< Josua 23 >

1 Und es geschah nach vielen Tagen, nachdem Jehova Israel Ruhe geschafft hatte vor allen seinen Feinden ringsum, als Josua alt geworden war, wohlbetagt,
ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
2 da berief Josua ganz Israel: seine Ältesten und seine Häupter und seine Richter und seine Vorsteher, und sprach zu ihnen: Ich bin alt geworden, wohlbetagt;
ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3 und ihr, ihr habt alles gesehen, was Jehova, euer Gott, allen diesen Nationen euretwegen getan hat. Denn Jehova, euer Gott, er ist es, der für euch gestritten hat.
ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸੀਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
4 Sehet, ich habe euch diese übrigen Nationen durchs Los als Erbteil zufallen lassen, nach euren Stämmen, vom Jordan an [sowie alle Nationen, die ich ausgerottet habe] bis an das große Meer gegen Sonnenuntergang.
ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
5 Und Jehova, euer Gott, er selbst wird sie vor euch ausstoßen und sie vor euch austreiben; und ihr werdet ihr Land in Besitz nehmen, so wie Jehova, euer Gott, zu euch geredet hat.
ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6 So haltet denn sehr fest daran, alles zu beobachten und zu tun, was in dem Buche des Gesetzes Moses geschrieben ist, daß ihr nicht davon abweichet zur Rechten noch zur Linken,
ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
7 daß ihr nicht unter diese Nationen kommet, diese, die bei euch übriggeblieben sind, und den Namen ihrer Götter nicht erwähnet und nicht jemanden bei ihm beschwöret, und ihnen nicht dienet und euch nicht vor ihnen niederwerfet!
ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
8 sondern Jehova, eurem Gott, sollt ihr anhangen, so wie ihr getan habt bis auf diesen Tag.
ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
9 Und Jehova hat große und starke Nationen vor euch ausgetrieben; und ihr-niemand hat vor euch standgehalten bis auf diesen Tag:
ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
10 Ein Mann von euch jagt tausend; denn Jehova, euer Gott, er ist es, der für euch streitet, so wie er zu euch geredet hat.
੧੦ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11 So habet wohl acht auf eure Seelen, daß ihr Jehova, euren Gott, liebet!
੧੧ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12 Denn wenn ihr euch irgend abwendet und euch an den Rest dieser Nationen hänget, dieser, die bei euch übriggeblieben sind, und ihr euch mit ihnen verschwägert und unter sie kommet, und sie unter euch:
੧੨ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
13 so wisset bestimmt, daß Jehova, euer Gott, nicht fortfahren wird, diese Nationen vor euch auszutreiben; und sie werden euch zur Schlinge werden und zum Fallstrick, und zur Geißel in euren Seiten und zu Dornen in euren Augen, bis ihr umkommet aus diesem guten Lande, das Jehova, euer Gott, euch gegeben hat.
੧੩ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
14 Und siehe, ich gehe heute den Weg der ganzen Erde; und ihr wisset [O. so erkennet] mit eurem ganzen Herzen und mit eurer ganzen Seele, daß nicht ein Wort dahingefallen ist von all den guten Worten, die Jehova, euer Gott, über euch geredet hat: sie sind euch alle eingetroffen, nicht ein Wort davon ist dahingefallen.
੧੪ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
15 Aber es wird geschehen, so wie jedes gute Wort über euch gekommen ist, das Jehova, euer Gott, zu euch geredet hat, also wird Jehova jedes böse Wort über euch kommen lassen, bis er euch aus diesem guten Lande vertilgt hat, das Jehova, euer Gott, euch gegeben hat.
੧੫ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
16 Wenn ihr den Bund Jehovas, eures Gottes, den er euch geboten hat, übertretet, und hingehet und anderen Göttern dienet und euch vor ihnen niederwerfet, so wird der Zorn Jehovas gegen euch entbrennen, und ihr werdet schnell umkommen aus dem guten Lande, das er euch gegeben hat.
੧੬ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।

< Josua 23 >