< Nombres 28 >
1 L'Éternel parla encore à Moïse, en disant:
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 Commande aux enfants d'Israël, et dis-leur: Vous aurez soin de m'offrir, en son temps, mon offrande, ma nourriture, pour mes sacrifices faits par le feu, qui me sont d'une agréable odeur.
੨ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।
3 Tu leur diras donc: Voici le sacrifice fait par le feu, que vous offrirez à l'Éternel: Deux agneaux d'un an, sans défaut, tous les jours, en holocauste continuel.
੩ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।
4 Tu sacrifieras l'un des agneaux le matin, et l'autre agneau entre les deux soirs;
੪ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
5 Avec le dixième d'un épha de fine farine pour l'oblation, pétrie avec le quart d'un hin d'huile d'olives broyées.
੫ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।
6 C'est l'holocauste continuel établi au mont Sinaï, en agréable odeur; c'est un sacrifice fait par le feu à l'Éternel.
੬ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਰਬਤ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ।
7 Et la libation sera d'un quart de hin pour chaque agneau. Et tu feras dans le lieu saint la libation de vin à l'Éternel.
੭ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
8 Et tu sacrifieras l'autre agneau entre les deux soirs; tu feras la même oblation que le matin, et la même libation; c'est un sacrifice fait par le feu, en agréable odeur à l'Éternel.
੮ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।
9 Mais le jour du sabbat vous offrirez deux agneaux d'un an, sans défaut, et deux dixièmes de fine farine pétrie à l'huile, pour l'offrande avec sa libation.
੯ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।
10 C'est l'holocauste du sabbat, pour chaque sabbat, outre l'holocauste continuel et sa libation.
੧੦ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।
11 Au commencement de vos mois, vous offrirez en holocauste à l'Éternel deux jeunes taureaux, un bélier, et sept agneaux d'un an sans défaut;
੧੧ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।
12 Et trois dixièmes de fine farine pétrie à l'huile, pour l'offrande, pour chaque taureau; et deux dixièmes de fine farine pétrie à l'huile pour l'offrande, pour le bélier;
੧੨ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।
13 Et un dixième de fine farine pétrie à l'huile, pour l'offrande, pour chaque agneau. C'est un holocauste d'agréable odeur, un sacrifice fait par le feu à l'Éternel.
੧੩ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।
14 Et leurs libations seront de la moitié d'un hin de vin par taureau, d'un tiers de hin pour un bélier, et d'un quart de hin par agneau. C'est l'holocauste du commencement du mois, pour tous les mois de l'année.
੧੪ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
15 On offrira aussi à l'Éternel un bouc en sacrifice pour le péché, outre l'holocauste continuel, et sa libation.
੧੫ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।
16 Et au quatorzième jour du premier mois, on célébrera la Pâque à l'Éternel.
੧੬ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।
17 Et au quinzième jour du même mois, il y aura une fête; pendant sept jours on mangera des pains sans levain.
੧੭ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।
18 Au premier jour, il y aura une sainte convocation; vous ne ferez aucune œuvre servile;
੧੮ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
19 Et vous offrirez en sacrifice fait par le feu, en holocauste à l'Éternel, deux jeunes taureaux, un bélier, et sept agneaux d'un an, qui seront sans défaut;
੧੯ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।
20 Leur oblation sera de fine farine pétrie à l'huile; vous en offrirez trois dixièmes pour un taureau; et deux dixièmes pour le bélier.
੨੦ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।
21 Tu en offriras un dixième pour chacun des sept agneaux;
੨੧ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ
22 Et un bouc en sacrifice pour le péché, afin de faire l'expiation pour vous.
੨੨ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।
23 Vous offrirez ces choses outre l'holocauste du matin, qui est un holocauste continuel.
੨੩ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।
24 Vous en offrirez autant chaque jour, pendant sept jours, comme aliment d'un sacrifice fait par le feu, d'agréable odeur à l'Éternel. On l'offrira, outre l'holocauste continuel, avec son aspersion.
੨੪ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।
25 Et au septième jour vous aurez une sainte convocation; vous ne ferez aucune œuvre servile.
੨੫ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
26 Et au jour des premiers fruits, quand vous offrirez l'oblation nouvelle à l'Éternel, dans votre fête des semaines, vous aurez une sainte convocation; vous ne ferez aucune œuvre servile;
੨੬ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
27 Et vous offrirez en holocauste, en agréable odeur à l'Éternel, deux jeunes taureaux, un bélier et sept agneaux d'un an;
੨੭ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
28 Et leur oblation sera de fine farine pétrie à l'huile, trois dixièmes pour chaque taureau, deux dixièmes pour chaque bélier,
੨੮ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।
29 Un dixième pour chacun des sept agneaux;
੨੯ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।
30 Vous offrirez aussi un bouc afin de faire l'expiation pour vous.
੩੦ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।
31 Vous les offrirez, outre l'holocauste continuel et son offrande; ils seront sans défaut, avec leurs libations.
੩੧ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।