< 1 Samuel 28 >
1 Und es geschah in jenen Tagen, da versammelten die Philister ihre Heere zum Kriege, um wider Israel zu streiten. Und Achis sprach zu David: Wisse bestimmt, daß du mit mir ins Lager ausziehen sollst, du und deine Männer.
੧ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
2 Und David sprach zu Achis: So sollst du denn auch erfahren, was dein Knecht tun wird. Und Achis sprach zu David: So will ich dich denn zum Hüter meines Hauptes setzen alle Tage.
੨ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਸੇਵਕ ਕੋਲੋਂ ਕਿੰਨ੍ਹਾਂ ਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖ਼ਾ ਬਣਾਵਾਂਗਾ।
3 (Samuel aber war gestorben, und ganz Israel hatte um ihn geklagt und ihn zu Rama, in seiner Stadt, begraben. Und Saul hatte die Totenbeschwörer und die Wahrsager aus dem Lande weggeschafft.)
੩ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।
4 Und die Philister versammelten sich, und sie kamen und lagerten sich zu Sunem. Und Saul versammelte ganz Israel, und sie lagerten sich auf dem Gilboa.
੪ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ।
5 Und als Saul das Heer der Philister sah, fürchtete er sich, und sein Herz zitterte sehr.
੫ਜਦ ਸ਼ਾਊਲ ਨੇ ਫ਼ਲਿਸਤੀਆਂ ਦਾ ਦਲ ਦੇਖਿਆ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ
6 Und Saul befragte Jehova; aber Jehova antwortete ihm nicht, weder durch Träume, noch durch die Urim, noch durch die Propheten.
੬ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।
7 Da sprach Saul zu seinen Knechten: Suchet mir ein Weib, das einen Totenbeschwörergeist hat, damit ich zu ihr gehe und sie befrage. Und seine Knechte sprachen zu ihm: Siehe, zu Endor ist ein Weib, das einen Totenbeschwörergeist hat.
੭ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ।
8 Und Saul verstellte sich und zog andere Kleider an, und ging hin, er und zwei Männer mit ihm, und sie kamen zu dem Weibe bei der Nacht; und er sprach: Wahrsage mir doch durch den Totenbeschwörergeist und bringe mir herauf, wen ich dir sagen werde.
੮ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ।
9 Aber das Weib sprach zu ihm: Siehe, du weißt ja, was Saul getan hat, daß er die Totenbeschwörer und die Wahrsager aus dem Lande ausgerottet hat; und warum legst du meiner Seele eine Schlinge, um mich zu töten?
੯ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ?
10 Und Saul schwur ihr bei Jehova und sprach: So wahr Jehova lebt, wenn dich eine Schuld treffen soll wegen dieser Sache!
੧੦ਤਦ ਸ਼ਾਊਲ ਨੇ ਯਹੋਵਾਹ ਦੀ ਸਹੁੰ ਚੁੱਕ ਕੇ ਆਖਿਆ, ਭਈ ਜਿਉਂਦੇ ਯਹੋਵਾਹ ਦੀ ਸਹੁੰ, ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਹੀਂ ਮਿਲੇਗੀ।
11 Da sprach das Weib: Wen soll ich dir heraufbringen? Und er sprach: Bringe mir Samuel herauf.
੧੧ਤਦ ਉਹ ਇਸਤਰੀ ਬੋਲੀ, ਮੈਂ ਤੇਰੇ ਲਈ ਕਿਸਨੂੰ ਬੁਲਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਬੁਲਵਾ।
12 Und als das Weib Samuel sah, da schrie sie mit lauter Stimme; und das Weib sprach zu Saul und sagte: Warum hast du mich betrogen? Du bist ja Saul!
੧੨ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!
13 Und der König sprach zu ihr: Fürchte dich nicht! Doch was siehst du? Und das Weib sprach zu Saul: Ich sehe einen Gott aus der Erde heraufsteigen.
੧੩ਤਦ ਰਾਜਾ ਨੇ ਉਸ ਨੂੰ ਆਖਿਆ, ਘਬਰਾ ਨਾ। ਤੂੰ ਕੀ ਵੇਖਿਆ ਹੈ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ।
14 Und er sprach zu ihr: Wie ist seine Gestalt? Und sie sprach: Ein alter Mann steigt herauf, und er ist in ein Oberkleid gehüllt. Da erkannte Saul, daß es Samuel war, und er neigte sich, das Antlitz zur Erde, und beugte sich nieder.
੧੪ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
15 Und Samuel sprach zu Saul: Warum hast du mich beunruhigt, mich heraufkommen zu lassen? Und Saul sprach: Ich bin in großer Not; denn die Philister streiten wider mich, und Gott ist von mir gewichen und antwortet mir nicht mehr, weder durch die Propheten, noch durch Träume; da ließ ich dich rufen, damit du mir kundtuest, was ich tun soll.
੧੫ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।
16 Und Samuel sprach: Warum doch fragst du mich, da Jehova von dir gewichen und dein Feind geworden ist?
੧੬ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ?
17 Und Jehova hat für sich getan, so wie er durch mich geredet hat; und Jehova hat das Königtum aus deiner Hand gerissen und es deinem Nächsten, dem David, gegeben.
੧੭ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ।
18 Weil du der Stimme Jehovas nicht gehorcht und seine Zornglut nicht ausgeführt hast an Amalek, darum hat Jehova dir dieses heute getan.
੧੮ਇਸ ਲਈ ਜੋ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ।
19 Und Jehova wird auch Israel mit dir in die Hand der Philister geben; und morgen wirst du mit deinen Söhnen bei mir sein; auch das Heerlager Israels wird Jehova in die Hand der Philister geben.
੧੯ਅਤੇ ਯਹੋਵਾਹ ਤੇਰੇ ਸਮੇਤ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਅਤੇ ਤੇਰੇ ਪੁੱਤਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।
20 Da fiel Saul plötzlich seiner Länge nach zur Erde, und er fürchtete sich sehr vor den Worten Samuels; auch war keine Kraft in ihm, denn er hatte nichts gegessen den ganzen Tag und die ganze Nacht.
੨੦ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।
21 Und das Weib trat zu Saul und sah, daß er sehr bestürzt war; und sie sprach zu ihm: Siehe, deine Magd hat auf deine Stimme gehört, und ich habe mein Leben aufs Spiel gesetzt und deinen Worten gehorcht, die du zu mir geredet hast;
੨੧ਤਦ ਉਹ ਇਸਤਰੀ ਸ਼ਾਊਲ ਕੋਲ ਆਈ ਅਤੇ ਜਦ ਵੇਖਿਆ ਜੋ ਉਹ ਅੱਤ ਘਬਰਾ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਦਾਸੀ ਨੇ ਤੁਹਾਡੀ ਗੱਲ ਮੰਨੀ ਅਤੇ ਮੈਂ ਆਪਣੀ ਜਾਨ ਆਪਣੇ ਹੱਥ ਦੀ ਤਲੀ ਉੱਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।
22 und nun höre doch auch du auf die Stimme deiner Magd, und laß mich dir einen Bissen Brot vorsetzen, und iß, daß Kraft in dir sei, wenn du deines Weges gehst.
੨੨ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।
23 Aber er weigerte sich und sprach: Ich will nicht essen. Da drangen seine Knechte und auch das Weib in ihn; und er hörte auf ihre Stimme und stand von der Erde auf und setzte sich auf das Bett.
੨੩ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਸੇਵਕਾਂ ਨੇ ਉਸ ਇਸਤਰੀ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਬੈਠ ਗਿਆ।
24 Und das Weib hatte ein gemästetes Kalb im Hause; und sie eilte und schlachtete es; und sie nahm Mehl und knetete es und backte daraus ungesäuerte Kuchen.
੨੪ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
25 Und sie brachte es herzu vor Saul und vor seine Knechte, und sie aßen. Und sie machten sich auf und gingen fort in selbiger Nacht.
੨੫ਅਤੇ ਸ਼ਾਊਲ ਅਤੇ ਉਹ ਦੇ ਸੇਵਕਾਂ ਦੇ ਅੱਗੇ ਲਿਆ ਕੇ ਰੱਖੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਉਹ ਉਸੇ ਰਾਤ ਉੱਥੋਂ ਚੱਲ ਪਏ।