< Jacques 1 >
1 Jacques, serviteur de Dieu et du Seigneur Jésus-Christ, aux douze tribus qui sont dans la dispersion, salut!
੧ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
2 Mes frères, considérez comme le sujet d'une joie entière les épreuves diverses par lesquelles vous passez,
੨ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
3 sachant que l'épreuve de votre foi produit la constance.
੩ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
4 Mais que la constance soit accompagnée de l'oeuvre, d’une oeuvre parfaite, afin que vous soyez parfaits et accomplis, ne laissant à désirer en rien.
੪ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
5 Si quelqu'un parmi vous manque de sagesse, qu'il la demande à Dieu qui donne à tous généreusement, sans rien reprocher: elle lui sera donnée.
੫ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
6 Mais qu'il demande avec foi, sans hésiter, car celui qui hésite est semblable au flot de la mer, agité et ballotté par le vent;
੬ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
7 que cet homme-là, homme irrésolu, inconstant dans toutes ses voies,
੭ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
8 ne s'imagine pas qu'il recevra quelque chose du Seigneur.
੮ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
9 Que le frère de condition humble se glorifie de son élévation,
੯ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
10 et le riche, de ce qui l'humilie, parce qu'il passera comme la fleur de l'herbe:
੧੦ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।
11 le soleil s'est levé, sa chaleur brûlante a desséché l'herbe, et la fleur de l'herbe est tombée, et la beauté de sa forme a péri: ainsi se flétrira le riche au milieu de ses entreprises.
੧੧ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।
12 Heureux l'homme qui supporte l'épreuve avec constance, car lorsqu'il sera devenu un homme éprouvé, il recevra la couronne de vie, que le Seigneur a promise à ceux qui l'aiment.
੧੨ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
13 Que personne, lorsqu'il est tenté, ne dise: «C'est Dieu qui me tente, » car Dieu ne peut être tenté par le mal, et il ne tente personne.
੧੩ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
14 Chacun est tenté, quand il est attiré et amorcé par sa propre convoitise;
੧੪ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
15 puis, la convoitise, ayant conçu, enfante le péché; et le péché, étant consommé, produit la mort.
੧੫ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
16 Ne vous y trompez pas, mes frères bien-aimés,
੧੬ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
17 tout bon présent et tout don parfait descendent d'en haut, du Père des lumières, en qui il n'y a ni changement ni ombre de variation.
੧੭ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
18 C'est lui qui, par sa volonté, nous a enfantés par la parole de vérité, pour que nous soyons l'élite en quelque sorte de ses créatures.
੧੮ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
19 Sachez-le bien, mes chers frères. Que tout homme soit prompt à écouter, lent à parler, lent à se mettre en colère,
੧੯ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
20 car la colère de l'homme n'exécute pas la justice de Dieu.
੨੦ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
21 C'est pourquoi, rejetant toute souillure et tout reste de méchanceté, accueillez avec douceur la parole qui a été plantée en vous, et qui peut sauver vos âmes.
੨੧ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
22 Mais mettez-la en pratique, et ne vous contentez pas de l'écouter, en vous trompant par de faux raisonnements.
੨੨ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
23 Car si quelqu'un écoute la Parole et ne la met pas en pratique, il est semblable à un homme qui considère dans un miroir son visage naturel,
੨੩ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
24 et qui, après s'être considéré, s'en va, et oublie aussitôt quel il est.
੨੪ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
25 Mais celui qui aura plongé ses regards dans la loi parfaite, la loi de la liberté, et qui les y tiendra attachés, non en auditeur oublieux, mais en observateur du commandement, celui-là trouvera son bonheur dans son obéissance.
੨੫ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
26 Si quelqu'un croit être religieux, et qu'il ne tienne pas sa langue en bride, il se trompe lui-même, et sa religion est vaine.
੨੬ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
27 La religion pure et sans tache devant Dieu, notre Père, consiste à visiter les orphelins et les veuves dans leur affliction, et à se préserver des souillures du monde.
੨੭ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।