< Jérémie 3 >
1 On dit: si quelqu'un délaisse sa femme, et qu'elle se séparant de lui se joigne à un autre mari, [le premier mari] retournera-t-il encore vers elle? Le pays même n'en serait-il pas entièrement souillé? Or toi, tu t'es prostituée à plusieurs amoureux, toutefois retourne-toi vers moi, dit l'Eternel.
੧ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।
2 Lève tes yeux vers les lieux élevés, et regarde quel est le lieu où tu ne te sois point abandonnée; tu te tenais par les chemins, comme un Arabe au désert; et tu as souillé le pays par tes débauches, et par ta malice.
੨ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।
3 C'est pourquoi les pluies ont été retenues, et il n'y a point eu de pluie de la dernière saison, et tu as un front de femme débauchée; tu n'as point voulu avoir de honte.
੩ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।
4 Ne crieras-tu point désormais vers moi: mon Père, tu es le conducteur de ma jeunesse?
੪ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ?
5 Tiendra-t-il [sa colère] à toujours, et me la gardera-t-il à jamais? Voici, tu as [ainsi] parlé, et tu as fait ces maux-là, autant que tu as pu.
੫ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।
6 Aussi l'Eternel me dit aux jours du Roi Josias: n'as-tu point vu ce qu'Israël la revêche a fait? elle s'en est allée sur toute haute montagne, et sous tout arbre vert, et elle s'y est prostituée.
੬ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ
7 Et quand elle a eu fait toutes ces choses, j'ai dit: retourne-toi vers moi; mais elle n'est point retournée; ce que sa sœur Juda la perfide a vu;
੭ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ
8 Et j'ai vu que pour toutes les occasions par lesquelles Israël la revêche avait commis adultère, je l'ai renvoyée, et lui ai donné ses lettres de divorce; toutefois Juda sa sœur l'infidèle n'a point eu de crainte, mais s'en est allée, et elle aussi s'est prostituée.
੮ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ
9 Et il est arrivé que par la facilité qu'elle a à s'abandonner elle a souillé le pays, et a commis adultère avec la pierre et le bois.
੯ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!
10 Et néanmoins pour tout ceci, Juda sa sœur la perfide n'est point retournée à moi de tout son cœur, mais avec mensonge, dit l'Eternel.
੧੦ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।
11 L'Eternel donc m'a dit: Israël la revêche s'est montrée plus juste que Juda la perfide.
੧੧ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ
12 Va donc, et crie ces paroles-ci vers l'Aquilon; et dis: retourne-toi, Israël la revêche, dit l'Eternel; je ne ferai point tomber ma colère sur vous; car je suis miséricordieux, dit l'Eternel, et je ne vous la garderai point à toujours.
੧੨ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।
13 Mais reconnais ton iniquité; car tu as péché contre l'Eternel ton Dieu, et tu t'es prostituée aux étrangers sous tout arbre vert, et n'as point écouté ma voix, dit l'Eternel.
੧੩ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।
14 Enfants revêches, convertissez-vous, dit l'Eternel; car j'ai droit de mari sur vous; et je vous prendrai l'un d'une ville, et deux d'une lignée, et je vous ferai entrer en Sion.
੧੪ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
15 Et je vous donnerai des pasteurs selon mon cœur, qui vous paîtront de science et d'intelligence.
੧੫ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
16 Et il arrivera que quand vous serez multipliés et accrus sur la terre, en ces jours-là, dit l'Eternel, on ne dira plus: L'Arche de l'alliance de l'Eternel; elle ne leur montera plus au cœur, ils n'en feront point mention, ils ne la visiteront plus, et cela ne se fera plus.
੧੬ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
17 En ce temps-là on appellera Jérusalem, le Trône de l'Eternel, et toutes les nations s'assembleront vers elle, au Nom de l'Eternel, à Jérusalem, et elles ne marcheront plus après la dureté de leur cœur mauvais.
੧੭ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
18 En ces jours-là la maison de Juda marchera avec la maison d'Israël, et ils viendront ensemble du pays d'Aquilon au pays que j'ai donné en héritage à vos pères.
੧੮ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।
19 Car j'ai dit: comment te mettrai-je entre [mes] fils, et te donnerai-je la terre désirable, l'héritage de la noblesse des armées des nations? et j'ai dit: tu me crieras, mon Père, et tu ne te détourneras point de moi.
੧੯ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
20 Certainement comme une femme pèche contre son ami, ainsi avez-vous péché contre moi, maison d'Israël, dit l'Eternel.
੨੦ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।
21 Une voix a été ouïe sur les lieux élevés, des pleurs de supplications des enfants d'Israël, parce qu'ils ont perverti leur voie, et qu'ils ont mis en oubli l'Eternel, leur Dieu.
੨੧ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।
22 Enfants rebelles, convertissez-vous, je remédierai à vos rébellions. Voici, nous venons vers toi; car tu [es] l'Eternel notre Dieu.
੨੨ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
23 Certainement [on s'attend] en vain aux collines, [et] à la multitude des montagnes; mais c'est en l'Eternel notre Dieu qu'est la délivrance d'Israël.
੨੩ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।
24 Car la honte a consumé dès notre jeunesse le travail de nos pères, leurs brebis et leurs bœufs, leurs fils et leurs filles.
੨੪ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ
25 Nous serons gisants dans notre honte, et notre ignominie nous couvrira, parce que nous avons péché contre l'Eternel notre Dieu, nous et nos pères, dès notre jeunesse, et jusqu’à aujourd'hui; et nous n'avons point obéi à la voix de l'Eternel notre Dieu.
੨੫ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।