< Michée 2 >
1 Malheur à ceux qui pensent à faire outrage, qui forgent le mal sur leurs lits, et qui l'exécutent dès le point du jour, parce qu'ils ont le pouvoir en main.
੧ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
2 S'ils convoitent des possessions, ils les ont aussitôt ravies, et [s'ils convoitent] des maisons, ils les ont aussitôt prises; ainsi ils oppriment l'homme et sa maison, l'homme, dis-je, et son héritage.
੨ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।
3 C'est pourquoi ainsi a dit l'Eternel: Voici, je pense contre cette famille-ci un mal duquel vous ne pourrez point vous mettre à couvert, et vous ne marcherez point à tête levée; car ce temps [est] mauvais.
੩ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ!
4 En ce temps-là on fera de vous un proverbe lugubre, et l'on gémira d'un gémissement lamentable, en disant: Nous sommes entièrement détruits, il a changé la portion de mon peuple; comment nous l'aurait-il ôtée? partage-t-il nos champs, pour nous les faire rendre?
੪ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ!
5 C'est pourquoi il n'y aura personne pour toi qui jette le cordeau pour ton lot dans la congrégation de l'Eternel.
੫ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ।
6 [On dit]: Ne prophétisez point, ils prophétiseront, [mais] ils ne prophétiseront point pour ceux-ci; l'ignominie ne tournera point en arrière.
੬ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।
7 Or toi qui es appelée Maison de Jacob, l'Esprit de l'Eternel est-il amoindri? Sont-ce là ses actes? Mes paroles ne sont-elles pas bonnes pour celui qui marche droitement?
੭ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?
8 Mais celui qui était hier mon peuple, s'élève à la manière d'un ennemi, pour rencontrer un manteau; vous dépouillez le vêtement magnifique à ceux qui passent en assurance, étant de retour de la guerre.
੮ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।
9 Vous mettez les femmes de mon peuple hors des maisons où elles prenaient plaisir; vous ôtez pour jamais ma gloire de dessus leurs petits enfants.
੯ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।
10 Levez-vous, et marchez, car [ce pays] ne [vous est] plus [un lieu de] repos; parce qu'il est souillé, il [vous] détruira, même d'une prompte destruction.
੧੦ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।
11 S'il y a quelque homme qui marche selon le vent, et qui mente faussement, [en disant]; Je te prophétiserai du vin et de la cervoise; ce sera le Prophète de ce peuple.
੧੧ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
12 [Mais] je t'assemblerai tout entier, ô Jacob! et je ramasserai entièrement le reste d'Israël, et le mettrai tout ensemble comme les brebis de Botsra, comme un troupeau au milieu de son étable; il y aura un grand bruit pour la foule des hommes.
੧੨ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
13 Le briseur montera devant eux, on brisera, et on passera outre, et eux sortiront par la porte; et leur Roi passera devant eux, et l'Eternel sera à leur tête.
੧੩ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।