< Jeremia 19 >
1 So sprach der Herr: "Auf! Kauf dir einen Tonkrug von dem Töpfer! Und von den Ältesten des Volkes und der Priester nimm dir ein paar mit!
੧ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ
2 Und zieh ins Hinnomstal, dort vor dem Scherbentor; dort ruf die Worte aus, die ich dir sage!
੨ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ
3 So sprich zu ihnen: 'Vernehmt das Wort des Herrn, ihr Könige von Juda, und ihr Bewohner von Jerusalem! So spricht der Herr der Heerscharen, Gott Israels:"Ich bringe Unheil über diesen Ort, daß jedem, der davon vernimmt, die Ohren gellen."'
੩ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
4 Sie lassen mich im Stich, verfremden diesen Ort und räuchern andern Göttern hier, die weder sie, noch ihre Väter, noch Judas Könige zuvor gekannt, und füllen diese Stätte mit dem Blut Unschuldiger
੪ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
5 und bauen Höhen für den Baal, verbrennen ihre Söhne als Opfer für den Baal dort im Feuer. Das hab ich nie geboten, nie befohlen. Dies kam mir niemals in den Sinn.
੫ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
6 Deshalb, fürwahr, erscheinen Tage", ein Spruch des Herrn, "wo dieser Ort nicht mehr Tophet, nicht Tal Ben Hinnoms heißt, nein: 'Würgetal'.
੬ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ
7 Da will ich Judas Rat und den Jerusalems an diesem Ort zerschmettern und sie durchs Schwert vor ihren Feinden fällen, durch ihre Todfeinde, und ihre Leichen gebe ich zum Fraße hin den Vögeln unterm Himmel, den Tieren auf dem Felde.
੭ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
8 Ich mache diese Stadt zur Öde, zum Gespött. Wer sie durchzieht, erstaunt und spottet aller ihrer Schläge.
੮ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ
9 Ich gebe ihnen ihrer Söhne Fleisch zu essen und ihrer Töchter Fleisch. Ein jeder ißt des andere Fleisch in Drang und Not, bedrängt von ihren Gegnern, ihren Todfeinden.
੯ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।
10 Darauf zerbrich den Krug im Beisein jener Männer, die mit dir gegangen!
੧੦ਤਦ ਤੂੰ ਉਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ
11 Und sprich zu ihnen: Also spricht der Heeresscharen Herr: 'Zerschmettern will ich dieses Volk und diese Stadt, wie man das irdene Gefäß zerschlägt; man kann's nicht mehr zusammensetzen. Im Tophet selbst wird man begraben aus Mangel an Begräbnisplatz.
੧੧ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ। ਉਹ ਤੋਫਥ ਵਿੱਚ ਦਫ਼ਨਾਉਣਗੇ ਇਥੋਂ ਤੱਕ ਕਿ ਦਫ਼ਨਾਉਣ ਦਾ ਥਾਂ ਨਾ ਰਹੇ
12 Also verfahre ich mit diesem Ort', ein Spruch des Herrn, 'mit denen, die darinnen wohnen. Ich mache diese Stadt zum Tophet.
੧੨ਇਸੇ ਤਰ੍ਹਾਂ ਮੈਂ ਇਸ ਸ਼ਹਿਰ ਅਤੇ ਇਸ ਦੇ ਵਾਸੀਆਂ ਨਾਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਸਗੋਂ ਮੈਂ ਇਹ ਸ਼ਹਿਰ ਤੋਫਥ ਵਾਂਗੂੰ ਬਣਾਵਾਂਗਾ
13 Unrein sind dann die Häuser von Jerusalem und die der Könige von Juda wie des Tophets Stätte unrein, ja, all die Häuser, auf deren Dächern sie geräuchert dem ganzen Himmelsheer und andern Göttern Trankopfer gespendet.'"
੧੩ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।
14 Als Jeremias von dem Tophet kam, zu dem der Herr zum Weissagen ihn ausgesandt, betrat er in dem Haus des Herrn den Vorhof und sprach zum ganzen Volke.
੧੪ਤਾਂ ਯਿਰਮਿਯਾਹ ਤੋਫਥ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,
15 "So spricht der Herr der Heerscharen, Gott Israels: 'Ich bringe über diese Stadt und über alle ihre Nebenstädte all jenes Unheil, das ich ihr angedroht. Denn sie versteifen ihren Nacken, auf meine Worte nicht zu achten.'"
੧੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ।