< Deutéronome 12 >
1 Voici les préceptes et les ordonnances que vous devez pratiquer dans le pays que le Seigneur Dieu de tes pères va te donner, afin que tu le possèdes durant tous les jours que tu marcheras sur la terre.
੧ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ।
2 Renversez tous les lieux dans lesquels les nations que vous allez posséder ont adoré leurs dieux sur les hautes montagnes et sur les collines, et sous les arbres couverts de feuillage.
੨ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।
3 Détruisez leurs autels, et brisez leurs statues, brûlez au feu leurs lieux sacrés et réduisez en poudre leurs idoles: effacez leurs noms de ces lieux.
੩ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।
4 Vous ne ferez pas ainsi envers le Seigneur votre Dieu;
੪ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ।
5 Mais vous viendrez au lieu que le Seigneur votre Dieu aura choisi d’entre toutes vos tribus, pour y établir son nom, et pour y habiter;
੫ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।
6 Et vous offrirez en ce lieu vos holocaustes et vos victimes, les dîmes et les prémices de vos mains, vos vœux et vos dons, les premiers-nés de vos bœufs et de vos brebis.
੬ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,
7 Et vous mangerez là en la présence du Seigneur votre Dieu, et vous vous réjouirez en toutes les choses auxquelles vous aurez mis la main vous et vos maisons, et dans lesquelles vous aura bénis le Seigneur votre Dieu.
੭ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।
8 Vous ne ferez point là ce que nous faisons ici aujourd’hui, chacun ce qui lui paraît juste.
੮ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।
9 Car jusqu’au présent temps vous n’êtes pas venus dans le repos et la possession que le Seigneur votre Dieu va vous donner.
੯ਕਿਉਂ ਜੋ ਤੁਸੀਂ ਹੁਣ ਤੱਕ ਉਸ ਅਰਾਮ ਦੇ ਸਥਾਨ ਵਿੱਚ ਨਹੀਂ ਪਹੁੰਚੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ।
10 Vous passerez le Jourdain et vous habiterez dans la terre que le Seigneur votre Dieu va vous donner, afin que vous y soyez en repos du côté de tous les ennemis d’alentour, et que vous habitiez sans aucune crainte,
੧੦ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
11 Dans le lieu qu’aura choisi le Seigneur votre Dieu, pour que son nom y soit: c’est là que vous apporterez tout ce que je vous prescris, vos holocaustes, vos hosties, vos dîmes et les prémices de vos mains, et tout ce qu’il y a de meilleur dans les présents que vous vouerez au Seigneur.
੧੧ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
12 Là, vous ferez des festins devant le Seigneur votre Dieu, vous, vos fils et vos filles, vos serviteurs et vos servantes, et le Lévite qui demeure dans vos villes; car il n’a pas d’autre part et d’autre possession parmi vous.
੧੨ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ।
13 Prends garde de ne point offrir tes holocaustes en tout lieu que tu verras;
੧੩ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
14 Mais tu offriras tes hosties dans celui qu’aura choisi le Seigneur en l’une de tes tribus, et tu feras tout ce que je t’ordonne.
੧੪ਪਰ ਉਸ ਸਥਾਨ ਵਿੱਚ ਹੀ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚੋਂ ਚੁਣੇ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ, ਉੱਥੇ ਉਹ ਹੀ ਕਰਿਓ।
15 Mais si tu veux manger, et que l’aliment de la chair le plaise, tue et mange, selon la bénédiction que le Seigneur ton Dieu t’aura donnée dans tes villes: que l’animal, soit impur, c’est-à-dire, ayant quelque tache ou étant mutilé, soit pur, c’est-à-dire entier et sans tache, et qui peut être offert, tu en mangeras, comme de la chèvre sauvage ou du cerf;
੧੫ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।
16 Seulement, sans manger le sang, que tu répandras sur la terre comme l’eau.
੧੬ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ।
17 Tu ne pourras manger dans tes villes la dîme de ton blé, de ton vin et de ton huile, ni les premiers-nés des troupeaux de gros et de menu bétail, ni rien de ce que tu auras voué et de ce que tu auras voulu offrir spontanément, ni les prémices de tes mains;
੧੭ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
18 Mais tu les mangeras devant le Seigneur ton Dieu, dans le lieu que le Seigneur ton Dieu aura choisi, toi, ton fils et ta fille, ton serviteur et ta servante, et le Lévite qui demeure dans tes villes; et tu te réjouiras et tu te réconforteras devant le Seigneur ton Dieu, en toutes les choses auxquelles tu auras mis ta main.
੧੮ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।
19 Prends garde de ne pas abandonner le Lévite pendant tout le temps que tu seras sur la terre.
੧੯ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।
20 Quand le Seigneur ton Dieu aura étendu tes limites, comme il t’a dit, et que tu voudras te nourrir de la chair que désire ton âme:
੨੦ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ।
21 Si le lieu que le Seigneur ton Dieu aura choisi, pour que son nom y soit, se trouve éloigné, tu tueras du gros et du menu bétail, que tu auras, comme je t’ai ordonné, et tu en mangeras dans tes villes, comme il te plaira.
੨੧ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।
22 Comme on mange de la chèvre sauvage et du cerf, ainsi tu t’en nourriras; et le pur et l’impur en mangeront en commun.
੨੨ਜਿਵੇਂ ਚਿਕਾਰੇ ਅਤੇ ਹਿਰਨ ਦਾ ਮਾਸ ਖਾਈਦਾ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਖਾਇਓ, ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ।
23 Garde-toi seulement de manger le sang; car le sang tient lieu d’âme; et c’est pour cela que tu ne dois pas manger l’âme avec la chair,
੨੩ਪਰ ਉਨ੍ਹਾਂ ਦਾ ਲਹੂ ਕਦੇ ਵੀ ਨਾ ਖਾਇਓ, ਕਿਉਂ ਜੋ ਲਹੂ ਹੀ ਜੀਵਨ ਹੈ। ਤੁਸੀਂ ਮਾਸ ਦੇ ਨਾਲ ਜੀਵਨ ਨੂੰ ਨਾ ਖਾਇਓ
24 Mais tu le répandras sur la terre comme l’eau,
੨੪ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਗੂੰ ਡੋਲ੍ਹ ਦੇਣਾ।
25 Afin que bien t’arrive, à toi, et à tes enfants après toi, lorsque tu auras fait ce qui plaît en la présence du Seigneur.
੨੫ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ।
26 Quant à ce que tu auras sanctifié et voué au Seigneur, tu le prendras, puis tu viendras au lieu qu’aura choisi le Seigneur.
੨੬ਪਰ ਆਪਣੀਆਂ ਪਵਿੱਤਰ ਵਸਤੂਆਂ, ਜਿਹੜੀਆਂ ਤੁਹਾਡੇ ਕੋਲ ਹਨ ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ ਲੈ ਕੇ ਤੁਸੀਂ ਉਸ ਸਥਾਨ ਨੂੰ ਜਾਇਓ, ਜਿਹੜਾ ਯਹੋਵਾਹ ਚੁਣੇਗਾ
27 Et tu offriras pour tes oblations la chair et le sang sur l’autel du Seigneur ton Dieu; tu répandras le sang des hosties sur l’autel; mais toi, tu te nourriras de la chair.
੨੭ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।
28 Observe et écoute tout ce que moi, je t’ordonne ici, afin que bien t’arrive, à toi et à tes enfants après toi pour toujours, lorsque tu auras fait ce qui est bon et agréable en présence du Seigneur ton Dieu.
੨੮ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ।
29 Quand le Seigneur ton Dieu aura détruit devant ta face les nations, chez lesquelles tu entreras, pour les posséder, et que tu les posséderas, et que tu habiteras en leur terre,
੨੯ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
30 Prends garde de ne pas les imiter, après que, toi y entrant, elles auront été renversées, et de ne pas rechercher leurs cérémonies, disant: Comme ces nations ont adoré leurs dieux, ainsi moi aussi, je les adorerai.
੩੦ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ।
31 Tu ne feras point semblablement envers le Seigneur ton Dieu; car toutes les abominations qu’abhorre le Seigneur, elles les ont faites pour leurs dieux, offrant leurs fils et leurs filles, et les brûlant au feu.
੩੧ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।
32 Fais seulement pour le Seigneur, ce que je t’ordonne; n’ajoute et ne diminue rien.
੩੨ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।