< Jesaja 35 >
1 Auf, Wüste, Öde, jauchze auf! Die Steppe juble auf! Wie Veilchen blühe sie!
੧ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।
2 Aufblühe sie! Sie juble, jauchze, jubiliere! Die Pracht des Libanon wird ihr geschenkt, der Schmuck vom Karmel und von Saron, und diese schauen jetzt des Herren Herrscherhoheit und unseres Gottes Herrlichkeit.
੨ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
3 So stärkt die schlaffen Hände, und stützt die schwanken Knie!
੩ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!
4 Den angsterfüllten Herzen rufet zu: "Getrost jetzt! Laßt die Furcht! Seht! Euer Gott ist da. Die Rache kommt und die Vergeltung Gottes; er selber kommt und rettet euch."
੪ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
5 Dann öffnen sich der Blinden Augen, erschließen sich der Tauben Ohren.
੫ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।
6 Dann springt der Lahme wie ein Hirsch; des Stummen Zunge jubelt. Es quellen Wasser in der Wüste auf und Bäche in der Steppe.
੬ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
7 Der Glutsand wird zum Wasserteich und dürstend Land zu Wasserquellen, und wo Schakale Junge warfen, dort gedeiht das Gras wie Rohr und Schilf.
੭ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।
8 Dort wird ein Straßendamm entstehen; den heiligen Weg benennt man ihn. Wer unrein ist, betritt ihn nicht. Wegweiser ist er selber, und so verirren sich Unkundige nie darauf.
੮ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।
9 Kein Löwe wird dort sein, und nicht betritt ihn je ein reißend Tier; keins wird dort mehr gefunden. Ihn gehen nur Erlöste.
੯ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।
10 Und die der Herr befreit hat, kehren heim. Mit Jauchzen kommen sie nach Sion, und um ihr Haupt schwebte ewige Freude. Freude und Wonne geben ihnen das Geleit, und weit entfliehen Schmerz und Leid.
੧੦ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।