< Jesaja 55 >
1 "Auf! All ihr Dürstenden, geht hin zum Wasser! Auch ihr, die ihr kein Silber habt! Auf! Kaufet, esset! Auf! Kauft ohne Geld umsonst jetzt Wein und Milch!
੧ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!
2 Was zahlt ihr Geld für das, was keine Nahrung ist, und was ihr euch gespart, für das, was nimmer sättigt? Auf mich nur hört, dann habt ihr feine Kost und labt euch an dem Fett.
੨ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।
3 So gönnt mir euer Ohr und kommt zu mir! Hört zu und euer Geist, er lebe wieder auf! - Ein ewig Bündnis schließe ich mit euch, gleich Davids Gnaden, die für immer währen.
੩ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
4 Fürwahr! Zu einem Völkerrichter setze ich ihn ein, zum Völkerherrscher und Gebieter.
੪ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
5 Fürwahr! Auch du rufst Heidenvölker her, die du nicht kennst, und Heidenvölker, die von dir nichts wissen. Sie eilen zu dir her, des Herren, deines Gottes, wegen, dem Heiligen Israels zu Ehren, weil er dich verherrlicht."
੫ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।
6 Suchet den Herrn, da er sich finden läßt! Ihn ruft, da er so nahe ist!
੬ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
7 Der Frevler lasse sein Beginnen, der Mann des Unrechts seine Pläne! Zurück zum Herrn, daß er sich seiner wiederum erbarme, zu unserm Gott; denn im Vergeben ist er reich!
੭ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
8 "Meine Gedanken sind nicht eurige Gedanken. Nicht eure Wege meine Wege." Ein Spruch des Herrn.
੮ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
9 "Soviel der Himmel höher als die Erde, sind meine Wege höher als die eurigen, meine Gedanken höher als eure Gedanken.
੯ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
10 Wie Schnee und Regen vom Himmel fallen und nicht mehr dorthin kehren, vielmehr die Erde tränken, befruchten und mit Grün bedecken, dem Sämann Samen geben und Brot dem Essenden,
੧੦ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
11 so ist's mit meinem Wort, das meinen Mund verläßt. Nicht leer kehrt es zu mir zurück, es habe denn getan, was ich gewünscht, mit Glück vollführt, wozu ich's ausgesandt."
੧੧ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
12 Zieht aus mit frohem Mut! Ihr werdet ja in Sicherheit geleitet. Die Berge und die Hügel jubeln vor euch her, des Feldes Bäume alle klatschen in die Hände.
੧੨ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
13 Zypressen wachsen statt des Dorngestrüpps und statt der Nesseln Myrten. - Ein Denkmal ist es für den Herrn und eine ewige Inschrift, die nicht schwindet.
੧੩ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।