< Lévitique 22 >
1 Puis l'Eternel parla à Moïse, en disant:
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 Dis à Aaron et à ses fils, quand ils auront à s'abstenir des choses saintes des enfants d'Israël, afin qu'ils ne profanent point le nom de ma sainteté dans les choses qu'eux-mêmes me sanctifient; je suis l'Eternel;
੨ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ।
3 Dis-leur donc: Tout homme de toute votre postérité en vos âges qui étant souillé s'approchera des choses saintes que les enfants d'Israël auront sanctifiées à l'Eternel, cette personne-là sera retranchée de ma présence; je suis l'Eternel.
੩ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।
4 Tout homme de la postérité d'Aaron étant lépreux, ou découlant, ne mangera point des choses saintes jusqu'à ce qu'il soit nettoyé; et celui aussi qui aura touché quelque homme souillé pour avoir touché un mort, et celui qui aura un flux de semence.
੪ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
5 Et celui qui aura touché quelque reptile dont il soit souillé, ou quelque homme par lequel il soit souillé, quelque souillure qui puisse être en lui.
੫ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
6 La personne qui aura touché ces choses sera souillée jusqu'au soir, et ne mangera point des choses saintes, si elle n'a lavé sa chair avec de l'eau.
੬ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
7 Ensuite, elle sera nette après le soleil couché; et elle mangera des choses saintes; car c'est sa viande.
੭ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
8 Il ne mangera point de la chair d'aucune bête morte d'elle-même, ou déchirée par [les bêtes sauvages], pour se souiller par elle; je suis l'Eternel.
੮ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
9 Qu'ils gardent donc ce que j'ai ordonné de garder, et qu'ils ne commettent point de péché au sujet de la viande [sainte], afin qu'ils ne meurent point, pour l'avoir souillée; je suis l'Eternel qui les sanctifie.
੯ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
10 Nul étranger aussi ne mangera des choses saintes; le forain logé chez le Sacrificateur, et le mercenaire, ne mangeront point des choses saintes.
੧੦ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
11 Mais quand le Sacrificateur aura acheté quelque personne de son argent, elle en mangera; pareillement celui qui sera né dans sa maison; ceux-ci mangeront de sa viande.
੧੧ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।
12 Que si la fille du Sacrificateur est mariée à un étranger, elle ne mangera point des choses saintes, présentées en offrande élevée.
੧੨ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ।
13 Mais si la fille du Sacrificateur est veuve, ou répudiée, et si elle n'a point d'enfants, étant retournée en la maison de son père, comme [elle y demeurait en] sa jeunesse, elle mangera de la viande de son père; mais nul étranger n'en mangera.
੧੩ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
14 Que si quelqu'un par ignorance mange d'une chose sainte, il ajoutera un cinquième par dessus, et le donnera au Sacrificateur avec la chose sainte.
੧੪ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
15 Et ils ne souilleront point les choses sanctifiées des enfants d'Israël, qu'ils auront offertes à l'Eternel.
੧੫ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
16 Mais on leur fera porter la peine du péché, parce qu'ils auront mangé de leurs choses saintes; car je suis l'Eternel qui les sanctifie.
੧੬ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
17 L'Eternel parla encore à Moïse, en disant:
੧੭ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
18 Parle à Aaron et à ses fils, et à tous les enfants d'Israël, et leur dis: Quiconque de la maison d'Israël, ou des étrangers qui sont en Israël, offrira son offrande, selon tous ses vœux, ou selon toutes ses offrandes volontaires, lesquelles on offre en holocauste à l'Eternel;
੧੮ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
19 Il offrira de son bon gré, un mâle sans tare, d'entre les vaches, [ou] d'entre les brebis, ou d'entre les chèvres.
੧੯ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
20 Vous n'offrirez aucune chose qui ait quelque tare, car elle ne serait point agréée pour vous.
੨੦ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
21 Que si un homme offre à l'Eternel un sacrifice de prospérités en s'acquittant de quelque vœu, ou en faisant quelque offrande volontaire, soit de bœufs, ou de brebis, ce qui sera sans tare sera agréé; il n'y doit avoir aucune tare.
੨੧ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
22 Vous n'offrirez point à l'Eternel ce qui sera aveugle, ou rompu, ou mutilé, ou qui aura un porreau, ou une gâle sèche, ou une gâle d'ulcère, et vous n'en donnerez point pour le sacrifice qui se fait par feu sur l'autel à l'Eternel.
੨੨ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
23 Tu pourras bien faire une offrande volontaire, d'un bœuf, ou d'une brebis, ou d'une chèvre ayant quelque superfluité, ou quelque défaut dans ses membres, mais ils ne seront point agréés pour le vœu.
੨੩ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
24 Vous n'offrirez point à l'Eternel, et ne sacrifierez point en votre pays [une bête] qui ait les génitoires froissés, ou cassés, ou arrachés, ou taillés.
੨੪ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
25 Vous ne prendrez point aussi de la main de l'étranger aucune de toutes ces choses pour les offrir en viande à votre Dieu, car la corruption qui est en eux est une tare en elles; elles ne seront point agréées pour vous.
੨੫ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
26 L'Eternel parla encore à Moïse, en disant:
੨੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 Quand un veau, ou un agneau, ou une chèvre seront nés, et qu'ils auront été sept jours sous leur mère, depuis le huitième jour et les suivants, ils seront agréables pour l'offrande du sacrifice qui se fait par feu à l'Eternel.
੨੭ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
28 Vous n'égorgerez point aussi en un même jour la vache, ou la brebis, ou la chèvre, avec son petit.
੨੮ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
29 Quand vous offrirez un sacrifice d'action de grâces à l'Eternel, vous le sacrifierez de votre bon gré.
੨੯ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
30 Il sera mangé le jour même, [et] vous n'en réserverez rien jusqu'au matin; je suis l'Eternel.
੩੦ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
31 Gardez donc mes commandements, et les faites.; je suis l'Eternel.
੩੧ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
32 Et ne profanez point le nom de ma sainteté, car je serai sanctifié entre les enfants d'Israël; je suis l'Eternel qui vous sanctifie;
੩੨ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
33 Et qui vous ai retirés du pays d'Egypte, pour vous être Dieu; je suis l'Eternel.
੩੩ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।