< 2 Mose 15 >
1 Damals sang Moses mit den Israeliten dieses Lied dem Herrn. Sie sprachen also: "Dem Herrn will ich lobsingen. Er hat gesiegt, ins Meer gestürzt das Roß und seinen Reiter.
੧ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
2 Dem Herrn mein Lobgesang! Zur Rettung ward er mir. So ist mein Gott; ihn preise ich. Ich rühme meines Vaters Gott.
੨ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
3 Der Herr ein Kriegsheld, sein Name Herr.
੩ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
4 Die Wagen Pharaos und seine Mannen hat er ins Meer geworfen. Ins Schilfmeer tauchten die besten seiner Streiter.
੪ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ।
5 Abgründe deckten sie; sie fuhren in die Strudel wie ein Stein.
੫ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।
6 Herr, Deine Rechte, an Kraft so herrlich, Herr, Deine Rechte zerschmettert Feinde.
੬ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
7 Mit Deines Zornes Fülle zerschlägst Du Deine Gegner; ausschickst Du Deinen Grimm, er frißt sie wie das Stroh.
੭ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
8 Durch Deines Zornes Hauch schwoll an das Wasser. Wallgleich die Fluten standen, und Abgründe gerannen in Meeres Herzen.
੮ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
9 Es sprach der Feind: 'Ich jage nach und hole ein und teile Raub. An ihnen meine Gier sich letze! Mein Schwert zück ich. Sie tilge meine Hand!'
੯ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
10 Du bliesest nur mit Deinem Hauche; schon bedeckte sie das Meer. Sie wirbelten wie Blei in die gewaltigen Gewässer.
੧੦ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।
11 Wer gleicht Dir bei den Göttern, Herr? Wer gleicht Dir, Du Erhabener im Heiligtum, Furchtbarer, Schrecklicher, Du Wunderwirker?
੧੧ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
12 Du streckst die Rechte aus, und sie verschluckt die Erde.
੧੨ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
13 Du lenkst mit Deiner Huld das Volk, das Du erlöst. Du leitest es in Deiner Kraft zu Deiner heiligen Wohnstatt hin.
੧੩ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
14 Die Völker hören's, zittern, und Angst packt die Bewohner Philistäas.
੧੪ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
15 Zusammenschrecken Edoms Fürsten, und Moabs Edelinge faßt Erbeben, und Kanaans Insassen alle zagen.
੧੫ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ।
16 Entsetzen, Schrecken stürzt auf sie; ob Deines Armes Größe erstarren sie zu Stein, bis daß hindurchzieht, Herr, Dein Volk, bis daß hindurchzieht dies Dein Volk, das Du erkauft.
੧੬ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
17 Herbei bringst Du sie selbst und pflanzest sie an jener Stätte ein, die Du zu Deinem Sitze, Herr, bereitet, im Heiligtum, mein Herr, das Deine Hände selbst erstellt.
੧੭ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।
18 Der Herr ist König immerdar und ewig." -
੧੮ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
19 Pharaos Rosse waren ja samt seinen Wagen und Reitern ins Meer geraten, und der Herr brachte über sie des Meeres Gewässer zurück. Die Israeliten aber waren im Trockenen mitten durchs Meer gezogen.
੧੯ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
20 Da nahm die Prophetin Mirjam, Aarons Schwester, die Pauke zur Hand, und alle Frauen folgten ihr mit Pauken und Reigentänzen.
੨੦ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
21 Da sang ihnen Mirjam zu: "Lobsingt dem Herrn! Er ist so hoch und hehr, der Rosse und Reiter gestürzt ins Meer."
੨੧ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
22 Moses ließ nun Israel vom Schilfmeer aufbrechen. Sie zogen in die Wüste Sur hinein. Drei Tage gingen sie durch die Wüste; sie fanden aber kein Wasser.
੨੨ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।
23 So kamen sie nach Mara; aber sie konnten in Mara kein Wasser trinken, weil es bitter war; daher hieß es Mara.
੨੩ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
24 Da murrte das Volk gegen Moses und sprach: "Was sollen wir trinken?"
੨੪ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
25 Er aber rief zum Herrn. Und der Herr wies ihn auf einen Baum. Davon warf er ins Wasser, und das Wasser ward süß. Dort gab er ihm Gesetz und Recht, und dort prüfte er es.
੨੫ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
26 Er sprach: "Hörst du gehorsam auf die Stimme des Herrn, deines Gottes, und tust, was recht ist vor ihm, dann horchst du auf seine Weisungen und hältst all seine Satzungen, dann lege ich dir keines der Leiden auf, die ich Ägypten auferlegt. Ich, der Herr, bin dein Arzt."
੨੬ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
27 Und sie kamen nach Elim. Dort waren zwölf Quellen und siebzig Palmen. Und sie lagerten dort am Wasser.
੨੭ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।