< Sprueche 22 >
1 Ein guter Name: wünschenswerter ist er als der Reichtum, ein fein Benehmen mehr als Gold und Silber.
੧ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
2 Zwar Reich und Arm sind Gegensätze; doch alle beide hat der Herr geschaffen.
੨ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
3 Der Kluge sieht das Unglück und verbirgt sich; die Toren gehen weiter, kommen aber so zu Schaden.
੩ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
4 Der Demut Lohn, der Lohn der Furcht des Herrn ist Reichtum, Ruhm und Leben.
੪ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
5 Dornen und auch Schlingen sind auf eines Falschen Weg. Fern bleibe ihnen, wer sein Leben wahren will!
੫ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
6 Erziehe einen Knaben nur nach dem für ihn bestimmten Weg! Dann geht er auch im Alter nimmer davon ab.
੬ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
7 Der Reiche ist der Herr des Armen; wer borgt, ein Sklave dessen, der ihm leiht.
੭ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8 Wer Unrecht sät, wird Unheil ernten, und seines Zornes Rute reibt ihn auf.
੮ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 Gelobt wird der Leichtlebige; er gibt von seinem eigenen Brot dem Armen.
੯ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
10 Treib nur den Spötter weg! Dann schwindet auch der Zank. Ein Ende nehmen Streit und Schimpf.
੧੦ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
11 Wer Herzensreinheit liebt und anmutsvolle Rede, bekommt zum Freund den König.
੧੧ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
12 Des Herren Augen wachen über die Erkenntnis; er bringt des Frevlers Wort zu Falle.
੧੨ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13 Der Faule spricht: "Ein Löwe könnte draußen sein; ich könnte mitten in den Straßen eines Mordes Opfer werden."
੧੩ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14 Ein frevelhafter Mund ist eine tiefe Grube; wer von dem Zorn des Herrn getroffen, fällt hinein.
੧੪ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15 Die Torheit wurzelt in des Knaben Herzen tief; die Zuchtrute treibt sie ihm aus.
੧੫ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16 Man übervorteilt einen Armen, um sein eigen Gut zu mehren; doch schenkt man einem Reichen, tut man es zu dessen Schaden.
੧੬ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17 Neig her dein Ohr! Hör auf des Weisen Worte! Richt auf meine Lehre deinen Sinn!
੧੭ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 Gar schön bewahrst du sie in deinem Herzen, wenn sie verwahrt dir auf den Lippen liegt.
੧੮ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 Auf daß sich dein Vertrauen auf den Herren stütze, belehre ich dich heute selbst.
੧੯ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 Die Dreißig, hab ich nicht aufgezeichnet sie für dich zu wohlbedachten Überlegungen?
੨੦ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 Ich lehre dich in Wahrheit nur wahrhaftige Worte und gebe dir auf deine Fragen zuverlässige Antwort.
੨੧ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 Beraube den Schwächsten nicht, weil man ihm leicht beikommen kann! Zermalme nicht den Armen, weil er wehrlos ist!
੨੨ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23 Denn ihre Sache führt der Herr; die sie betrügen, die betrügt auch er ums Leben.
੨੩ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
24 Gesell dich nicht den Zornigen zu! Mit einem Hitzkopf hab nicht Umgang!
੨੪ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25 Sonst lernst du seinen Wandel und bringst sein Leben in Gefahr.
੨੫ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26 Sei nicht bei denen, die da Handschlag geben, bei denen, die für Schulden bürgen!
੨੬ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
27 Wenn du nichts hast, um zu bezahlen, wird dir dafür das Bett genommen.
੨੭ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
28 Verrücke nicht uralte Satzungen, die deine Väter einst gemacht!
੨੮ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
29 Siehst du, wie gar geschickt ein Mann bei seiner Arbeit ist, dann kann er nur bei Königen bestehen, nicht bei Sparsamen.
੨੯ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।