< Marc 6 >

1 Jésus partit de là et retourna dans son pays; ses disciples le, suivirent.
ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
2 Le sabbat étant arrivé, il se mit à enseigner dans la synagogue. Et beaucoup parmi ses auditeurs étaient extrêmement surpris et disaient: «D'où lui viennent ces choses? Qu'est-ce donc que cette sagesse qui lui est donnée? et que ces grands miracles accomplis par ses mains?
ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
3 N'est-ce pas là le charpentier, le fils de Marie, fière de Jacques, de Josès, de Judas, de Simon? Et ses soeurs ne demeurent-elles pas ici, avec nous?» Pour eux il était une occasion de chute.
ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
4 Alors Jésus leur dit: «Un prophète n'est sans honneur que dans sa patrie, dans sa parenté, dans sa maison.»
ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
5 Et il ne put faire parmi eux aucun miracle, excepté quelques guérisons de malades par l'imposition des mains.
ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
6 Il s'étonnait de leur incrédulité et parcourait, en enseignant, les villages d'alentour.
ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
7 Ayant réuni les douze, il commença à les envoyer en mission, deux à deux, leur donnant puissance sur les Esprits impurs.
ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
8 Il leur ordonna de ne rien emporter pour la route; un bâton seulement; ni pain, ni sac, ni monnaie quelconque dans la ceinture;
ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
9 pour toutes chaussures, leurs sandales, et de ne pas prendre de second vêtement.
ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
10 Et il leur disait: «En quelque maison que vous entriez, demeurez-y jusqu'à ce que vous partiez de l'endroit;
੧੦ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
11 et si quelque part on ne vous reçoit ni ne vous écoute, sortez de là, secouant, en témoignage contre eux, la poussière attachée à vos pieds.»
੧੧ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
12 Ils partirent donc, prêchant qu'on devait se repentira;
੧੨ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
13 et ils chassaient beaucoup de démons et, faisant des onctions d'huile à beaucoup de malades, ils les guérissaient.
੧੩ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
14 Le roi Hérode l'apprit; (en effet, le nom de Jésus était déjà célèbre) et il dit: «Jean-Baptiste est ressuscité d'entre les morts! de là ces puissances miraculeuses qui agissent en cet homme!»
੧੪ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
15 Les uns disaient: «C'est Élie!» d'autres: «C'est un prophète semblable à l'un de ceux d'autrefois!»
੧੫ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
16 Mais Hérode, qui entendait tout cela, disait: «C'est celui que j'ai décapité! c'est Jean! c'est lui qui est ressuscité!»
੧੬ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
17 En effet, cet Hérode avait fait arrêter Jean, l'avait fait garrotter et emprisonner: et cela à cause d'Hérodiade, la femme de son frère Philippe, que lui, Hérode, avait épousée.
੧੭ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
18 Car Jean lui avait dit: «Il ne t'est pas permis d'avoir la femme de ton frère.»
੧੮ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
19 De sorte qu'Hérodiade était acharnée à sa perte; elle voulait sa mort; cependant elle ne pouvait l'obtenir,
੧੯ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
20 parce qu'Hérode avait du respect pour Jean qu'il savait être un juste et un saint; il veillait sur lui; sur plusieurs points sa parole l'inquiétait, et volontiers il l'écoutait.
੨੦ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
21 Mais Hérodiade rencontra un jour opportun; ce fut lorsque Hérode, à l'anniversaire de sa naissance, donna un banquet à ses dignitaires, à ses officiers et aux principaux personnages de la Galilée.
੨੧ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
22 Dans la salle entra la fille même d'Hérodiade, et elle, dansa et plut à Hérode et à ses convives. Le roi dit alors à la jeune fille: «Demande-moi ce que tu voudras et je te le donnerai.»
੨੨ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
23 Il lui en fit le serment: «Tout ce que tu demanderas, je te le donnerai, fût-ce la moitié de mon royaume!»
੨੩ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
24 La jeune fille sortit et dit à sa mère: «Que demanderai-je?» La mère répondit: «La tête de Jean-Baptiste.»
੨੪ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
25 Rentrant en toute hâte auprès du roi, la fille, lui fit ainsi sa demande: «Je veux qu'à l'instant même tu me donnes sur un plat la tête de Jean-Baptiste.»
੨੫ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
26 Le roi fut accablé de tristesse; cependant, à cause de son serment, à cause aussi des convives, il ne voulut pas la refuser.
੨੬ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
27 Et immédiatement il fit appeler un exécuteur et lui donna ordre de rapporter la tête de Jean.
੨੭ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
28 Cet homme alla donc décapiter Jean dans sa prison, et, rapportant la tête sur un plat, il la donna à la jeune fille, et la jeune fille la donna à sa mère.
੨੮ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
29 Ce qu'ayant appris, les disciples de Jean vinrent prendre son corps et l’ensevelirent dans un tombeau.
੨੯ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
30 De retour auprès de Jésus, les apôtres lui rendirent compte de tout: de ce qu'ils avaient fait et de ce qu'ils avaient enseigné.
੩੦ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
31 Il leur dit alors: «Venez à l'écart, vous aussi, dans quelque endroit solitaire et reposez-vous un peu.» (En effet, il y avait une telle foule d'allants et de venants qu'ils n'avaient pas même le temps de manger.)
੩੧ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
32 Ils partirent donc dans la barque pour se retirer dans quelque endroit solitaire, à l'écart.
੩੨ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
33 Mais plusieurs les virent s'éloigner et les reconnurent, et de toutes les villes ils accoururent à pied là où ils allaient et y arrivèrent avant eux.
੩੩ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34 En débarquant, il vit une foule immense; il en eut compassion, parce qu'ils étaient comme des brebis sans berger, et il se mit à leur donner de nombreux enseignements.
੩੪ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35 L'heure s'avançait beaucoup et ses disciples, s'approchant, lui dirent: «L'endroit est désert et déjà il se fait tard.
੩੫ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36 Renvoie-les, afin qu'ils aillent aux environs dans les maisons de la campagne et dans les villages acheter chacun quelque chose à manger.»
੩੬ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37 Mais Jésus leur répondit: «Donnez-leur vous-mêmes à manger.» «Pour leur donner à manger, répliquèrent-ils, nous faudra-t-il aller acheter des pains pour deux cents deniers!»
੩੭ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
38 Jésus reprit: «Combien de pain avez vous? Allez voir.» Après s'en être informés: «Cinq, dirent-ils, et deux poissons.»
੩੮ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
39 Alors il leur commanda de les faire tous asseoir, en divers groupes, sur l'herbe verte.
੩੯ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
40 Ils se rangèrent à terre par bandes de cent et de cinquante.
੪੦ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
41 Puis Jésus, prenant les cinq pains et les deux poissons, leva les yeux au ciel, prononça la bénédiction, rompit les pains et les donna aux disciples pour qu'ils les servissent à la foule; il partagea aussi, entre tous, les deux poissons.
੪੧ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
42 Tous mangèrent, tous furent rassasiés,
੪੨ਤਾਂ ਉਹ ਸਾਰੇ ਖਾ ਕੇ ਰੱਜ ਗਏ।
43 et on emporta douze paniers pleins de restes de pain et de poissons.
੪੩ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
44 Quant au nombre de ceux qui avaient mangé, il était de cinq mille hommes.
੪੪ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
45 Aussitôt après, il pressa ses disciples de remonter dans la barque, de prendre les devants et de se rendre, sur la rive opposée, à Bethsaïda, tandis que lui, il renverrait la foule.
੪੫ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
46 Quand il l'eut congédiée, il s'en alla sur la montagne, pour y prier.
੪੬ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
47 Le soir vint au milieu de la mer était la barque; à terre, Jésus, demeuré seul.
੪੭ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
48 Les voyant qui se fatiguaient à ramer, car le vent leur était contraire, il vint à eux, vers la quatrième veille de la nuit, en marchant sur la mer, et il voulait les dépasser;
੪੮ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
49 quand ils le virent, marchant sur la mer, ils crurent que c'était un fantôme et jetèrent des cris.
੪੯ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
50 Tous, en effet, le voyaient et étaient bouleversés. Mais aussitôt il leur parla; il leur dit: «Rassurez-vous; c'est moi; soyez sans crainte.»
੫੦ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
51 Il monta avec eux dans la barque et le vent cessa. Leur stupeur allait grandissant;
੫੧ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
52 car ils n'avaient pas même compris le, miracle des pains, tellement leur coeur était aveuglé.
੫੨ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
53 Ayant passé l'eau, ils arrivèrent au pays de Gennésaret, et ils abordèrent.
੫੩ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
54 A leur sortie de la barque, Jésus fut immédiatement reconnu.
੫੪ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
55 Alors toute la contrée fut en mouvement; on se mit à lui apporter les malades sur leurs grabats, partout où l'on apprenait sa présence.
੫੫ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
56 Et partout où il entrait, villages, villes ou bourgades, on déposait les malades sur les places publiques, et on le priait de les laisser seulement toucher la frange de son vêtement; et tous ceux qui la touchaient étaient guéris.
੫੬ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।

< Marc 6 >