< 1 Jean 3 >
1 Voyez quel amour le Père nous a témoigné, que nous soyons appelés enfants de Dieu! Et nous le sommes. Si le monde ne nous connaît point, c'est qu'il ne l'a point connu.
੧ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
2 Mes bien-aimés, nous sommes dès à présent enfants de Dieu, et ce que nous serons n'a pas encore été manifesté, mais nous savons que, dès que ce que nous serons sera manifesté, nous lui serons semblables, parce que nous le verrons tel qu'il est:
੨ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
3 quiconque a cette espérance en lui, se purifie, comme lui est pur.
੩ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
4 Quiconque commet le péché, viole la loi, et le péché, c'est la violation de la loi.
੪ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ ।
5 Or vous savez que Jésus a paru pour ôter les péchés, et que le péché n'est point en lui:
੫ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।
6 quiconque demeure en lui ne pèche point; quiconque pèche, ne l'a point vu, et ne l'a point connu.
੬ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।
7 Chers enfants, que personne ne vous séduise: celui qui pratique la justice est juste, comme lui est juste;
੭ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ।
8 celui qui commet le péché, est issu du diable, car le diable pèche dès le commencement: c'est pour détruire les oeuvres du diable, que le Fils de Dieu a paru.
੮ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
9 Quiconque est né de Dieu ne commet pas de péché, parce que la semence de Dieu demeure en lui; et il ne peut pécher, parce qu'il est né de Dieu.
੯ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।
10 C'est à ceci que l'on reconnaît les enfants de Dieu et les enfants du diable: quiconque ne pratique pas la justice, n'est point issu de Dieu, non plus que celui qui n'aime pas son frère.
੧੦ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
11 En effet, voici le message que vous avez entendu dès le commencement: c'est que nous nous aimions les uns les autres.
੧੧ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
12 Ne soyez pas comme Caïn: il était issu du malin, et il tua son frère. Et pourquoi le tua-t-il? Parce que ses oeuvres étaient mauvaises, au lieu que celles de son frère étaient justes.
੧੨ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
13 Ne soyez pas surpris, mes frères, si le monde vous hait.
੧੩ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।
14 Pour nous, nous savons que nous sommes passés de la mort à la vie, parce que nous aimons nos frères: celui qui n'aime pas, demeure dans la mort.
੧੪ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
15 Quiconque hait son frère est un meurtrier, et vous savez qu'aucun meurtrier n'a la vie éternelle demeurant en lui. (aiōnios )
੧੫ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। (aiōnios )
16 Nous avons connu l'amour à ceci, c'est que Jésus a donné sa vie pour nous; nous aussi, nous devons donner notre vie pour nos frères;
੧੬ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
17 mais, si quelqu'un possède les biens de ce monde, et que, voyant son frère dans le besoin, il lui ferme ses entrailles, comment l'amour de Dieu demeure-t-il en lui?
੧੭ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
18 Chers enfants, n'aimons pas en paroles et de la langue, mais en actions et véritablement:
੧੮ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
19 nous connaîtrons par là que nous sommes issus de la vérité, et nous rassurerons nos coeurs devant Dieu,
੧੯ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।
20 parce que, si notre coeur nous condamne, Dieu est plus grand que notre coeur; il connaît tout.
੨੦ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।
21 Mes bien-aimés, si notre coeur ne nous condamne point, nous pouvons nous adresser à Dieu avec assurance,
੨੧ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।
22 et, quoi que nous demandions, nous le recevons de lui, parce que nous gardons ses commandements, et que nous faisons ce qui est agréable à ses yeux.
੨੨ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
23 Voici son commandement, c'est que nous croyions au nom de son Fils, Jésus-Christ, et que nous nous aimions les uns les autres, comme il nous l'a commandé.
੨੩ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।
24 Celui qui garde ses commandements, demeure en Dieu, et Dieu en lui; et nous connaissons que Dieu demeure en nous à l'esprit qu'il nous a donné.
੨੪ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।