< Psaumes 40 >
1 Pour la fin, psaume par David lui-même. Attendant, j’ai attendu le Seigneur, et il a fait attention à moi.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
2 Et il a exaucé mes prières: et il m’a retiré d’un lac de misère, et d’un bourbier de fange.
੨ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3 Et il a mis dans ma bouche un cantique nouveau, un hymne de louange en l’honneur de notre Dieu.
੩ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4 Bienheureux l’homme dont le nom du Seigneur est l’espérance, et qui n’a point porté ses regards sur des vanités et des folies mensongères.
੪ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
5 Vous avez fait, vous, Seigneur mon Dieu, beaucoup de choses merveilleuses; et, dans vos pensées, il n’y a personne qui soit semblable à vous.
੫ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6 Vous n’avez pas voulu de sacrifice et d’offrande; mais vous m’avez parfaitement disposé les oreilles.
੬ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
7 Alors, j’ai dit: Me voici, je viens. En tête d’un livre, il a été écrit de moi,
੭ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8 Que j’accomplisse votre volonté (mon Dieu, je l’ai voulu), et votre loi qui est au milieu de mon cœur.
੮ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
9 J’ai annoncé votre justice dans une grande assemblée; voilà que je ne contiendrai pas mes lèvres, Seigneur, vous le savez.
੯ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
10 Je n’ai pas caché votre justice dans mon cœur; j’ai dit votre vérité et votre salut. Je n’ai pas caché votre miséricorde et votre vérité à un conseil nombreux.
੧੦ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
11 Mais vous, Seigneur, n’éloignez pas de moi vos bontés: votre miséricorde et votre vérité m’ont toujours soutenu.
੧੧ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
12 Parce que des maux sans nombre m’ont environné; mes iniquités m’ont investi, et je n’ai pu en soutenir la vue.
੧੨ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
13 Qu’il vous plaise, Seigneur, de me délivrer: Seigneur, voyez à me secourir.
੧੩ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
14 Qu’ils sont confondus et qu’ils soient couverts de honte tous ensemble, ceux qui cherchent mon âme, pour me la ravir.
੧੪ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
15 Qu’ils portent promptement leur confusion, ceux qui me disent par insulte: Triomphe! triomphe!
੧੫ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16 Qu’ils exultent et tressaillent à votre sujet, tous ceux qui vous cherchent; et qu’ils disent sans cesse: Que le Seigneur soit glorifié! ceux qui aiment votre salut.
੧੬ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
17 Pour moi, je suis mendiant et pauvre: mais le Seigneur prend soin de moi. C’est vous qui êtes mon aide et mon protecteur: mon Dieu ne tardez pas.
੧੭ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!