< Psaumes 144 >

1 Contre Goliath.
ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
2 Il est ma miséricorde et mon refuge; mon soutien et mon libérateur;
ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3 Seigneur, qu’est-ce que l’homme, pour que vous vous soyez fait connaître à lui? ou le fils de l’homme pour que vous en teniez compte?
ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
4 L’homme ressemble à la vanité; ses jours comme une ombre passent.
ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 Seigneur, inclinez vos cieux, et descendez; touchez les montagnes, et elles fumeront.
ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6 Faites briller vos éclairs, et vous les dissiperez: lancez vos flèches, et vous les jetterez dans le trouble.
ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7 Envoyez votre main d’en haut; délivrez-moi, sauvez-moi des grandes eaux, de la main des fils de l’étranger;
ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
8 Dont la bouche a parlé vanité, et dont la droite est une droite d’iniquité.
ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
9 Ô Dieu, je vous chanterai un cantique nouveau: je jouerai du psaltérion à dix cordes pour vous.
ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10 Ô vous, qui procurez le salut des rois, qui avez racheté David votre serviteur d’un glaive meurtrier,
੧੦ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11 Délivrez-moi. Et arrachez-moi à la main des fils de l’étranger, dont la bouche a parlé vanité, et dont la droite est une droite d’iniquité:
੧੧ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
12 Dont les fils sont comme de nouvelles plantes dans leur jeunesse. Leurs filles sont parées, entièrement ornées, ressemblant ainsi à un temple.
੧੨ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
13 Leurs greniers sont pleins, débordant de l’un dans l’autre. Leurs brebis fécondes sont en grande quantité, à leur sortie des étables;
੧੩ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14 Leurs vaches sont grasses. Il n’y a pas de brèche à leur mur de clôture, ni d’entrées, ni de clameur dans leurs rues.
੧੪ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
15 On a dit bienheureux le peuple à qui sont ces avantages; mais plutôt bienheureux le peuple dont le Seigneur est le Dieu.
੧੫ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!

< Psaumes 144 >