< 1 Rois 8 >
1 Alors Salomon fit assembler auprès de lui à Jérusalem les anciens d'Israël, et tous les chefs des tribus, les principaux des pères des enfants d'Israël, pour transporter, de la ville de David, qui est Sion, l'arche de l'alliance de l'Éternel.
੧ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।
2 Et tous les hommes d'Israël s'assemblèrent auprès du roi Salomon, au mois d'Ethanim, qui est le septième mois, pendant la fête.
੨ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸੱਤਵੇਂ ਮਹੀਨੇ ਵਿੱਚ ਹੁੰਦਾ ਹੈ ਇਕੱਠੇ ਹੋਏ।
3 Tous les anciens d'Israël vinrent donc, et les sacrificateurs portèrent l'arche.
੩ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ।
4 Ainsi on fit monter l'arche de l'Éternel et le tabernacle d'assignation, et tous les ustensiles sacrés qui étaient au tabernacle; les sacrificateurs et les Lévites les transportèrent.
੪ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।
5 Or le roi Salomon et toute l'assemblée d'Israël, qui avait été convoquée auprès de lui, étaient ensemble devant l'arche; et ils sacrifiaient du gros et du menu bétail en si grand nombre qu'on ne pouvait ni le compter ni le nombrer.
੫ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
6 Et les sacrificateurs portèrent l'arche de l'alliance de l'Éternel en son lieu, dans le sanctuaire de la maison, au lieu très-saint, sous les ailes des chérubins.
੬ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
7 Car les chérubins étendaient les ailes sur le lieu où devait être l'arche, et les chérubins couvraient l'arche et ses barres par-dessus.
੭ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।
8 Et les barres étaient assez longues pour qu'on en pût voir les extrémités du lieu saint, sur le devant du sanctuaire; mais elles ne se voyaient pas dehors; et elles sont demeurées là jusqu'à ce jour.
੮ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।
9 Il n'y avait dans l'arche que les deux tables de pierre que Moïse y avait mises à Horeb, quand l'Éternel traita alliance avec les enfants d'Israël, à leur sortie du pays d'Égypte.
੯ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
10 Or il arriva, comme les sacrificateurs sortaient du lieu saint, que la nuée remplit la maison de l'Éternel;
੧੦ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
11 Et les sacrificateurs ne purent s'y tenir pour faire le service, à cause de la nuée; car la gloire de l'Éternel remplissait la maison de l'Éternel.
੧੧ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
12 Alors Salomon dit: L'Éternel a dit qu'il habiterait dans l'obscurité.
੧੨ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
13 J'ai achevé de bâtir une maison pour ta demeure, un domicile afin que tu y habites à toujours!
੧੩ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
14 Et le roi, tournant son visage, bénit toute l'assemblée d'Israël; et toute l'assemblée d'Israël se tenait debout.
੧੪ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
15 Et il dit: Béni soit l'Éternel, le Dieu d'Israël, qui, de sa bouche, a parlé à David mon père, et qui, de sa main, a accompli ce qu'il avait promis, en disant:
੧੫ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।
16 Depuis le jour où je retirai d'Égypte mon peuple d'Israël, je n'ai choisi aucune ville entre toutes les tribus d'Israël pour qu'on y bâtit une maison où fût mon nom; mais j'ai choisi David, pour qu'il fût établi sur mon peuple d'Israël.
੧੬ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।
17 Or David, mon père, avait dessein de bâtir une maison au nom de l'Éternel, le Dieu d'Israël.
੧੭ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
18 Mais l'Éternel dit à David mon père: Quand tu as eu le dessein de bâtir une maison à mon nom, tu as bien fait de former ce dessein.
੧੮ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ।
19 Néanmoins, tu ne bâtiras point cette maison; mais ton fils, issu de tes reins, sera celui qui bâtira cette maison à mon nom.
੧੯ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ।
20 L'Éternel a donc accompli la parole qu'il avait prononcée; et j'ai succédé à David, mon père, et je me suis assis sur le trône d'Israël, comme l'avait dit l'Éternel, et j'ai bâti cette maison au nom de l'Éternel, le Dieu d'Israël.
੨੦ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
21 Et j'y ai établi un lieu pour l'arche, où est l'alliance de l'Éternel, qu'il traita avec nos pères quand il les retira du pays d'Égypte.
੨੧ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਨੇਮ ਹੈ ਜੋ ਉਸ ਨੇ ਸਾਡੇ ਪੁਰਖਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।
22 Ensuite Salomon se tint devant l'autel de l'Éternel, en présence de toute l'assemblée d'Israël, et, étendant ses mains vers les cieux, il dit:
੨੨ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ।
23 O Éternel, Dieu d'Israël, ni là-haut dans les cieux, ni en bas sur la terre, il n'y a de Dieu semblable à toi, qui gardes l'alliance et la miséricorde envers tes serviteurs qui marchent de tout leur cœur devant ta face;
੨੩ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
24 Toi, qui as tenu à ton serviteur David, mon père, ce que tu lui avais promis. En effet, ce que tu as prononcé de ta bouche, tu l'as accompli de ta main, comme il paraît aujourd'hui.
੨੪ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।
25 Maintenant donc, ô Éternel, Dieu d'Israël, tiens à ton serviteur David, mon père, ce que tu lui as promis, en disant: Tu ne manqueras jamais devant moi d'un successeur assis sur le trône d'Israël; pourvu que tes fils prennent garde à leur voie, pour marcher devant ma face comme tu y as marché.
੨੫ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
26 Et maintenant, ô Dieu d'Israël, je t'en prie, que la parole que tu as adressée à ton serviteur David, mon père, soit ratifiée.
੨੬ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ।
27 Mais serait-il vrai que Dieu habitât sur la terre? Voici, les cieux, même les cieux des cieux, ne peuvent te contenir; combien moins cette maison que j'ai bâtie!
੨੭ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
28 Toutefois, ô Éternel, mon Dieu, aie égard à la prière de ton serviteur et à sa supplication, pour écouter le cri et la prière que ton serviteur t'adresse aujourd'hui.
੨੮ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।
29 Que tes yeux soient ouverts, jour et nuit, sur cette maison, sur le lieu dont tu as dit: Mon nom sera là! Exauce la prière que ton serviteur fait en ce lieu.
੨੯ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।
30 Exauce la supplication de ton serviteur et de ton peuple d'Israël, quand ils prieront en ce lieu; exauce-les, toi, du lieu de ta demeure dans les cieux; exauce et pardonne!
੩੦ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
31 Quand quelqu'un aura péché contre son prochain, et qu'on lui déférera le serment pour le faire jurer, et qu'il viendra prêter serment devant ton autel, dans cette maison;
੩੧ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
32 Toi, écoute des cieux, agis, et juge tes serviteurs, en condamnant le méchant et faisant retomber sa conduite sur sa tête; en justifiant le juste et lui rendant selon sa justice.
੩੨ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।
33 Quand ton peuple d'Israël aura été battu par l'ennemi, pour avoir péché contre toi; s'ils retournent à toi, s'ils donnent gloire à ton nom, et s'ils t'adressent dans cette maison des prières et des supplications;
੩੩ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।
34 Toi, exauce-les des cieux, et pardonne le péché de ton peuple d'Israël, et ramène-les dans la terre que tu as donnée à leurs pères.
੩੪ਤਦ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
35 Quand les cieux seront fermés et qu'il n'y aura point de pluie, parce qu'ils auront péché contre toi; s'ils prient en ce lieu, s'ils donnent gloire à ton nom, et s'ils se détournent de leurs péchés, parce que tu les auras affligés;
੩੫ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।
36 Toi, exauce-les des cieux, et pardonne le péché de tes serviteurs et de ton peuple d'Israël, après que tu leur auras enseigné le bon chemin par lequel ils doivent marcher; et envoie de la pluie sur la terre que tu as donnée en héritage à ton peuple.
੩੬ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
37 Quand il y aura dans le pays la famine ou la peste; quand il y aura la rouille, la nielle, les sauterelles ou les chenilles; quand les ennemis les assiégeront dans leur pays, dans leurs portes, ou qu'il y aura une plaie, une maladie quelconque;
੩੭ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
38 Quelque prière, quelque supplication que fasse quelque homme que ce soit de tout ton peuple d'Israël, selon qu'ils auront connu chacun la plaie de son cœur, et que chacun aura étendu ses mains vers cette maison;
੩੮ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।
39 Toi, exauce-les des cieux, du lieu de ta demeure; pardonne, agis, et rends à chacun selon toutes ses œuvres, toi qui connais son cœur; car seul tu connais le cœur de tous les enfants des hommes;
੩੯ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।
40 Afin qu'ils te craignent tout le temps qu'ils vivront sur la terre que tu as donnée à nos pères.
੪੦ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ।
41 Et l'étranger lui-même, qui ne sera pas de ton peuple d'Israël, mais qui viendra d'un pays éloigné pour l'amour de ton nom
੪੧ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
42 (Car on entendra parler de ton grand nom, de ta main forte et de ton bras étendu); quand il viendra prier dans cette maison;
੪੨ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।
43 Toi, exauce-le des cieux, du lieu de ta demeure, et fais tout ce que cet étranger réclamera de toi; afin que tous les peuples de la terre connaissent ton nom, qu'ils te craignent, comme ton peuple d'Israël, et sachent que ton nom est invoqué sur cette maison que j'ai bâtie.
੪੩ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
44 Quand ton peuple sera sorti en guerre contre son ennemi, par le chemin où tu l'auras envoyé; s'ils prient l'Éternel en regardant vers cette ville que tu as choisie et vers cette maison que j'ai bâtie à ton nom;
੪੪ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।
45 Exauce des cieux leur prière et leur supplication et fais-leur droit.
੪੫ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਉਨ੍ਹਾਂ ਦੀ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
46 Quand ils auront péché contre toi (car il n'y a point d'homme qui ne pèche), et qu'irrité contre eux tu les auras livrés à leurs ennemis, et que ceux qui les auront pris les auront menés captifs en pays ennemi, soit au loin, soit au près;
੪੬ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
47 Si, dans le pays où ils seront captifs, ils rentrent en eux-mêmes et que, se repentant, ils prient dans le pays de ceux qui les auront emmenés captifs, en disant: nous avons péché, nous avons commis l'iniquité, nous avons agi méchamment;
੪੭ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
48 S'ils retournent à toi de tout leur cœur et de toute leur âme, dans le pays de leurs ennemis qui les auront emmenés captifs, et s'ils t'adressent leurs prières en regardant vers leur pays que tu as donné à leurs pères, vers cette ville que tu as choisie et vers cette maison que j'ai bâtie à ton nom;
੪੮ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
49 Exauce des cieux, du lieu de ta demeure, leur prière et leur supplication, et fais leur droit.
੪੯ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
50 Pardonne à ton peuple, qui aura péché contre toi, toutes les rébellions dont il sera coupable envers toi; fais qu'ils soient un objet de pitié pour ceux qui les auront emmenés captifs, et qu'ils en aient compassion;
੫੦ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
51 Car ils sont ton peuple, et ton héritage, que tu as tiré d'Égypte, du milieu d'une fournaise de fer.
੫੧ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
52 Que tes yeux soient donc ouverts sur la supplication de ton serviteur et sur la supplication de ton peuple d'Israël, pour les exaucer dans tout ce qu'ils réclameront de toi.
੫੨ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।
53 Car tu les as séparés d'entre tous les peuples de la terre pour être ton héritage, comme tu l'as dit par Moïse, ton serviteur, quand tu retiras nos pères de l'Égypte, ô Seigneur Éternel!
੫੩ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।
54 Or, quand Salomon eut achevé de faire toute cette prière et cette supplication à l'Éternel, il se leva de devant l'autel de l'Éternel, où il était à genoux, les mains étendues vers les cieux;
੫੪ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।
55 Et, se tenant debout, il bénit à haute voix toute l'assemblée d'Israël, en disant:
੫੫ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
56 Béni soit l'Éternel, qui a donné du repos à son peuple d'Israël, selon tout ce qu'il avait dit! Il n'est pas tombé un seul mot de toutes les bonnes paroles qu'il a prononcées par Moïse, son serviteur.
੫੬ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
57 Que l'Éternel notre Dieu soit avec nous, comme il a été avec nos pères; qu'il ne nous abandonne point et ne nous délaisse point; mais qu'il incline notre cœur vers lui,
੫੭ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
58 Afin que nous marchions dans toutes ses voies et que nous gardions ses commandements, ses statuts, et ses ordonnances, qu'il a prescrits à nos pères.
੫੮ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
59 Et que ces paroles, par lesquelles j'ai prié l'Éternel, soient présentes jour et nuit devant l'Éternel notre Dieu, pour qu'il fasse droit à son serviteur et à son peuple d'Israël, selon le besoin de chaque jour;
੫੯ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।
60 Afin que tous les peuples de la terre connaissent que c'est l'Éternel qui est Dieu, qu'il n'y en a point d'autre;
੬੦ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ।
61 Et que votre cœur soit intègre envers l'Éternel notre Dieu, pour marcher dans ses statuts et garder ses commandements, comme aujourd'hui.
੬੧ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ।
62 Et le roi, et tout Israël avec lui, offrirent des sacrifices devant l'Éternel.
੬੨ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।
63 Et Salomon immola, pour le sacrifice de prospérités qu'il présenta à l'Éternel, vingt-deux mille taureaux et cent vingt mille brebis. Ainsi le roi et tous les enfants d'Israël firent la dédicace de la maison de l'Éternel.
੬੩ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।
64 En ce jour-là, le roi consacra le milieu du parvis, devant la maison de l'Éternel; car il offrit là les holocaustes et les offrandes, et les graisses des sacrifices de prospérités; parce que l'autel d'airain qui est devant l'Éternel, était trop petit pour contenir les holocaustes et les offrandes, et les graisses des sacrifices de prospérités.
੬੪ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।
65 Ainsi, en ce temps-là, Salomon célébra la fête, et avec lui tout Israël, venu en grande assemblée, depuis les environs de Hamath jusqu'au torrent d'Égypte, devant l'Éternel notre Dieu, pendant sept jours et sept autres jours, c'est-à-dire, quatorze jours.
੬੫ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।
66 Le huitième jour il renvoya le peuple; et ils bénirent le roi et s'en allèrent dans leurs demeures, joyeux et heureux de tout le bien que l'Éternel avait fait à David, son serviteur, et à Israël, son peuple.
੬੬ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।