< Hebraeer 13 >
1 Die Bruderliebe bleibe.
੧ਭਾਈਚਾਰੇ ਦਾ ਪਿਆਰ ਬਣਿਆ ਰਹੇ।
2 Der Gastfreundschaft vergesset nicht, denn durch dieselbe haben etliche ohne ihr Wissen Engel beherbergt.
੨ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
3 Gedenket der Gefangenen, als Mitgefangene; derer, die Ungemach leiden, als solche, die auch selbst im Leibe sind.
੩ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
4 Die Ehe sei geehrt in allem, [O. unter allen] und das Bett unbefleckt; Hurer aber und Ehebrecher wird Gott richten.
੪ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
5 Der Wandel sei ohne Geldliebe; begnüget euch [O. indem ihr euch begnüget] mit dem, was vorhanden ist, denn er hat gesagt: "Ich will dich nicht versäumen, noch dich verlassen"; [5. Mose 31,6; Jos. 1,5]
੫ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
6 so daß wir kühn sagen mögen: "Der Herr ist mein Helfer, und ich will mich nicht fürchten; was wird mir ein Mensch tun?" [Ps. 118,6]
੬ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
7 Gedenket eurer Führer, die euch das Wort Gottes verkündigt [Eig. geredet] haben, und, den Ausgang ihres Wandels anschauend, ahmet ihren Glauben nach.
੭ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।
8 Jesus Christus ist derselbe gestern und heute und in Ewigkeit. [W. in die Zeitalter] (aiōn )
੮ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। (aiōn )
9 Laßt euch nicht fortreißen durch mancherlei und fremde Lehren; denn es ist gut, daß das Herz durch Gnade befestigt werde, nicht durch Speisen, von welchen keinen Nutzen hatten, die darin wandelten.
੯ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।
10 Wir haben einen Altar, von welchem kein Recht haben zu essen, die der Hütte dienen.
੧੦ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।
11 Denn von den Tieren, deren Blut für die Sünde in das Heiligtum [O. in das Allerheiligste] hineingetragen wird durch den Hohenpriester, werden die Leiber außerhalb des Lagers verbrannt.
੧੧ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
12 Darum hat auch Jesus, auf daß er durch sein eigenes Blut das Volk heiligte, außerhalb des Tores gelitten.
੧੨ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ।
13 Deshalb laßt uns zu ihm hinausgehen, außerhalb des Lagers, seine Schmach tragend.
੧੩ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ।
14 Denn wir haben hier keine bleibende Stadt, sondern wir suchen [O. begehren] die zukünftige.
੧੪ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
15 Durch ihn nun laßt uns Gott stets ein Opfer des Lobes darbringen, das ist die Frucht der Lippen, die seinen Namen bekennen. [O. segnen]
੧੫ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
16 Des Wohltuns aber und Mitteilens vergesset nicht, denn an solchen Opfern hat Gott Wohlgefallen.
੧੬ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
17 Gehorchet euren Führern und seid unterwürfig; denn sie wachen über eure Seelen [als die da Rechenschaft geben sollen], auf daß sie dies mit Freuden tun und nicht mit Seufzen; denn dies wäre euch nicht nützlich.
੧੭ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
18 Betet für uns; denn wir halten dafür, daß wir ein gutes Gewissen haben, da wir in allem ehrbar zu wandeln begehren.
੧੮ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
19 Ich bitte euch aber um so mehr, dies zu tun, auf daß ich euch desto schneller wiedergegeben werde.
੧੯ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ।
20 Der Gott des Friedens aber, der aus den Toten wiederbrachte [Eig. der Wiederbringer aus den Toten; eine charakteristische Bezeichnung Gottes] unseren Herrn Jesum, den großen Hirten der Schafe, in dem [d. h. in der Kraft des] Blute des ewigen Bundes, [Vergl. Hes. 37,26] (aiōnios )
੨੦ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ (aiōnios )
21 vollende euch in jedem guten Werke, um seinen Willen zu tun, [Eig. getan zu haben] in euch schaffend, was vor ihm wohlgefällig ist, durch Jesum Christum, welchem die Herrlichkeit sei von Ewigkeit zu Ewigkeit! [W. in die Zeitalter der Zeitalter] Amen. (aiōn )
੨੧ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ। (aiōn )
22 Ich bitte euch aber, Brüder, ertraget das Wort der Ermahnung; denn ich habe euch auch mit kurzen Worten geschrieben.
੨੨ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।
23 Wisset, daß unser Bruder Timotheus freigelassen ist, mit welchem, wenn er bald [Eig. bälder] kommt, ich euch sehen werde.
੨੩ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ।
24 Grüßet alle eure Führer und alle Heiligen. Es grüßen euch die von Italien.
੨੪ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
25 Die Gnade sei mit euch allen! Amen.
੨੫ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।