< Jesaja 30 >

1 Wehe den widerspenstigen Kindern, spricht Jehova, welche Pläne ausführen, [Eig. indem sie Pläne ausführen, od.: um Pläne auszuführen] aber nicht von mir aus, und Bündnisse schließen, aber nicht nach meinem Geiste, um Sünde auf Sünde zu häufen;
ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
2 die hingehen, um nach Ägypten hinabzuziehen, -aber meinen Mund haben sie nicht befragt-um sich zu flüchten unter den Schutz des Pharao und Zuflucht zu suchen unter dem Schatten Ägyptens!
ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ।
3 Und der Schutz des Pharao wird euch zur Schmach werden, und die Zuflucht unter dem Schatten Ägyptens zur Schande.
ਇਸ ਲਈ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ।
4 Denn seine [d. i. Judas] Fürsten waren in Zoan, und seine Gesandten langten in Hanes an.
ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,
5 Alle werden beschämt werden über ein Volk, das ihnen nichts nützt, das nicht zur Hülfe und nicht zum Nutzen, sondern zur Beschämung und auch zum Hohne wird. -
ਉਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਅਤੇ ਨਿੰਦਿਆ ਲਈ ਹੋਵੇਗੀ!
6 Ausspruch über den Behemoth [das Nilpferd, ein Sinnbild Ägyptens] des Südens: Durch ein Land der Bedrängnis und der Angst, aus welchem Löwin und Löwe, Ottern und fliegende, feurige Schlangen [S. die Anm. zu 4. Mose 21,6] kommen, tragen sie auf den Rücken der Eselsfüllen ihren Reichtum und auf den Höckern der Kamele ihre Schätze zu einem Volke, das nichts nützt.
ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!
7 Denn umsonst und vergebens wird Ägypten helfen. Darum nenne ich dieses Ägypten: Großtuer, [Eig. Übermut, Prahlerei; Hebr. Rahab] die still sitzen.
ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ!
8 Geh nun hin, schreibe es vor ihnen auf eine Tafel und zeichne es in ein Buch [O. auf ein Blatt] ein; und es bleibe für die zukünftige Zeit, [Eig. für den zukünftigen Tag] auf immer [And. l.: zum Zeugnis] bis in Ewigkeit.
ਹੁਣ ਜਾ, ਉਨ੍ਹਾਂ ਦੇ ਅੱਗੇ ਤਖ਼ਤੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ਼ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।
9 Denn es ist ein widerspenstiges Volk, betrügerische Kinder, Kinder, die das Gesetz Jehovas nicht hören wollen;
ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
10 die zu den Sehern sprechen: Sehet nicht! und zu den Schauern: Schauet uns nicht das Richtige, saget uns Schmeicheleien, schauet uns Täuschungen!
੧੦ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!
11 weichet ab vom Wege, bieget ab vom Pfade; schaffet den Heiligen Israels vor unserem Angesicht hinweg!
੧੧ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!
12 Darum, so spricht der Heilige Israels: Weil ihr dieses Wort verwerfet und auf Bedrückung und Verdrehung [O. List; eig. Verbogenes, Gewundenes] vertrauet und euch darauf stützet,
੧੨ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,
13 darum wird euch diese Missetat wie ein sturzdrohender Riß sein, wie eine Ausbauchung an einer hochragenden Mauer, deren Einsturz in einem Augenblick, plötzlich kommt.
੧੩ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।
14 Und er wird sie [die Mauer] zerbrechen, wie man einen Töpferkrug zerbricht, der ohne Schonung zertrümmert wird, und von welchem, wenn er zertrümmert ist, nicht ein Scherben gefunden wird, um damit Feuer vom Herd zu holen oder Wasser aus einer Cisterne [O. aus einem Teiche] zu schöpfen.
੧੪ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ।
15 Denn so spricht der Herr, Jehova, der Heilige Israels: Durch Umkehr und durch Ruhe würdet ihr gerettet werden; in Stillsein und in Vertrauen würde eure Stärke sein. Aber ihr habt nicht gewollt;
੧੫ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,
16 und ihr sprachet: "Nein, sondern auf Rossen wollen wir fliegen", darum werdet ihr fliehen; und: "Auf Rennern wollen wir reiten", darum werden eure Verfolger rennen.
੧੬ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ!
17 Ein Tausend wird fliehen vor dem Dräuen eines einzigen; vor dem Dräuen von Fünfen werdet ihr fliehen, bis ihr übrigbleibet wie eine Stange [O. eine Pinie] auf des Berges Spitze und wie ein Panier auf dem Hügel.
੧੭ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੋਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂੰ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂੰ ਨਾ ਛੱਡੇ ਜਾਓਗੇ।
18 Und darum wird Jehova verziehen, euch gnädig zu sein; und darum wird er sich hinweg erheben, bis er sich euer erbarmt; denn Jehova ist ein Gott des Gerichts. Glückselig alle, die auf ihn harren!
੧੮ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
19 Denn ein Volk wird in Zion wohnen, in Jerusalem. Du wirst nie mehr weinen; er wird dir gewißlich Gnade erweisen auf die Stimme deines Schreiens. Sobald er hört, wird er dir antworten.
੧੯ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।
20 Und der Herr wird euch Brot der Drangsal und Wasser der Trübsal geben. Und deine Lehrer werden sich nicht mehr verbergen, sondern deine Augen werden deine Lehrer sehen;
੨੦ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,
21 und wenn ihr zur Rechten oder wenn ihr zur Linken abbieget, so werden deine Ohren ein Wort hinter dir her hören: Dies ist der Weg, wandelt darauf!
੨੧ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।
22 Und ihr werdet den Überzug deiner silbernen Schnitzbilder und die Bekleidung deiner goldenen Gußbilder verunreinigen; du wirst sie wegwerfen [Eig. zerstreuen] wie ein unflätiges Kleid: "Hinaus!" wirst du zu ihnen sagen. -
੨੨ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!
23 Und er wird Regen geben zu deiner Saat, [Eig. deinen Saatregen geben, d. h. den Frühregen] womit du den Erdboden besäst, und Brot als Ertrag des Erdbodens, und es wird fett und nahrhaft sein. Deine Herden werden an jenem Tage weiden auf weiter Aue;
੨੩ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।
24 und die Ochsen und die Eselsfüllen, die das Ackerland bearbeiten, werden gesalzenes [d. h. mit Salzkräutern gesalzen] Futter fressen, welches man mit der Schaufel und mit der Gabel geworfelt hat.
੨੪ਬਲ਼ਦ ਅਤੇ ਜੁਆਨ ਗਧੇ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।
25 Und auf jedem hohen Berge und auf jedem erhabenen Hügel werden Bäche, Wasserströme sein an dem Tage des großen Gemetzels, wenn Türme fallen.
੨੫ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ।
26 Und das Licht des Mondes wird sein wie das Licht der Sonne, und das Licht der Sonne wird siebenfältig sein, wie das Licht von sieben Tagen, an dem Tage, da Jehova den Schaden seines Volkes verbinden und seiner Schläge Wunden heilen wird.
੨੬ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।
27 Siehe, der Name Jehovas kommt von fernher. Sein Zorn brennt, und der aufsteigende Rauch ist gewaltig; seine Lippen sind voll Grimmes, und seine Zunge ist wie ein verzehrendes Feuer,
੨੭ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।
28 und sein Odem wie ein überflutender Bach, der bis an den Hals reicht: um die Nationen zu schwingen mit einer Schwinge der Nichtigkeit, [d. h. mit einer Schwinge, durch welche alles, was nicht Korn ist, als Nichtigkeit erwiesen und behandelt wird] und einen irreführenden Zaum an die Kinnbacken der Völker zu legen. [O. und ein irreführender Zaum kommt an die usw.]
੨੮ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ਼ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ।
29 Gesang werdet ihr haben wie in der Nacht, da das Fest geweiht wird, und Freude des Herzens gleich denen, die unter Flötenspiel hinziehen, um zu kommen auf den Berg Jehovas, zum Felsen Israels.
੨੯ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।
30 Und Jehova wird hören lassen die Majestät seiner Stimme, und sehen lassen das Herabfahren seines Armes mit Zornesschnauben und einer Flamme verzehrenden Feuers-Wolkenbruch und Regenguß und Hagelsteine.
੩੦ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।
31 Denn vor der Stimme Jehovas wird Assur zerschmettert werden, [O. zusammenschrecken] wenn er mit dem Stocke schlägt.
੩੧ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਚੂਰ-ਚੂਰ ਹੋ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਉਹਨਾਂ ਨੂੰ ਮਾਰੇਗਾ।
32 Und es wird geschehen, jeder Streich der verhängten Rute, [Eig. der Rute der göttlichen Bestimmung] die Jehova auf ihn herabfahren läßt, ergeht unter Tamburin- und Lautenspiel; und mit geschwungenem Arme [Eig. mit Kämpfen der Schwingung] wird er gegen ihn kämpfen.
੩੨ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।
33 Denn vorlängst ist eine Greuelstätte [Hebr. Taphetech, ein von Tophet2. Kön. 23,10 abgeleitetes Wort] zugerichtet; auch für den König ist sie bereitet. Tief, weit hat er sie gemacht, ihr Holzstoß hat Feuer und Holz in Menge; wie ein Schwefelstrom setzt der Hauch Jehovas ihn in Brand.
੩੩ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।

< Jesaja 30 >