< Psalm 126 >
1 Wallfahrtslieder. Als Jahwe das Geschick Zions wendete, waren wir wie Träumende.
੧ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
2 Da war unser Mund voll Lachens, und unsere Zunge voll Jubels; da sprach man unter den Heiden: “Jahwe hat Großes an diesen gethan!”
੨ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3 Großes hatte Jahwe an uns gethan; wir waren fröhlich.
੩ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4 Wende, Jahwe, unser Geschick, gleich Rinnsalen im Südland.
੪ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
5 Die unter Thränen säeten, werden mit Jubel ernten.
੫ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6 Unter beständigem Weinen geht man dahin und trägt den Samen zur Aussaat; mit Jubel kehrt man heim und trägt seine Garben!
੬ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!