< Psalm 72 >
1 Von Salomo. - Gott, gib dem König Deine Ordnungen, dem Königssohn Dein Recht,
੧ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।
2 daß er Dein Volk gemäß dem Rechte richte und Deine Armen nach Gerechtigkeit!
੨ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।
3 Die Berge laß dem Volke Frieden bringen, Gerechtigkeit die Hügel!
੩ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
4 Er schaffe Recht den Elenden im Volk und helfe armer Leute Kindern! Doch den Bedrücker möge er zermalmen!
੪ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5 Er lebe auch, solange Mond und Sonne währen!
੫ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
6 Er komme wie der Regen auf die abgemähte Flur, wie Regengüsse auf das Land!
੬ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
7 In seinen Tagen blühe auf der Fromme, und Friedensfülle sei, bis nimmer ist der Mond!
੭ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।
8 Von Meer zu Meere herrsche er, vom Strom bis an der Erde Enden!
੮ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।
9 Seemächte sollen sich vor ihm erniedrigen und seine Feinde Staub auflecken!
੯ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
10 Die Könige von Tarsis und die der Inseln sollen Gaben bringen, Tribut die Könige von Saba und von Seba
੧੦ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11 und alle Könige ihm huldigen! Ihm sollen alle Heidenvölker dienstbar sein!
੧੧ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12 Den Armen rettet er, wenn er um Hilfe ruft, den Leidenden, der keinen Beistand hat.
੧੨ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
13 Er schont den Armen und Geringen und rettet der Bedrückten Leben.
੧੩ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
14 Von Schaden und Gewalt erlöst er ihre Seele; denn teuer achtet er ihr Blut.
੧੪ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
15 Man rufe alsdann "Lebe hoch!" Er gibt dafür von Sabas Golde, damit für ihn bete, ihn beständig segne!
੧੫ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16 Er sei ein Fruchtgefilde auf der Erde! Auf Bergesgipfeln, gleich dem Libanon, da woge auch noch seine Frucht! Sie sprosse aus der Stadt wie Pflanzen aus der Erde!
੧੬ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
17 Sein Name währe ewiglich! Solange eine Sonne ist, so währe auch sein Name! Daß alle Heiden ihn beim Segnen nennen und glücklich preisen! -
੧੭ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
18 Gepriesen sei der Herr und Gott, der Schutzgott Israels, der einzig Wunder tut!
੧੮ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,
19 Gepriesen sei der Name seines Herrschertums in Ewigkeit! Die ganze Erde sei erfüllt von seiner Herrlichkeit! Amen! Amen! -
੧੯ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
20 Zu Ende sind die Gebete Davids, des Isaisohnes.
੨੦(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)