< Josua 12 >
1 Dies sind des Landes Könige, die die Israeliten geschlagen und deren Land sie eingenommen haben: Jenseits des Jordan im Osten vom Arnonflusse bis zum Hermongebirge und die ganze Steppe im Osten.
੧ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।
2 Der Amoriterkönig Sichon, der zu Chesbon wohnte und der das Land beherrschte von Aroër am Ufer des Arnonflusses an und die Mitte des Tales sowie die eine Hälfte Gileads bis zum Jabbokfluß, die Grenze der Ammoniter,
੨ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।
3 sowie die Steppe bis zum See Genesareth im Osten und bis zum Meer der Steppe, dem Salzmeer, im Osten gegen Bet Hajesimot und südlich am Fuße der Zusammenflüsse des Pisga
੩ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ
4 und das Uferland. Ferner der König von Basan, Og, der zu den Rephaiterresten gehörte und zu Astarot und Edreï wohnte
੪ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਤੇ ਅਦਰਈ ਵਿੱਚ ਵੱਸਦਾ ਸੀ।
5 und herrschte über das Hermongebirge, Salka und ganz Basan bis zur Grenze der Gesuriter und Maakatiter sowie über Gileads andere Hälfte bis zu dem Gebiete Sichons, des Königs von Chesbon.
੫ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਤੱਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ।
6 Des Herrn Diener, Moses, und die Israeliten hatten sie besiegt, und Moses, des Herrn Diener, hatte es den Rubeniten, Gaditen und dem Halbstamm Manasse zu eigen gegeben.
੬ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
7 Dies sind des Landes Könige, die Josue und die Israeliten jenseits des Jordan besiegt haben, westlich von Baal Gad im Libanontale bis zum glatten, gegen Seïr ansteigenden Gebirge, und das Josue den Stämmen Israels nach ihren Abteilungen zu eigen gab,
੭ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।
8 auf dem Gebirge, in der Niederung, in der Steppe, an den Zusammenflüssen, in der Wüste und im Südland, das Land der Chittiter, Amoriter, Kanaaniter, Periziter, Chiwiter und Jebusiter.
੮ਪਰਬਤ ਵਿੱਚ, ਬੇਟ ਵਿੱਚ, ਮੈਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
9 Ein König von Jericho, einer von Ai neben Betel,
੯ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤਏਲ ਕੋਲ ਹੈ ਰਾਜਾ ਇੱਕ,
10 einer von Jerusalem, einer von Hebron,
੧੦ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ
11 einer von Jarmut, einer von Lachis,
੧੧ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ
12 einer von Eglon, einer von Gezer,
੧੨ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ
13 einer von Debir, einer von Geder,
੧੩ਦਬੀਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ
14 einer von Chorma, einer von Arad,
੧੪ਹਾਰਮਾਹ ਦਾ ਰਾਜਾ ਇੱਕ, ਅਰਾਦ ਦਾ ਰਾਜਾ ਇੱਕ
15 einer von Libna, einer von Adullam,
੧੫ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ
16 einer von Makeda, einer von Betel,
੧੬ਮੱਕੇਦਾਹ ਦਾ ਰਾਜਾ ਇੱਕ, ਬੈਤਏਲ ਦਾ ਰਾਜਾ ਇੱਕ
17 einer von Tappuach, einer von Chepher,
੧੭ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ
18 einer von Aphek, einer von Saron,
੧੮ਅਫੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ
19 einer von Madon, einer von Chasor,
੧੯ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ
20 einer von Simron Meron, einer von Achsaph,
੨੦ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸ਼ਾਫ਼ ਦਾ ਰਾਜਾ ਇੱਕ
21 einer von Taanak, einer von Megiddo,
੨੧ਤਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ
22 einer von Kedes, einer von Jokneam am Karmel,
੨੨ਕਾਦੇਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨੁਆਮ ਦਾ ਰਾਜਾ ਇੱਕ
23 einer von Dor bei Naphat Dor, einer von den Heiden im Gilgal,
੨੩ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ
24 einer von Tirsa; zusammen 31 Könige.
੨੪ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਸਨ।