< Josué 24 >
1 Josué assembla aussi toutes les tribus d'Israël à Sichem; et il appela les anciens d'Israël, ses chefs, ses juges et ses officiers, et ils se présentèrent devant Dieu.
੧ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।
2 Et Josué dit à tout le peuple: Ainsi a dit l'Éternel, le Dieu d'Israël: Vos pères, Tharé, père d'Abraham et père de Nacor, habitaient anciennement au delà du fleuve, et servaient d'autres dieux.
੨ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।
3 Mais j'ai pris votre père Abraham de l'autre côté du fleuve, et je le fis aller par tout le pays de Canaan, et je multipliai sa postérité, et je lui donnai Isaac.
੩ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।
4 Et je donnai à Isaac Jacob et Ésaü; et je donnai à Ésaü la montagne de Séir, pour la posséder; mais Jacob et ses fils descendirent en Égypte.
੪ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।
5 Puis j'envoyai Moïse et Aaron, et je frappai l'Égypte par les prodiges que je fis au milieu d'elle; puis je vous en fis sortir.
੫ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।
6 Je fis donc sortir vos pères d'Égypte, et vous vîntes vers la mer; et les Égyptiens poursuivirent vos pères avec des chars et des cavaliers jusqu'à la mer Rouge.
੬ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।
7 Alors ils crièrent à l'Éternel, et il mit une obscurité entre vous et les Égyptiens; puis il ramena sur eux la mer, qui les couvrit, et vos yeux virent ce que je fis aux Égyptiens. Et vous demeurâtes longtemps au désert.
੭ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।
8 Puis, je vous amenai au pays des Amoréens, qui habitaient au delà du Jourdain; ils combattirent contre vous, et je les livrai entre vos mains, vous prîtes possession de leur pays, et je les exterminai devant vous.
੮ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
9 Balak, fils de Tsippor, roi de Moab, se leva et fit la guerre à Israël. Il appela Balaam, fils de Béor, pour vous maudire.
੯ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।
10 Mais je ne voulus point écouter Balaam; il vous bénit, et je vous délivrai de la main de Balak.
੧੦ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।
11 Vous passâtes donc le Jourdain, et vous vîntes à Jérico; et les habitants de Jérico, les Amoréens, les Phéréziens, les Cananéens, les Héthiens, les Guirgassiens, les Héviens et les Jébusiens combattirent contre vous, et je les livrai entre vos mains.
੧੧ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
12 Et j'envoyai devant vous les frelons, qui les chassèrent devant votre face, comme les deux rois des Amoréens; ce ne fut ni par ton épée, ni par ton arc.
੧੨ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
13 Et je vous donnai une terre que vous n'aviez point labourée, des villes que vous n'aviez point bâties, et vous y habitez; vous mangez des vignes et des oliviers que vous n'avez point plantés.
੧੩ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
14 Maintenant donc, craignez l'Éternel, et servez-le avec intégrité et fidélité; éloignez les dieux que vos pères ont servis au delà du fleuve et en Égypte, et servez l'Éternel.
੧੪ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।
15 Que s'il ne vous plaît pas de servir l'Éternel, choisissez aujourd'hui qui vous voulez servir, ou les dieux que servaient vos pères au delà du fleuve, ou les dieux des Amoréens, dans le pays desquels vous habitez; mais pour moi et ma maison, nous servirons l'Éternel.
੧੫ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
16 Alors le peuple répondit, et dit: Loin de nous la pensée d'abandonner l'Éternel pour servir d'autres dieux!
੧੬ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!
17 Car l'Éternel est notre Dieu; c'est lui qui nous a fait monter, nous et nos pères, du pays d'Égypte, de la maison de servitude, et qui a fait devant nos yeux ces grands prodiges, et nous a gardés dans tout le chemin où nous avons marché, et parmi tous les peuples au milieu desquels nous avons passé.
੧੭ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
18 Et l'Éternel a chassé devant nous tous les peuples et les Amoréens qui habitaient le pays. Nous aussi, nous servirons l'Éternel; car il est notre Dieu.
੧੮ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
19 Et Josué dit au peuple: Vous ne pourrez servir l'Éternel, car c'est un Dieu saint, c'est un Dieu jaloux; il ne pardonnera point vos transgressions et vos péchés;
੧੯ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।
20 Quand vous abandonnerez l'Éternel, et que vous servirez des dieux étrangers, il se retournera et vous fera du mal, et vous consumera, après vous avoir fait du bien.
੨੦ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।
21 Alors le peuple dit à Josué: Non! Car nous servirons l'Éternel.
੨੧ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
22 Josué dit donc au peuple: Vous êtes témoins contre vous-mêmes, que vous avez choisi vous-mêmes l'Éternel pour le servir. Et ils répondirent: Nous en sommes témoins!
੨੨ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
23 Maintenant donc, ôtez les dieux étrangers qui sont au milieu de vous, et tournez votre cœur vers l'Éternel, le Dieu d'Israël.
੨੩ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
24 Et le peuple répondit à Josué: Nous servirons l'Éternel notre Dieu, et nous obéirons à sa voix.
੨੪ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।
25 Josué traita donc alliance avec le peuple en ce jour-là, et il lui établit des lois et des ordonnances à Sichem.
੨੫ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।
26 Puis Josué écrivit ces paroles dans le livre de la loi de Dieu. Il prit ensuite une grande pierre, et la dressa là, sous le chêne qui était dans le sanctuaire de l'Éternel.
੨੬ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।
27 Et Josué dit à tout le peuple: Voici, cette pierre sera en témoignage contre nous; car elle a entendu toutes les paroles que l'Éternel nous a dites; et elle sera en témoignage contre vous, afin que vous ne reniiez pas votre Dieu.
੨੭ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।
28 Et Josué renvoya le peuple, chacun dans son héritage.
੨੮ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।
29 Or, après ces choses, il arriva que Josué, fils de Nun, serviteur de l'Éternel, mourut, âgé de cent dix ans;
੨੯ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।
30 Et on l'ensevelit dans le territoire de son héritage, à Thimnath-Sérach, qui est dans la montagne d'Éphraïm, au nord de la montagne de Gaash.
੩੦ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।
31 Et Israël servit l'Éternel tout le temps de Josué et tout le temps des anciens qui survécurent à Josué, et qui connaissaient toutes les œuvres que l'Éternel avait faites pour Israël.
੩੧ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
32 On ensevelit aussi les os de Joseph, que les enfants d'Israël avaient apportés d'Égypte, à Sichem, dans la portion de champ que Jacob avait achetée pour cent pièces d'argent des enfants d'Hémor, père de Sichem; et les enfants de Joseph les eurent dans leur héritage.
੩੨ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
33 Éléazar, fils d'Aaron, mourut aussi, et on l'ensevelit à Guibeath-Phinées (coteau de Phinées), qui avait été donné à son fils, Phinées, dans la montagne d'Éphraïm.
੩੩ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।