< Psaumes 34 >

1 Je bénirai l'Éternel en tout temps; sa louange sera continuellement dans ma bouche.
ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2 Mon âme se glorifiera en l'Éternel; les débonnaires l'entendront et se réjouiront.
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
3 Magnifiez l'Éternel avec moi; exaltons son nom tous ensemble!
ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
4 J'ai cherché l'Éternel, et il m'a répondu; il m'a délivré de toutes mes frayeurs.
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
5 L'a-t-on regardé? on en est illuminé, on n'a pas à rougir de honte.
ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6 Cet affligé a crié, et l'Éternel l'a exaucé, et l'a délivré de toutes ses détresses.
ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7 L'ange de l'Éternel campe autour de ceux qui le craignent, et il les délivre.
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8 Goûtez et voyez combien l'Éternel est bon! Heureux l'homme qui se retire vers lui!
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 Craignez l'Éternel, vous ses saints, car rien ne manque à ceux qui le craignent!
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10 Les lionceaux ont disette et ont faim; mais ceux qui cherchent l'Éternel n'auront faute d'aucun bien.
੧੦ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
11 Venez, enfants, écoutez-moi; je vous enseignerai la crainte de l'Éternel.
੧੧ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12 Quel est l'homme qui prenne plaisir à vivre, qui aime à voir des jours de bonheur?
੧੨ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13 Garde ta langue du mal, et tes lèvres de proférer la tromperie.
੧੩ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14 Détourne-toi du mal, et fais le bien; cherche la paix, et la poursuis.
੧੪ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15 Les yeux de l'Éternel sont sur les justes, et ses oreilles sont attentives à leur cri.
੧੫ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16 La face de l'Éternel est contre ceux qui font le mal, pour retrancher de la terre leur mémoire.
੧੬ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17 Quand les justes crient, l'Éternel les exauce, et il les délivre de toutes leurs détresses.
੧੭ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18 L'Éternel est près de ceux qui ont le cœur brisé, et il délivre ceux qui ont l'esprit froissé.
੧੮ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19 Le juste a des maux en grand nombre; mais l'Éternel le délivre de tous.
੧੯ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20 Il garde tous ses os; aucun d'eux n'est rompu.
੨੦ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21 Le mal fera mourir le méchant, et ceux qui haïssent le juste seront détruits.
੨੧ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22 L'Éternel rachète l'âme de ses serviteurs, et aucun de ceux qui se retirent vers lui ne sera détruit.
੨੨ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।

< Psaumes 34 >