< Genèse 28 >
1 Isaac donc appela Jacob, et le bénit, et lui commanda, en disant: Tu ne prendras point de femme d'entre les filles de Canaan.
੧ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।
2 Lève-toi; va en Paddan-Aram, à la maison de Béthuel, père de ta mère, et prends-toi de là une femme des filles de Laban, frère de ta mère.
੨ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।
3 Et le [Dieu] Fort, Tout-Puissant te bénisse, et te fasse croître et multiplier, afin que tu deviennes une assemblée de peuples.
੩ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।
4 Et qu'il te donne la bénédiction d'Abraham, à toi et à la postérité avec toi, afin que tu obtiennes en héritage le pays où tu as été étranger, lequel Dieu a donné à Abraham.
੪ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
5 Isaac donc fit partir Jacob, qui s'en alla en Paddan-Aram, vers Laban, fils de Béthuel Syrien, frère de Rébecca, mère de Jacob et d'Esaü.
੫ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।
6 Et Esaü vit qu'Isaac avait béni Jacob, et qu'il l'avait envoyé en Paddan-Aram, afin qu'il prît femme de ce pays-là pour lui, et qu'il lui avait commandé, quand il le bénissait, disant: Ne prends point de femme d'entre les filles de Canaan;
੬ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
7 Et que Jacob avait obéi à son père et à sa mère, et s'en était allé en Paddan-Aram.
੭ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।
8 C'est pourquoi Esaü voyant que les filles de Canaan déplaisaient à Isaac son père,
੮ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
9 S'en alla vers Ismaël, et prit pour femme, outre ses [autres] femmes, Mahalath, fille d'Ismaël, fils d'Abraham, sœur de Nébajoth.
੯ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।
10 Jacob donc partit de Béer-Sébah, et s'en alla à Caran.
੧੦ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,
11 Et il se rencontra en un lieu où il passa la nuit, parce que le soleil était couché. Il prit donc des pierres de ce lieu-là, et en fit son chevet, et s'endormit en ce même lieu.
੧੧ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।
12 Et il songea; et voici, une échelle dressée sur la terre, dont le bout touchait jusqu'aux cieux; et voici, les Anges de Dieu montaient et descendaient par cette échelle.
੧੨ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
13 Et voici, l'Eternel se tenait sur l'échelle, et il lui dit: Je suis l'Eternel, le Dieu d'Abraham ton père, et le Dieu d'Isaac; je te donnerai et à ta postérité, la terre sur laquelle tu dors.
੧੩ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।
14 Et ta postérité sera comme la poussière de la terre, et tu t'étendras à l'Occident, à l'Orient, au Septentrion, et au Midi, et toutes les familles de la terre seront bénies en toi et en ta semence.
੧੪ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
15 Et voici, je suis avec toi; et je te garderai partout où tu iras; et je te ramènerai en ce pays; car je ne t'abandonnerai point que je n'aie fait ce que je t'ai dit.
੧੫ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
16 Et quand Jacob fut réveillé de son sommeil, il dit: Certes! l'Eternel est en ce lieu-ci, et je n'en savais rien.
੧੬ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।
17 Et il eut peur, et dit: Que ce lieu-ci est effrayant! C'est ici la maison de Dieu, et c'est ici la porte des cieux.
੧੭ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
18 Et Jacob se leva de bon matin, et prit la pierre dont il avait fait son chevet, et la dressa pour monument; et versa de l'huile sur son sommet.
੧੮ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।
19 Et il appela le nom de ce lieu-là, Béthel: mais auparavant la ville s'appelait Luz.
੧੯ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।
20 Et Jacob fit un vœu, en disant: Si Dieu est avec moi, et s'il me garde dans le voyage que je fais, s'il me donne du pain à manger, et des habits pour me vêtir,
੨੦ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
21 Et si je retourne en paix à la maison de mon père, certainement l'Eternel me sera Dieu.
੨੧ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।
22 Et cette pierre que j'ai dressée pour monument, sera la maison de Dieu; et de tout ce que tu m'auras donné, je t'en donnerai entièrement la dîme.
੨੨ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।