< Jérémie 23 >
1 Malheur aux pasteurs qui détruisent et dissipent le troupeau de ma pâture, dit l'Eternel!
੧ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
2 C'est pourquoi ainsi a dit l'Eternel, le Dieu d'Israël, touchant les pasteurs qui paissent mon peuple: vous avez dissipé mes brebis, et vous les avez chassées, et ne les avez point visitées; voici, je m'en vais visiter sur vous la malice de vos actions, dit l'Eternel.
੨ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
3 Mais je rassemblerai le reste de mes brebis de tous les pays auxquels je les aurai chassées, et les ferai retourner à leurs parcs, et elles fructifieront et multiplieront.
੩ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
4 J'établirai aussi sur elles des pasteurs qui les paîtront, et elles n'auront plus de peur, et ne s'épouvanteront point, et il n'en manquera aucune, dit l'Eternel.
੪ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
5 Voici, les jours viennent, dit l'Eternel, que je ferai lever à David un Germe juste, qui régnera [comme] Roi; il prospérera, et exercera le jugement et la justice sur la terre.
੫ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
6 En ses jours Juda sera sauvé, et Israël habitera en assurance; et c'est ici le nom, duquel on l'appellera: l'Eternel notre justice.
੬ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
7 C'est pourquoi voici, les jours viennent, dit l'Eternel, qu'on ne dira plus: l'Eternel est vivant, qui a fait remonter les enfants d'Israël du pays d'Egypte;
੭ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
8 Mais, l'Eternel est vivant, qui a fait remonter, et qui a ramené la postérité de la maison d'Israël, du pays de devers l'Aquilon, et de tous les pays auxquels je les avais chassés, et ils habiteront en leur terre.
੮ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ।
9 A cause des Prophètes mon cœur est brisé au dedans de moi, tous mes os en tremblent, je suis comme un homme ivre, et comme un homme que le vin a surmonté, à cause de l'Eternel, et à cause des paroles de sa sainteté.
੯ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
10 Car le pays est rempli [d'hommes] adultères, et le pays mène deuil à cause des exécrations: les pâturages du désert sont devenus tous secs, l'oppression de ces gens est mauvaise, et leur force n'est pas en faveur de l'équité.
੧੦ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,
11 Car le Prophète et le Sacrificateur se contrefont; j'ai même trouvé dans ma maison leur méchanceté, dit l'Eternel.
੧੧ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
12 C'est pourquoi leur voie sera comme des lieux glissants dans les ténèbres, ils y seront poussés, et y tomberont; car je ferai venir du mal sur eux, [en] l'année de leur visitation, dit l'Eternel.
੧੨ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।
13 Or j'avais bien vu des choses mal convenables dans les Prophètes de Samarie, [car] ils prophétisaient de par Bahal, et faisaient égarer mon peuple Israël.
੧੩ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।
14 Mais j'ai vu des choses énormes dans les Prophètes de Jérusalem; car ils commettent des adultères, et ils marchent dans le mensonge; ils ont donné main forte aux hommes injustes et pas un ne s'est détourné de sa malice; ils me sont tous comme Sodome, et les habitants de la ville, comme Gomorrhe.
੧੪ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
15 C'est pourquoi, ainsi a dit l'Eternel des armées touchant ces Prophètes: voici, je m'en vais leur faire manger de l'absinthe, et leur faire boire de l'eau de fiel; parce que la profanation s'est répandue des Prophètes de Jérusalem par tout le pays.
੧੫ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
16 Ainsi a dit l'Eternel des armées: n'écoutez point les paroles des Prophètes qui vous prophétisent; ils vous font devenir vains, ils prononcent la vision de leur cœur, [et] ils ne [la tiennent] pas de la bouche de l'Eternel.
੧੬ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
17 Ils ne cessent de dire à ceux qui me méprisent: l'Eternel a dit: vous aurez la paix; et ils disent à tous ceux qui marchent dans la dureté de leur cœur: il ne vous arrivera point de mal.
੧੭ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।
18 Car qui s'est trouvé au conseil secret de l'Eternel? et qui a aperçu et ouï sa parole? qui a été attentif à sa parole, et l'a ouïe?
੧੮ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?
19 Voici la tempête de l'Eternel, sa fureur va se montrer, et le tourbillon prêt à fondre tombera sur la tête des méchants.
੧੯ਵੇਖੋ, ਯਹੋਵਾਹ ਦਾ ਤੂਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!
20 La colère de l'Eternel ne sera point détournée qu'il n'ait exécuté et mis en effet les pensées de son cœur; vous aurez une claire intelligence de ceci sur la fin des jours.
੨੦ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।
21 Je n'ai point envoyé ces Prophètes-là, et ils ont couru; je ne leur ai point parlé, et ils ont prophétisé.
੨੧ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।
22 S'ils s'étaient trouvés dans mon conseil secret, ils auraient aussi fait entendre mes paroles à mon peuple, et ils les auraient détournés de leur mauvais train, et de la malice de leurs actions.
੨੨ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।
23 Suis-je un Dieu de près, dit l'Eternel, et ne suis-je point aussi un Dieu de loin?
੨੩ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ
24 Quelqu'un se pourra-t-il cacher dans quelque retraite, que je ne le voie point? dit l'Eternel. Ne remplis-je pas, moi, les cieux et la terre? dit l'Eternel.
੨੪ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
25 J'ai ouï ce que les Prophètes ont dit, prophétisant le mensonge en mon Nom, [et] disant: j'ai eu un songe, j'ai eu un songe.
੨੫ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!
26 Jusques à quand ceci sera-t-il au cœur des Prophètes qui prophétisent le mensonge, et qui prophétisent la tromperie de leur cœur?
੨੬ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ?
27 Qui pensent comment ils feront oublier mon Nom à mon peuple, par les songes qu'un chacun d'eux récite à son compagnon, comme leurs pères ont oublié mon Nom pour Bahal.
੨੭ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ
28 Que le Prophète par devers lequel est le songe, récite le songe; et que celui par devers lequel est ma parole, profère ma parole en vérité. Quelle [convenance y a-t-il] de la paille avec le froment? dit l'Eternel.
੨੮ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ
29 Ma parole n'est-elle pas comme un feu, dit l'Eternel; et comme un marteau qui brise la pierre?
੨੯ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
30 C'est pourquoi voici, j'en veux aux Prophètes, dit l'Eternel, qui dérobent mes paroles, chacun de son prochain.
੩੦ਇਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ
31 Voici, j'en veux aux Prophètes, dit l'Eternel, qui accommodent leurs langues, et qui disent: il dit.
੩੧ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”
32 Voici, j'en veux à ceux qui prophétisent des songes de fausseté, dit l'Eternel, et qui les récitent, et font égarer mon peuple par leurs mensonges, et par leur témérité, quoique je ne les aie point envoyés, et que je ne leur aie point donné de charge; c'est pourquoi ils ne profiteront de rien à ce peuple, dit l'Eternel.
੩੨ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।
33 Si donc ce peuple t'interroge, ou qu'il interroge le Prophète, ou le Sacrificateur, en disant: quelle est la charge de l'Eternel? tu leur diras: quelle charge? Je vous abandonnerai, dit l'Eternel.
੩੩ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
34 Et quant au Prophète, et au Sacrificateur, et au peuple qui aura dit: la charge de l'Eternel; je punirai cet homme-là, et sa maison.
੩੪ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ
35 Vous direz ainsi chacun à son compagnon, et chacun à son frère: qu'a répondu l'Eternel; et qu'a prononcé l'Eternel?
੩੫ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ?
36 Et vous ne ferez plus mention de la charge de l'Eternel; car la parole de chacun lui sera pour charge; parce que vous avez perverti les paroles du Dieu vivant, [les paroles] de l'Eternel des armées, notre Dieu.
੩੬ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
37 Tu diras ainsi au Prophète: que t'a répondu l'Eternel, et que t'a prononcé l'Eternel?
੩੭ਤੂੰ ਨਬੀ ਨੂੰ ਐਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਦਾ ਕੀ ਬਚਨ ਹੈ?
38 Et si vous dites: la charge de l'Eternel; à cause de cela, a dit l'Eternel, parce que vous avez dit cette parole, la charge de l'Eternel; et que j'ai envoyé vers vous, pour vous dire: ne dites plus: la charge de l'Eternel.
੩੮ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
39 A cause de cela me voici, et je vous oublierai entièrement, et j'arracherai de ma présence, vous et la ville que j'ai donnée à vous et à vos pères.
੩੯ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
40 Et je mettrai sur vous un opprobre éternel, et une confusion éternelle, qui ne sera point mise en oubli.
੪੦ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।