< Ézéchiel 19 >

1 Et toi prononce à haute voix une complainte touchant les Principaux d'Israël.
ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
2 Et dis: qu'était-ce de ta mère? C'était une lionne [qui] a gîté entre les lions, et [qui] a élevé ses petits parmi les lionceaux.
ਅਤੇ ਆਖ, ਤੇਰੇ ਮਾਤਾ ਕੌਣ ਸੀ? ਇੱਕ ਸ਼ੇਰਨੀ ਜੋ ਸ਼ੇਰਾਂ ਵਿਚਾਲੇ ਲੇਟੀ ਸੀ ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤਰਾਂ ਨੂੰ ਪਾਲਿਆ।
3 Et elle a fait croître un de ses petits, qui est devenu un lionceau, et qui a appris à déchirer la proie, tellement qu'il a dévoré les hommes.
ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।
4 Les nations [en] ont ouï parler, il a été attrapé en leur fosse; et elles l'ont emmené avec des boucles au pays d'Egypte.
ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।
5 Puis ayant vu qu'elle avait attendu, [et] que son attente était perdue, elle a pris un [autre] de ses petits, et elle en a fait un lionceau;
ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ।
6 Qui marchant parmi les lions [est] devenu un lionceau, et a appris à déchirer la proie tellement qu'il a dévoré les hommes.
ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।
7 Il a désolé leurs palais, et il a ravagé leurs villes, de sorte que le pays, et tout ce qui y est, a été épouvanté par le cri de son rugissement.
ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ ਕਰ ਦਿੱਤਾ। ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁਝ ਦੇਸ ਵਿੱਚ ਸੀ ਉਹ ਵੀ ਡਰ ਗਿਆ।
8 Et les nations ont été rangées contre lui, de toutes les Provinces, et elles ont étendu leurs rets contre lui; il a été attrapé en leur fosse.
ਤਦ ਆਲੇ-ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਹਨਾਂ ਨੇ ਉਸ ਉੱਤੇ ਆਪਣਾ ਜਾਲ਼ ਪਾਇਆ, ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ।
9 Puis ils l'ont enfermé et enchaîné, pour l'amener au Roi de Babylone, et le mettre en une forteresse, afin que sa voix ne fût plus ouïe sur les montagnes d'Israël.
ਉਹਨਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਰਾਜੇ ਕੋਲ ਲੈ ਆਏ, ਉਹਨਾਂ ਉਸ ਨੂੰ ਕਿਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਹਾੜਾਂ ਉੱਤੇ ਫੇਰ ਨਾ ਸੁਣੀ ਜਾਵੇ।
10 Ta mère était en ton sang comme une vigne plantée auprès des eaux, et elle est devenue chargée de fruits et de rameaux, à cause des grandes eaux.
੧੦ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
11 Et elle a eu des verges fortes pour [en faire] des sceptres de dominateurs; et son tronc s'est élevé jusqu'à ses branches touffues, et elle a été vue en sa hauteur avec la multitude de ses rameaux.
੧੧ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।
12 Mais elle a été arrachée avec fureur, et jetée par terre; et le vent d'Orient a séché son fruit; ses verges fortes ont été rompues, et ont séché; le feu les a consumées.
੧੨ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।
13 Et maintenant elle est plantée au désert, en une terre sèche et aride.
੧੩ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।
14 Et le feu est sorti d'une verge de ses branches, et a consumé son fruit, et il n'y a point eu en elle de verge forte [pour en faire] un sceptre à dominer. [C'est] ici la complainte, et on s'en servira pour complainte.
੧੪ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ। ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ।

< Ézéchiel 19 >