< Psalm 87 >

1 Ein Psalmlied der Söhne Korahs. / Er hat es gegründet auf heiligen Bergen.
ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
2 Zions Tore liebt Jahwe mehr / Als alle Wohnungen Jakobs.
ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
3 Herrliches ist über dich verheißen, / O du Stadt Elohims. (Sela)
ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
4 "Ich nenne Rahab und Babel als meine Bekenner. / Ja, von Philistäa und Tyrus samt Kusch sag ich: / ['Diese sind dort geborn.'"
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
5 Aber von Zion wird's heißen: / "Jeder ist da geboren, / Und er selbst, der Höchste, erhält es."
ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6 Jahwe wird verzeichnen die Völker: / "Diese sind dort geboren!" (Sela)
ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
7 Und singend und tanzend ruft man laut: / "All meine Quellen sind in dir!"
ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

< Psalm 87 >