< Prediger 2 >
1 Ich sprach in meinem Herzen: "Wohlan, versuch es mit Vergnügen! Und laß dir's wohlergehen!" Doch sieh, auch dies war eitel.
੧ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
2 Vom Lachen mußt ich sagen: "Unsinn!" und vom Vergnügen: "Ach, was soll's?"
੨ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
3 Ich nahm mir vor, dem Weingenuß mich hinzugeben. Mein Geist, der bisher nach der Weisheit sich gerichtet, der sollte Torheit kennenlernen, bis daß ich sähe, was für die Menschenkinder sich empfehle, in ihrem kurzen Lebenslauf zu tun, solang sie unter diesem Himmel weilen.
੩ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
4 So schuf ich mir denn große Dinge; ich baute Häuser, pflanzte Weinberge zu meiner Lust.
੪ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 Ich legte Gärten mir und Parke an, bepflanzte sie mit Bäumen jeder Frucht.
੫ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
6 Ich schuf mir Teiche, um aus ihnen junge Parkanlagen zu bewässern.
੬ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7 Ich kaufte Sklaven mir und Mägde und hatte Schützlinge; besaß auch Schaf- und Rinderherden, viel mehr als alle, die vor mir zu Jerusalem gelebt.
੭ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
8 Ich sammelte mir Gold und Silber und Schätze, königliche, fürstliche; verschaffte Sänger mir und Sängerinnen, dazu der Menschenkinder Lust, Knaben und Mädchen.
੮ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
9 So ward ich groß und reich, weit mehr als alle, die vor mir zu Jerusalem gelebt. Dabei blieb mir doch meine Weisheit.
੯ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
10 Was meine Augen sich nur wünschten, verweigerte ich ihnen nicht, und meinem Herzschlag schlug ich keine Freude ab; es sollte ja mein Herz aus aller meiner Mühe Freude schöpfen. Dies sollt mein Anteil sein aus aller meiner Mühe.
੧੦ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
11 Ich überprüfte alle meine Werke, die meine Hände je geschaffen, dazu die Müh', die ich zum Schaffen aufgewandt. Sieh, alles war nur eitel Geistesspiel; kein bleibender Gewinn ist unter dieser Sonne.
੧੧ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 Alsdann ging ich daran, die Weisheit mit der Tollheit und der Torheit zu vergleichen. Was ist der Mensch, daß er nachspüren könnte dem Zwecke dessen, was man früher tat?
੧੨ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13 Da sah ich, daß die Weisheit vor der Torheit den gleichen Vorzug hat wie Licht vor Finsternis.
੧੩ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14 Der Weise hat im Kopfe Augen; der Tor muß wandeln in der Finsternis, und doch bemerkte ich: Ein Los trifft alle beide.
੧੪ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15 Da dachte ich bei mir: Wenn mich das gleiche Schicksal wie den Toren trifft, wozu ward ich so überflüssig weise? Da dachte ich bei mir. Auch dies ist eitel.
੧੫ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16 Für immer denkt man grad so wenig an den Weisen wie den Toren, weil ja in künftigen Tagen alles längst vergessen ist. Wie aber stirbt der Weise gleich dem Toren?
੧੬ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
17 Da ward das Leben mir verhaßt; denn als ein Übel dünkt mir das Geschehen, das unter dieser Sonne sich vollzieht. Ja, alles ist nur eitel Geistesspiel.
੧੭ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
18 Ich haßte alle meine Mühe, die ich mir unter dieser Sonne gab. Ich muß ja alles einem Menschen hinterlassen, der nach mir kommt.
੧੮ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
19 Wer weiß, ob dieser klug ist oder dumm? Und dennoch schaltet er mit allem, was ich so mühsam und so weise unter dieser Sonne mir erworben habe. Auch das ist eitel.
੧੯ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
20 Und so verzweifelte ich schließlich über alle Mühe, mit der ich unter dieser Sonne mich gemüht.
੨੦ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
21 Da müht ein Mensch sich ab mit Weisheit, Einsicht, Tüchtigkeit, und gibt's dann einem Menschen, der sich nicht drum müht, als Erbteil. Ja, das ist eitel und sehr übel.
੨੧ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
22 Was hat der Mensch von aller seiner Mühe, von seines Geistes Sinnen, mit dem er unter dieser Sonne sich bemüht?
੨੨ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
23 All seine Tage sind nur kummervoll; ihr Inhalt ist Verdruß; sein Herz hat selbst bei Nacht nicht Ruhe. Auch das ist eitel. -
੨੩ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
24 Kein größeres Glück gibt's für den Menschen, als daß er ißt und trinkt und sich an seiner Mühe freut. Doch sah ich auch, daß dies nur von der Gottheit kommt.
੨੪ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
25 Wer kann denn essen und wer fasten, wenn sie nicht will?
੨੫ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
26 Wer gut in ihren Augen, dem verleiht sie Weisheit, Wissen, Freude. Doch dem Mißfälligen teilt sie die Mühe zu, zu sammeln und zu häufen, um es dem zu geben, der der Gottheit wohlgefällt. Das erst ist eitle Geistesplage.
੨੬ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!