< 1 Chronik 15 >
1 Und David machte sich in der Davidsstadt Häuser; dann bereitete er eine Stätte für die Gotteslade und schlug für sie ein Zelt auf.
੧ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।
2 Damals bestimmte David, daß niemand außer den Leviten die Gotteslade trage. Denn diese hatte der Herr erwählt, die Gotteslade zu tragen und ihm stets zu dienen.
੨ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”
3 So berief David ganz Israel nach Jerusalem, des Herrn Lade an ihren Platz zu bringen, den er ihr bereitet hatte.
੩ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
4 Und David versammelte die Aaronssöhne und die Leviten,
੪ਅਤੇ ਦਾਊਦ ਨੇ ਹਾਰੂਨ ਦੇ ਵੰਸ਼ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,
5 von den Söhnen Kehats den Obersten Uriel und seine 120 Brüder,
੫ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ
6 von den Merarisöhnen den Obersten Asaja und seine 220 Brüder,
੬ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ
7 von den Gersomsöhnen den Obersten Joel und seine 130 Brüder,
੭ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ
8 von den Elisaphansöhnen den Obersten Semaja und seine 200 Brüder,
੮ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ
9 von den Chebronsöhnen den Obersten Eliel und seine 80 Brüder,
੯ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ
10 von den Uzzielsöhnen den Obersten Amminadab und seine 112 Brüder.
੧੦ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ
11 Dann berief David die Priester Sadok und Ebjatar sowie die Leviten Uriel, Asaja, Joel, Semaja, Eliel und Amminadab.
੧੧ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ
12 Er sprach zu ihnen: "Ihr seid die Familienhäupter der Leviten. Heiligt euch und eure Brüder und bringt die Lade des Herrn, des Gottes Israels, an den Ort, den ich für sie bereitet habe!
੧੨ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।
13 Weil ihr das erstemal nicht zugegen gewesen seid, so hat der Herr, unser Gott, unter uns dreingeschlagen. Denn wir kümmerten uns nicht um ihn nach Gebühr."
੧੩ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।
14 Da heiligten sich die Priester und die Leviten, um die Lade des Herrn, des Gottes Israels, hinaufzuführen.
੧੪ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ।
15 Und die Levisöhne trugen die Gotteslade mit den Tragstangen auf ihren Schultern, wie Moses nach des Herrn Wort befohlen hatte.
੧੫ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ।
16 Hierauf befahl David den Obersten der Leviten, ihre Brüder, die Sänger, zu bestellen mit Musikinstrumenten, Harfen, Zithern und Zimbeln; sie sollten lauten Jubelschall ertönen lassen.
੧੬ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।
17 Da bestellten die Leviten Joels Sohn Heman und von seinen Brüdern Berekjas Sohn Asaph und von den Merarisöhnen, ihren Brüdern, den Etan, Kusajas Sohn,
੧੭ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ
18 und mit ihnen ihre Brüder, die zweiten Ranges waren, Zakarja, Jaaziel, Semiramot, Jechiel, Unni, Eliab, Benaja, Maaseja, Mattitja, Eliphelehu, Miknejahu, Obededom und Jeiel, die Torhüter.
੧੮ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ
19 Und die Sänger Heman, Asaph und Etan hatten mit ehernen Zimbeln laut zu spielen.
੧੯ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ
20 Zakarja aber, Aziel, Semiramot, Jechiel, Unni, Eliab, Maaseja und Benaja hatten mit Harfen die Führung,
੨੦ਅਤੇ ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ
21 und Mattitja, Eliphelehu, Miknejahu, Obededom, Jeiel und Azazja hatten mit Zithern Lieder zu singen.
੨੧ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ
22 Kenanja aber war der Oberste der Leviten im Tonangeben. Er sang auch beim Tonangeben. Denn er war kunstfertig.
੨੨ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ
23 Berikja und Elkana waren die Hüter der Lade.
੨੩ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ
24 Die Priester Sebanjahu, Josaphat, Netanel, Amasai, Zakarja, Benjahu und Eliezer bliesen vor der Gotteslade Trompeten. Hüter der Lade waren Obededom und Jechia.
੨੪ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ।
25 David aber und die Ältesten Israels und die Obersten der Tausendschaften zogen hin, aus dem Hause Obededoms die Bundeslade des Herrn voller Freude hinaufzubringen.
੨੫ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।
26 Und Gott stand den Leviten bei, den Trägern der Bundeslade des Herrn. Sie opferten sieben Farren und sieben Widder.
੨੬ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।
27 David war mit einem Byssusmantel bekleidet, ebenso alle Leviten, die die Lade trugen, desgleichen die Sänger und Kenanja, der Oberste der Sänger im Tonangeben. David trug noch ein linnenes Ephod.
੨੭ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
28 So brachte ganz Israel die Bundeslade des Herrn hinauf unter Jubel und lautem Posaunenschall, mit Trompeten und Zimbeln. Sie ließen Harfen und Zithern ertönen.
੨੮ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।
29 So kam des Herrn Bundeslade in die Davidsstadt. Sauls Tochter Mikal aber beugte sich durch das Fenster. Da sah sie den König hüpfen und tanzen. Und sie verachtete ihn in ihrem Herzen.
੨੯ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।