< Osée 12 >

1 Éphraïm se repaît de vent, et poursuit le vent d'orient. Chaque jour il multiplie le mensonge et la violence; il traite alliance avec Assur, et on porte l'huile en Égypte.
ਇਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।
2 L'Éternel est aussi en procès avec Juda, et il punira Jacob à cause de ses voies; il lui rendra selon ses œuvres.
ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।
3 Dès le sein maternel il supplanta son frère, et dans sa force il lutta avec Dieu.
ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ।
4 Il lutta avec l'ange, et il fut le plus fort; il pleura, et lui demanda grâce. A Béthel il le trouva, et c'est là que Dieu nous a parlé.
ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਉਸ ਨਾਲ ਬੋਲਿਆ,
5 L'Éternel est le Dieu des armées; son nom est l'Éternel.
ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ!
6 Toi donc, reviens à ton Dieu; garde la miséricorde et la justice; et espère continuellement en ton Dieu.
ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।
7 Éphraïm est un marchand, qui a dans sa main des balances fausses; il aime à frauder.
ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।
8 Et Éphraïm dit: “Oui, je suis devenu riche; je me suis acquis des richesses. Dans tout mon travail on ne trouvera aucune injustice, rien qui soit un péché. “
ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ।
9 Et moi, je suis l'Éternel ton Dieu dès le pays d'Égypte. Je te ferai encore habiter sous des tentes, comme aux jours de fête.
ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ।
10 J'ai parlé aux prophètes, et j'ai multiplié les visions, et par le moyen des prophètes j'ai proposé des similitudes.
੧੦ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ।
11 Si Galaad n'est qu'iniquité, certainement ils seront réduits à néant. Ils ont sacrifié des bœufs à Guilgal; aussi leurs autels seront comme des monceaux de pierres sur les sillons des champs.
੧੧ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।
12 Jacob s'enfuit au pays de Syrie, et Israël servit pour une femme, et pour une femme il garda les troupeaux.
੧੨ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ।
13 Et par un prophète l'Éternel fit monter Israël hors d'Égypte; et par un prophète Israël fut gardé.
੧੩ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ।
14 Éphraïm a provoqué une amère indignation; aussi son Seigneur laissera-t-il peser sur lui le sang qu'il a répandu, et lui rendra ses mépris.
੧੪ਇਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ!

< Osée 12 >