< Josua 5 >
1 Sobald die Amoriterkönige alle jenseits des Jordan im Westen und alle Kanaaniter am Meere hörten, wie der Herr das Wasser des Jordan vor den Israeliten hatte vertrocknen lassen, bis sie hinüber waren, verzagte ihr Herz, und sie hatten keinen Mut mehr gegen die Israeliten.
੧ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।
2 In jener Zeit gebot der Herr dem Josue: "Mach dir Steinmesser! Beschneide zum zweitenmal die Söhne Israels!"
੨ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।
3 Da machte sich Josue Steinmesser und beschnitt die Israeliten wieder an der Spitze der Glieder.
੩ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।
4 Dies war der Grund, weshalb Josue beschnitten hatte: Das ganze Volk, das aus Ägypten zog, die Männer, alle Kriegsleute, waren unterwegs in der Wüste gestorben nach ihrem Auszuge aus Ägypten.
੪ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਇਹ ਸੀ ਕਿ ਉਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਉਹ ਨਰ ਜਿਹੜੇ ਸਾਰੇ ਯੋਧੇ ਸਨ, ਉਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।
5 Denn das ganze Volk, das aus Ägypten auszog, war beschnitten gewesen. Dagegen hatte man niemand von dem Volke beschnitten, das nach dem Auszug aus Ägypten unterwegs in der Wüste geboren ward.
੫ਸਾਰੇ ਲੋਕਾਂ ਦੀ ਜਿਹੜੇ ਮਿਸਰ ਵਿੱਚੋਂ ਨਿੱਕਲੇ ਸਨ, ਉਹਨਾਂ ਦੀ ਸੁੰਨਤ ਹੋ ਚੁਕੀ ਸੀ ਪਰ ਜਿੰਨ੍ਹੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਹਨਾਂ ਦੀ ਸੁੰਨਤ ਨਹੀਂ ਹੋਈ ਸੀ।
6 Denn vierzig Jahre zogen die Israeliten in der Wüste umher, bis das ganze Geschlecht weggestorben war, die Kriegsleute, die aus Ägypten gezogen, aber des Herrn Weisung nicht gehorcht hatten und denen der Herr geschworen, daß er sie das Land nicht sehen lasse, das uns zu geben der Herr ihren Vätern zugeschworen, ein Land von Milch und Honig fließend.
੬ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
7 Ihre Söhne aber hatte er an ihrer Statt aufkommen lassen, und sie hatte Josue beschnitten. Denn sie waren unbeschnitten gewesen, weil man sie unterwegs nicht beschnitten hatte.
੭ਜਿਹੜੇ ਬੱਚੇ ਉਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਹਨਾਂ ਦੀ ਸੁੰਨਤ ਕਰਾਈ ਕਿਉਂ ਜੋ ਉਹ ਅਸੁੰਨਤੀ ਸਨ ਇਸ ਲਈ ਕਿ ਰਾਹ ਦੇ ਵਿੱਚ ਉਹਨਾਂ ਨੇ ਉਹਨਾਂ ਦੀ ਸੁੰਨਤ ਨਹੀਂ ਕਰਾਈ ਸੀ।
8 Als alles Volk zu Ende beschnitten war, blieben sie an ihrer Stelle im Lager bis zu ihrer Genesung.
੮ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੇ ਤਾਂ ਜਦ ਤੱਕ ਉਹ ਚੰਗੇ ਨਾ ਹੋਏ ਉਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ।
9 Und der Herr sprach zu Josue: "Heute habe ich Ägyptens Schande von euch gewälzt." Daher heißt der Ort Gilgal bis auf diesen Tag.
੯ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ। ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ ਅਖਵਾਉਂਦਾ ਹੈ।
10 Die Israeliten lagerten im Gilgal, und sie hielten am vierzehnten Tage des Monats am Abend in Jerichos Steppe das Passah.
੧੦ਫਿਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ, ਉਹਨਾਂ ਨੇ ਯਰੀਹੋ ਦੇ ਮੈਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ।
11 Sie aßen am nächsten Tage nach dem Passah von den Früchten des Bodens, ungesäuerte Brote und geröstetes Korn noch am selben Tage.
੧੧ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।
12 Am nächsten Tage aber blieb das Manna aus, als sie von den Früchten des Bodens aßen. Für die Israeliten gab es kein Manna mehr. So aßen sie in jenem Jahr von dem Ertrag des Landes Kanaan.
੧੨ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।
13 Als aber Josue bei Jericho war, schaute er auf. Da sah er sich gegenüber einem Mann mit gezücktem Schwert in der Hand. Josue ging auf ihn zu und sprach zu ihm: "Bist du für uns oder für unsere Feinde?"
੧੩ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
14 Er sprach: "Nein! Ich bin der Führer der Kriegsschar des Herrn. Eigens bin ich gekommen." Da fiel Josue auf sein Antlitz zur Erde, huldigte und fragte ihn. "Was hat mein Herr seinem Sklaven zu sagen?"
੧੪ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?
15 Da sprach der Anführer der Kriegsschar des Herrn zu Josue: "Zieh deine Schuhe aus! Denn heilig ist der Ort, worauf du stehst." Und Josue tat so.
੧੫ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।