< 1 Corinthiens 3 >
1 Aussi, mes frères, je n’ai pu moi-même vous parler comme à des hommes spirituels, mais comme à des hommes charnels. Comme à de petits enfants en Jésus-Christ,
੧ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।
2 Je vous ai abreuvés de lait, mais je ne vous ai point donné à manger, parce que vous ne le pouviez pas encore; et à présent même, vous ne le pouvez point, parce que vous êtes encore charnels.
੨ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।
3 Car, puisqu’il y a parmi vous jalousie et esprit de contention, n’êtes-vous pas charnels, et ne marchez-vous pas selon l’homme?
੩ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
4 En effet, puisque l’un dit: Moi je suis à Paul; et un autre: Moi à Apollo; n’êtes-vous pas des hommes? Qu’est donc Apollo? et qu’est Paul?
੪ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
5 Des ministres de celui en qui vous avez cru, et chacun l’est selon le don que le Seigneur lui a départi.
੫ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।
6 Moi, j’ai planté, Apollo a arrosé; mais Dieu a donné la croissance.
੬ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ।
7 C’est pourquoi, ni celui qui plante n’est quelque chose, ni celui qui arrose; mais celui qui donne la croissance. Dieu.
੭ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ।
8 Or celui qui plante et celui qui arrose sont une seule chose. Mais chacun recevra son propre salaire selon son travail.
੮ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ।
9 Car nous sommes les coopérateurs de Dieu; vous êtes le champ que Dieu cultive, l’édifice que Dieu bâtit.
੯ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।
10 Selon la grâce que Dieu m’a donnée, j’ai, comme un sage architecte, posé le fondement, et un autre a bâti dessus. Que chacun donc regarde comment il y bâtira encore.
੧੦ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
11 Car personne ne peut poser d’autre fondement que celui qui a été posé, lequel est le Christ Jésus.
੧੧ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।
12 Que si on élève sur ce fondement un édifice d’or, d’argent, de pierres précieuses, de bois, de foin, de chaume,
੧੨ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।
13 L’ouvrage de chacun sera manifesté; car le jour du Seigneur le mettra en lumière, et il sera révélé par le feu; ainsi le feu éprouvera l’œuvre de chacun.
੧੩ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।
14 Si l’ouvrage de celui qui a bâti sur le fondement demeure, celui-ci recevra son salaire.
੧੪ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ।
15 Si l’œuvre de quelqu’un brûle, il en souffrira la perte; cependant il sera sauvé, mais comme par le feu.
੧੫ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।
16 Ne savez-vous pas que vous êtes le temple de Dieu, et que l’Esprit de Dieu habite en vous?
੧੬ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
17 Si donc quelqu’un profane le temple de Dieu, Dieu le perdra. Car le temple de Dieu est saint, et vous êtes ce temple.
੧੭ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
18 Que personne ne s’abuse: si quelqu’un d’entre vous paraît sage selon ce siècle, qu’il devienne fou pour être sage; (aiōn )
੧੮ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। (aiōn )
19 Attendu que la sagesse de ce siècle est folie devant Dieu. Car il est écrit: J’enlacerai les sages dans leurs propres ruses.
੧੯ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
20 Et encore: Le Seigneur sait que les pensées des sages sont vaines.
੨੦ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।
21 Que personne donc ne se glorifie dans les hommes.
੨੧ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।
22 Car tout est à vous, soit Paul, soit Apollo, soit Céphas, soit vie, soit mort, soit choses présentes, soit choses futures; oui, tout est à vous;
੨੨ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
23 Mais vous au Christ, et le Christ à Dieu.
੨੩ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।