< 1 Mose 6 >
1 Als die Menschen angefangen hatten, sich auf dem Erdboden zu mehren, waren ihnen Töchter geboren worden.
੧ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।
2 Da sahen die Göttersöhne, daß die Menschentöchter schön waren, und sie nahmen sich zu Weibern, soviel sie wollten.
੨ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।
3 Da sprach der Herr: "Mein Geist verbleibe nimmer länger bei den Menschen! Er ist ja nur mehr Fleisch! Nur noch auf 120 Jahre sollen seine Tage sich belaufen!"
੩ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।
4 In jenen Zeiten waren die Riesen auf Erden gewesen, zumal damals, als die Göttersöhne mit den Menschentöchtern verkehrten und diese ihnen Kinder gebaren. Jenes sind die Recken der Urzeit, die Männer von Namen.
੪ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
5 Da sah der Herr, daß die Bosheit der Menschen auf Erden groß ward und alles Dichten und Trachten ihres Herzen allezeit böse.
੫ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।
6 Da reute es den Herrn, daß er die Menschen auf Erden gemacht, und er ward tief bekümmert.
੬ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ।
7 Darauf sprach der Herr: "Vertilgen von der Erde werde ich die Menschen, die ich erschaffen habe, vom Menschen bis zum Vieh, bis zum Gewürm und zu des Himmels Vögeln; denn ich bereue, sie gemacht zu haben."
੭ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
8 Noe aber hatte Huld in des Herrn Augen gefunden.
੮ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।
9 Dies ist Noes Geschlechterfolge: Noe war ein gerechter, unsträflicher Mann unter seinen Zeitgenossen gewesen. Noe wandelte mit Gott.
੯ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।
10 Und Noe zeugte drei Söhne: Sem, Cham und Japhet.
੧੦ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ।
11 Die Erde aber war vor Gottes Angesicht verderbt, und die Erde füllte sich mit Frevel.
੧੧ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।
12 Und Gott sah, wie die Erde verderbt war; denn jedes Fleischwesen hatte seinen Wandel auf Erden verderbt.
੧੨ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।
13 Da sprach Gott zu Noe. "Das Ende jedes Fleischwesens ist von mir verhängt; die Erde ist ja voller Frevel, die sie tun. Und so verderbe ich sie samt der Erde.
੧੩ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
14 Mach eine Arche dir aus Fichtenholz! Und zu Behausungen sollst du die Arche einbauen! Und dann verpiche sie mit Harz von außen und von innen!
੧੪ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।
15 Also sollst du sie machen: 300 Ellen sei der Arche Länge und 50 Ellen ihre Breite und 30 Ellen ihre Höhe!
੧੫ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
16 Und an der Arche sollst du eine Luke machen und bis auf eine Elle sie ganz oben anbringen, alsdann der Arche Tor in eine ihrer Längsseiten einsetzen und sie in untere und mittlere und obere Stockwerke einteilen!
੧੬ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।
17 Ich lasse jetzt die Wasserflut auf Erden kommen, um alles Fleisch, das unterm Himmel, zu vertilgen, darinnen Lebensodem ist. So möge alles, was auf Erden, sterben!
੧੭ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।
18 Mit dir nun treffe ich mein Abkommen, und so gehst du samt deinen Söhnen, deinem Weibe und deinen Schwiegertöchtern in die Arche.
੧੮ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।
19 Von allem Lebenden, von jedem Fleischeswesen, sollst du je ein Paar mit in die Arche bringen, um sie bei dir am Leben zu erhalten! Nur je ein Männchen und ein Weibchen soll es sein.
੧੯ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ।
20 So von den Vögeln je nach ihrer Art, vom Vieh nach seiner Art, von allem, was auf Erden kriecht, nach seiner Art. Davon soll immer je ein Pärchen zu dir kommen, daß sie am Leben bleiben!
੨੦ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।
21 Du selbst beschaffe dir von jeglicher eßbaren Speise, und speichere solches bei dir auf! Zur Nahrung dient es alsdann dir und ihnen."
੨੧ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ।
22 Und Noe tat so. Ganz so, wie ihm Gott befohlen hatte, tat er.
੨੨ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।