Eternel vous aime, et qu'il garde le serment lequel il a fait à vos pères, que l'Eternel vous a retirés à main forte, et qu'il t'a racheté de la maison de servitude, de la main de Pharaon, Roi d'Egypte.
੮ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।
9 Connais donc que c'est l'Eternel ton Dieu qui est Dieu, le [Dieu] Fort, le fidèle, qui garde l'alliance et la gratuité jusqu'à mille générations à ceux qui l'aiment et qui gardent ses commandements.
੯ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।
10 Et qui rend la pareille à ceux qui le haïssent, [qui la rend] à chacun en face, pour les faire périr; il ne la gardera pas longtemps à celui qui le hait, il lui rendra la pareille en face.
੧੦ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।
11 Prends donc garde aux commandements, aux statuts, et aux droits que je te commande aujourd'hui, afin que tu les fasses.
੧੧ਇਸ ਲਈ ਤੁਸੀਂ ਉਸ ਹੁਕਮਨਾਮੇ, ਬਿਧੀਆਂ, ਅਤੇ ਕਨੂੰਨਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ, ਪੂਰੇ ਕਰ ਕੇ ਪਾਲਨਾ ਕਰੋ।
12 Et il arrivera que si après avoir entendu ces ordonnances, vous les gardez et les faites, l'Eternel ton Dieu te gardera l'alliance et la gratuité qu'il a jurées à tes pères.
੧੨ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ।
13 Et il t'aimera, et te bénira, et te multipliera; et il bénira le fruit de ton ventre, et le fruit de ta terre, ton froment, ton moût, et ton huile, et les portées de tes vaches, et des brebis de ton troupeau, sur la terre qu'il a juré à tes pères de te donner.
੧੩ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ। ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ।
14 Tu seras béni plus que tous les peuples; [et] il n'y aura parmi toi ni mâle ni femelle stériles, ni entre tes bêtes.
੧੪ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ।
15 L'Eternel détournera de toi toute maladie, et il ne fera point venir sur toi aucune des mauvaises langueurs d'Egypte que tu as connues, mais il les fera venir sur tous ceux qui te haïssent.
੧੫ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ।
16 Tu détruiras donc tous les peuples que l'Eternel ton Dieu te livre; ton œil ne les épargnera point; et tu ne serviras point leurs dieux, car ce te serait un piège.
੧੬ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।
17 Si tu dis en ton cœur: Ces nations-là sont en plus grand nombre que moi, comment les pourrai-je déposséder?
੧੭ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”
18 Ne les crains point; [mais] qu'il te souvienne bien de ce que l'Eternel ton Dieu a fait à Pharaon, et à tous les Egyptiens;
੧੮ਤੁਸੀਂ ਉਹਨਾਂ ਤੋਂ ਨਾ ਡਰਿਓ। ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ।
19 De ces grandes épreuves que tes yeux ont vues, des signes et des miracles, et de la main forte, et du bras étendu par lequel l'Eternel ton Dieu t'a fait sortir [d'Egypte]; ainsi fera l'Eternel ton Dieu à tous ces peuples desquels tu aurais peur.
੧੯ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ਼ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ।
20 Même l'Eternel ton Dieu enverra contr'eux des frelons, jusqu'à ce que ceux qui resteront, et ceux qui se seront cachés de devant toi soient péris.
੨੦ਸਗੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਵਿੱਚ ਡੇਹਮੂ ਭੇਜੇਗਾ, ਜਦ ਤੱਕ ਕਿ ਉਹ ਜਿਹੜੇ ਬਚ ਜਾਣ ਅਤੇ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓਂ ਨਾਸ ਨਾ ਹੋ ਜਾਣ।
21 Tu ne t'effrayeras point à cause d'eux; car l'Eternel ton Dieu, le [Dieu] Fort, grand, et terrible, est au milieu de toi.
੨੧ਤੁਸੀਂ ਉਹਨਾਂ ਤੋਂ ਭੈਅ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈਅ ਦਾਇਕ ਪਰਮੇਸ਼ੁਰ ਹੈ।
22 Or l'Eternel ton Dieu arrachera peu à peu ces nations de devant toi; tu n'en pourras pas d'abord venir à bout, de peur que les bêtes des champs ne se multiplient contre toi.
੨੨ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਹੌਲੀ-ਹੌਲੀ ਕੱਢੇਗਾ। ਤੁਸੀਂ ਉਨ੍ਹਾਂ ਨੂੰ ਇੱਕ ਦਮ ਨਾਸ ਨਾ ਕਰਿਓ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਜਾਨਵਰ ਤੁਹਾਡੇ ਨਾਲੋਂ ਵੱਧ ਹੋ ਜਾਣ।
23 Mais l'Eternel ton Dieu les livrera devant toi, et les effrayera d'un grand effroi, jusqu'à ce qu'il les ait exterminées.
੨੩ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ ਨਾ ਹੋ ਜਾਵੇ।
24 Et il livrera leurs Rois entre tes mains, et tu feras périr leur nom de dessous les cieux; et personne ne pourra subsister devant toi, jusqu'à ce que tu les aies exterminés.
੨੪ਉਹ ਉਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ ਅਤੇ ਤੁਸੀਂ ਉਹਨਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੱਕ ਕਿ ਤੁਸੀਂ ਉਹਨਾਂ ਦਾ ਨਾਸ ਕਰ ਸੁੱਟੋਗੇ।
25 Tu brûleras au feu les images taillées de leurs dieux; et tu ne convoiteras ni ne prendras pour toi l'argent ou l'or qui sera sur elles, de peur que tu n'en sois enlacé, car c'est une abomination aux yeux de l'Eternel ton Dieu.
੨੫ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।
26 Ainsi tu n'introduiras point d'abomination dans ta maison, afin que tu ne sois pas en interdit, comme cela, [mais] tu l'auras en extrême horreur; et en extrême détestation, car c'[est] un interdit.
੨੬ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ।