< Psalm 51 >
1 Dem Musikmeister. Ein Psalm Davids, als der Prophet Nathan zu ihm kam, nachdem er zu Bathseba eingegangen war. Gott, sei mir gnädig nach deiner Huld, tilge meine Vergehungen nach deiner großen Barmherzigkeit!
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
2 Wasche mich gründlich von meiner Verschuldung und reinige mich von meiner Sünde!
੨ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3 Denn ich kenne meine Vergehungen wohl, und meine Sünde ist mir allezeit gegenwärtig.
੩ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4 An dir allein habe ich gesündigt und habe gethan, was dir mißfällig ist, damit du Recht behaltest mit deinem Urteil.
੪ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
5 Bin ich ja doch in Verschuldung geboren, und in Sünde hat mich meine Mutter empfangen.
੫ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
6 Verlangst du doch Wahrheit im Inneren, so thue mir denn im verborgenen Herzen Weisheit kund!
੬ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7 Entsündige mich mit Ysop, daß ich rein werde; wasche mich, daß ich weißer werde, als Schnee.
੭ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
8 Laß mich Freude und Wonne vernehmen; frohlocken mögen die Gebeine, die du zerschlagen hast.
੮ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9 Verbirg dein Angesicht vor meinen Sünden und tilge alle meine Verschuldungen.
੯ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
10 Schaffe mir, Gott, ein reines Herz und bringe in mich einen neuen, gewissen Geist.
੧੦ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11 Verwirf mich nicht von deinem Angesicht und nimm deinen heiligen Geist nicht von mir.
੧੧ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12 Erfreue mich wieder mit deiner Hilfe und stütze mich mit einem Geiste der Willigkeit.
੧੨ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13 Ich will Abtrünnige deine Wege lehren, und die Sünder sollen sich zu dir bekehren.
੧੩ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14 Errette mich von Blutvergießen, Gott, du Gott, der mein Heil ist; möge meine Zunge über deine Gerechtigkeit jubeln.
੧੪ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
15 Herr, öffne mir die Lippen, damit mein Mund deinen Ruhm verkünde!
੧੫ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16 Denn Schlachtopfer begehrst du nicht - sonst wollte ich sie geben - und an Brandopfern hast du nicht Wohlgefallen.
੧੬ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17 Die rechten Schlachtopfer für Gott sind ein zerbrochener Geist; ein zerbrochenes und zerschlagenes Herz wirst du, Gott, nicht verschmähen!
੧੭ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
18 Thue wohl an Zion nach deiner Gnade; baue die Mauern Jerusalems!
੧੮ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
19 Dann wirst du Wohlgefallen haben an rechten Opfern, an Brandopfer und Ganzopfer; dann wird man Farren auf deinen Altar bringen.
੧੯ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।