< Hohelied 1 >
2 Er küsse mich mit dem Kuß seines Mundes; denn deine Liebe ist lieblicher denn Wein;
੨ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
3 daß man deine gute Salbe rieche. Dein Name ist eine ausgeschüttete Salbe, darum lieben dich die Mägde.
੩ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
4 Zeuch mich dir nach, so laufen wir. Der König führet mich in seine Kammer. Wir freuen uns und sind fröhlich über dir; wir gedenken an deine Liebe mehr denn an den Wein. Die Frommen lieben dich.
੪ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5 Ich bin schwarz, aber gar lieblich, ihr Töchter Jerusalems, wie die Hütten Kedars, wie die Teppiche Salomos.
੫ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
6 Sehet mich nicht an, daß ich so schwarz bin; denn die Sonne hat mich so verbrannt. Meiner Mutter Kinder zürnen mit mir. Man hat mich zur Hüterin der Weinberge gesetzt; aber meinen Weinberg, den ich hatte, habe ich nicht behütet.
੬ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
7 Sage mir an, du, den meine Seele liebet, wo du weidest, wo du ruhest im Mittage, daß ich nicht hin und her gehen müsse bei den Herden deiner Gesellen.
੭ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
8 Kennest du dich nicht, du Schönste unter den Weibern, so gehe hinaus auf die Fußtapfen der Schafe und weide deine Böcke bei den Hirtenhäusern.
੮ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
9 Ich gleiche dich, meine Freundin, meinem reisigen Zeuge an den Wagen Pharaos.
੯ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ ।
10 Deine Backen stehen lieblich in den Spangen und dein Hals in den Ketten.
੧੦ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
11 Wir wollen dir güldene Spangen machen mit silbernen Pöcklein.
੧੧ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
12 Da der König sich herwandte, gab meine Narde seinen Geruch.
੧੨ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
13 Mein Freund ist mir ein Büschel Myrrhen, das zwischen meinen Brüsten hanget.
੧੩ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14 Mein Freund ist mir eine Traube Kopher in den Weingärten zu Engeddi.
੧੪ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
15 Siehe, meine Freundin, du bist schön, schön bist du; deine Augen sind wie Taubenaugen.
੧੫ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
16 Siehe, mein Freund, du bist schön und lieblich. Unser Bett grünet.
੧੬ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
17 Unserer Häuser Balken sind Zedern, unsere Latten sind Zypressen.
੧੭ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।